ਪਿੰਡ ਬਰਗਾੜੀ ਵਿਖੇ ਅੱਜ ਲੱਗੇਗਾ 7ਵਾਂ ਸੁਵਿਧਾ ਕੈਂਪ-ਵਿਨੀਤ ਕੁਮਾਰ

ਪਿੰਡ ਬਰਗਾੜੀ ਵਿਖੇ ਅੱਜ ਲੱਗੇਗਾ 7ਵਾਂ ਸੁਵਿਧਾ ਕੈਂਪ-ਵਿਨੀਤ ਕੁਮਾਰ

ਜੈਤੋ (ਫਰੀਦਕੋਟ) 16 ਜੁਲਾਈ  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦਾ ਹੱਲ ਕਰਨ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਤਹਿਤ  ਮਿਤੀ 17 ਜੁਲਾਈ  ਨੂੰ ਸਵੇਰੇ 09.30 ਵਜੇ ਕਮਿਊਨਟੀ ਹਾਲ ਪਿੰਡ ਬਰਗਾੜੀ ਵਿਖੇ ਸੱਤਵਾਂ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਵਿਧਾਇਕ ਫਰੀਦਕੋਟ ਸ. ਅਮੋਲਕ ਸਿੰਘ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ 'ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪਿੰਡ ਬਰਗਾੜੀ, ਝੱਖੜਵਾਲਾ, ਬੁਰਜ ਹਰੀਕਾ, ਰਣ ਸਿੰਘ ਵਾਲਾ ਅਤੇ ਬੁਰਜ ਜਵਾਹਰ ਸਿੰਘ ਵਾਲਾ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-09-2024 ਅੰਗ 682 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-09-2024 ਅੰਗ 682
ਧਨਾਸਰੀ ਮਹਲਾ ੫ ॥ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ...
ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ