ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਸਥਾਪਿਤ ਅਸਥਾਈ ਪੰਪਿੰਗ ਸਟੇਸ਼ਨ ਦਾ ਕੀਤਾ ਨਿਰੀਖਣ
Lidhiana, 26 JAN,2025,(Azad Soch News):- ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਨੀਵਾਰ ਨੂੰ 'ਬੁੱਢੇ ਦਰਿਆ' ਦੇ ਗਊਸ਼ਾਲਾ ਪੁਆਇੰਟ (Gaushala Point) ਨੇੜੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Rajya Sabha member Sant Balbir Singh Seechewal) ਦੀ ਅਗਵਾਈ ਹੇਠ 'ਕਾਰ ਸੇਵਾ' ਅਧੀਨ ਸਥਾਪਿਤ ਅਸਥਾਈ ਪੰਪਿੰਗ ਸਟੇਸ਼ਨ ਦਾ ਨਿਰੀਖਣ ਕੀਤਾ,'ਬੁੱਢੇ ਦਰਿਆ' ਵਿੱਚ ਸੀਵਰੇਜ (Sewage) ਦੇ ਪਾਣੀ ਦੇ ਪ੍ਰਵਾਹ ਨੂੰ ਰੋਕਣ ਲਈ ਸੰਸਦ ਮੈਂਬਰ ਸੀਚੇਵਾਲ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦੇ ਹੋਏ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਦੀ 'ਬੁੱਢੇ ਦਰਿਆ' ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ,ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਐਸ.ਡੀ.ਐਮ (ਪੂਰਬੀ) ਜਸਲੀਨ ਕੌਰ ਭੁੱਲਰ, ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਈ.ਓ ਗਲਾਡਾ ਅਮਨ ਗੁਪਤਾ, ਪੀ.ਪੀ.ਸੀ.ਬੀ ਦੇ ਮੁੱਖ ਇੰਜੀਨੀਅਰ ਆਰ.ਕੇ ਰਤੜਾ, ਮੁੱਖ ਇੰਜੀਨੀਅਰ ਰਵਿੰਦਰ ਗਰਗ ਸਮੇਤ ਹੋਰ ਅਧਿਕਾਰੀ ਕੈਬਨਿਟ ਮੰਤਰੀ ਦੇ ਨਾਲ ਸਨ।