ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼


ਚੰਡੀਗੜ੍ਹ, 2 ਜਨਵਰੀ :


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਕਈ ਅਹਿਮ ਪ੍ਰਾਜੈਕਟ ਸ਼ੁਰੂ ਕੀਤੇ ਹੋਏ ਹਨ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਮਿਉਂਸੀਪਲ ਕਮਿਸ਼ਨਰ-ਕਮ- ਸੀ.ਈ.ਓ ਸਮਾਰਟ ਸਿਟੀ ਲੁਧਿਆਣਾ ਅਤੇ ਜਲੰਧਰ ਦੇ ਅਧਿਕਾਰੀਆਂ ਨਾਲ ਅੱਜ ਮਿਊਂਸੀਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ।

ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਫੰਡਾਂ ਅਤੇ ਚੱਲ ਰਹੇ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਬਾਰੇ ਅਧਿਕਾਰੀਆਂ ਪਾਸੋਂ ਰਿਪੋਰਟਾਂ ਹਾਸਲ ਕੀਤੀਆਂ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਵਿੱਚ ਗੁਣਵੱਤਾ ਲਿਆਉਣੀ ਯਕੀਨੀ ਬਣਾਈ ਜਾਵੇ।

ਕੈਬਨਿਟ ਮੰਤਰੀ ਵੱਲੋਂ ਸਮਾਰਟ ਸਿਟੀ ਅਧੀਨ ਉਲੀਕੇ ਜਾਣ ਵਾਲੇ ਨਵੇਂ ਪ੍ਰਾਜੈਕਟਾਂ ਬਾਰੇ ਵੀ ਵਿਸਥਾਰਤ ਚਰਚਾ ਕਰਨ ਉਪਰੰਤ ਅਧਿਕਾਰੀਆਂ ਨੂੰ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਜਲਦੀ ਤੋਂ ਜਲਦੀ ਟੈਂਡਰ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾਵੇ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਅਧੀਨ ਅਲਾਟ ਹੋਈ ਰਾਸ਼ੀ ਨੂੰ ਨਿਰਧਾਰਿਤ ਸਮਾਂ ਸੀਮਾਂ ਅੰਦਰ ਖਰਚ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਮਾਰਟ ਸਿਟੀ ਅਧੀਨ ਚੱਲ ਰਹੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ। ਜੇਕਰ ਕੋਈ ਅਧਿਕਾਰੀ ਅਣਗਹਿਲੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

 
ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਨੂੰ ਰੰਗਲਾਂ ਪੰਜਾਬ ਬਣਾਉਣਾ ਚਾਹੁੰਦੀ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਪੀ ਐਮ ਆਈ ਡੀ ਸੀ ਦੇ ਸੀ.ਈ.ਓ ਦੀਪਤੀ ਉੱਪਲ, ਮਿਉਂਸੀਪਲ ਕਮਿਸ਼ਨਰ ਅਤੇ ਸੀ ਈ ਓ ਸਮਾਰਟ ਸਿਟੀ ਲੁਧਿਆਣਾ ਅਤੇ ਜਲੰਧਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Tags:

Advertisement

Latest News

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ
ਚੰਡੀਗੜ੍ਹ, 4 ਜਨਵਰੀ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ...
ਟਰਾਂਸਪੋਰਟਰਾਂ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਵਾਲਾ ਖੇਤਰੀ ਟਰਾਂਸਪੋਰਟ ਅਧਿਕਾਰੀ ਦਾ ਗੰਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਕੀਤਾ ਪ੍ਰੇਰਿਤ
ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ
ਸਾਬਕਾ ਸਰਪੰਚ ਤਰਸੇਮ ਲਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ, ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦਵਾਈ ਮੈਂਬਰਸ਼ਿਪ
ਹੈਪੇਟਾਈਟਸ-ਏ ਦੇ ਖਤਰੇ ਨੂੰ ਰੋਕਣ ਲਈ ਘਰ-ਘਰ ਸ਼ੁਰੂ ਕੀਤਾ ਸਰਵੇਖਣ
ਪਸ਼ੂ ਪਾਲਣ ਵਿਭਾਗ ਵਲੋਂ 21ਵੀਂ ਪਸ਼ੂਧਨ ਗਣਨਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਜਾਰੀ