ਡਾ. ਬਲਜੀਤ ਕੌਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਗ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ

ਡਾ. ਬਲਜੀਤ ਕੌਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਗ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ

ਚੰਡੀਗੜ੍ਹ, 20 ਅਪ੍ਰੈਲ:

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੀ ਸਮਰਪਿਤ, ਸੁਹਿਰਦ ਅਤੇ ਸੰਵੇਦਨਸ਼ੀਲ ਸੋਚ ਦਾ ਪ੍ਰਗਟਾਵਾ ਕਰਦਿਆਂ ਅੱਗ ਕਾਰਨ ਆਪਣੀ ਕਣਕ ਦੀ ਫ਼ਸਲ ਗੁਆ ਬੈਠੇ ਕਿਸਾਨ ਪਰਿਵਾਰਾਂ ਦੀ ਨਿੱਜੀ ਤੌਰ ‘ਤੇ ਆਰਥਿਕ ਮਦਦ ਕਰਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਮਦਦ ਵਜੋਂ ਦੇਣ ਦਾ ਐਲਾਨ ਕੀਤਾ।

ਕੈਬਨਿਟ ਮੰਤਰੀ ਨੇ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੋਥਾ ਅਤੇ ਚੱਕ ਦੂਹੇਵਾਲਾ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੀੜਤ ਕਿਸਾਨ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਸੰਕਟ ਵਿੱਚ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੀ ਹੈ।

ਡਾ ਬਲਜੀਤ ਕੌਰ ਨੇ ਕੈਬਨਿਟ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ,’’ਅਜਿਹੇ ਦੁੱਖਦਾਈ ਹਾਲਾਤ ਵੇਖਣ ਤੋਂ ਬਾਅਦ ਮੈਂ ਆਪਣੀ ਇੱਕ ਮਹੀਨੇ ਦੀ ਤਨਖਾਹ ਇਨ੍ਹਾਂ ਪਰਿਵਾਰਾਂ ਨੂੰ ਦੇ ਕੇ ਮਦਦ ਕਰਨ ਦਾ ਫੈਸਲਾ ਕੀਤਾ ਹੈ।’’

ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ ਹਨ ਅਤੇ ਅਸੀਂ ਕਿਸੇ ਵੀ ਹਾਲਤ ਵਿੱਚ ਆਪਣੇ ਅਨਦਾਤਾਵਾਂ ਨੂੰ ਇੱਕਲਾ ਨਹੀਂ ਛੱਡਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਹਰ ਇੱਕ ਵਿਭਾਗ ਅਜਿਹੀ ਕਿਸੇ ਵੀ ਅਣਹੋਣੀ ਘਟਨਾ ਵਿੱਚ ਪੀੜਤ ਪਰਿਵਾਰਾਂ ਦੀ ਤੁਰੰਤ ਮਦਦ ਲਈ ਵਚਨਬੱਧ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਮਾਂ ਇਕ ਦੂਜੇ ਦਾ ਹੌਂਸਲਾ ਵਧਾਉਣ ਅਤੇ ਜ਼ਰੂਰਤਮੰਦਾਂ ਦੇ ਨਾਲ ਖੜ੍ਹਨ ਦਾ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅੱਗ ਤੋਂ ਪੀੜਤ ਕਿਸਾਨਾਂ ਦੀ ਮਦਦ ਲਈ ਅੱਗੇ ਆਉਣ।
-------------

Tags:

Advertisement

Latest News

ਪੰਜਾਬ ਦੇ ਅੱਜ ਕਈ ਇਲਾਕਿਆਂ ਵਿਚ ਛਾਏ ਬੱਦਲ ਪੰਜਾਬ ਦੇ ਅੱਜ ਕਈ ਇਲਾਕਿਆਂ ਵਿਚ ਛਾਏ ਬੱਦਲ
Patiala,09,MAY,2025,(Azad Soch News):- ਪੰਜਾਬ ਵਿੱਚ ਮੌਸਮ ਵਿਭਾਗ (Department of Meteorology) ਅਨੁਸਾਰ ਅਗਲੇ 5 ਦਿਨਾਂ ਲਈ ਕਈ ਜ਼ਿਲ੍ਹਿਆਂ ਵਿੱਚ 40-50 ਕਿਲੋਮੀਟਰ...
ਭਾਰਤੀ ਫੌਜ ਨੇ ਪਾਕਿਸਤਾਨ ਦੇ ਕਰਾਚੀ, ਲਾਹੌਰ ਅਤੇ ਸਿਆਲਕੋਟ 'ਤੇ ਵੱਡਾ ਹਮਲਾ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-05-2025 ਅੰਗ 694
ਭਾਰਤ-ਪਾਕਿ ਤਣਾਅ ਦੀ ਸਥਿਤੀ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ - ਵਿਧਾਇਕ ਦਹੀਯਾ
ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਫੋਨ ਨੰਬਰ 0172-2741803 ਤੇ 0172-2749901 ਜਾਰੀ
ਭਾਰਤ-ਪਾਕਿ ਤਣਾਅ ਦੌਰਾਨ ਵਿਧਾਇਕ ਰਣਬੀਰ ਭੁੱਲਰ ਵੱਲੋਂ ਸਰਹੱਦੀ ਖੇਤਰ ਦੇ ਪਿੰਡਾਂ ਦਾ ਦੌਰਾ
ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਨੇ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ/ਕਾਲਾਬਾਜ਼ਾਰੀ ਤੇ ਪਾਬੰਦੀ ਦੇ ਹੁਕਮ ਕੀਤੇ ਜਾਰੀ