ਨਸ਼ੇ ਮਨੁੱਖੀ ਜੀਵਨ ਲਈ ਖ਼ਤਰਨਾਕ , ਜਿਨ੍ਹਾਂ ਤੋਂ ਬਚਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

ਨਸ਼ੇ ਮਨੁੱਖੀ ਜੀਵਨ ਲਈ ਖ਼ਤਰਨਾਕ , ਜਿਨ੍ਹਾਂ ਤੋਂ ਬਚਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

ਗੁਰਦਾਸਪੁਰ, 26 ਮਾਰਚ (               ) - ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ  ਕਿਸਾਨਾਂ ਖ਼ਾਸ ਕਰਕੇ ਛੋਟੇ ਕਿਸਾਨਾਂ ਦੀਆਂ ਖੇਤੀ ਅਤੇ ਫ਼ਸਲਾਂ ਨਾਲ ਸਬੰਧਿਤ ਸਮੱਸਿਆਵਾਂ ਦੇ ਹੱਲ ਲਈ 10 ਬਲਾਕਾਂ ਦੇ ਸਮੂਹ ਸਰਕਲਾਂ ਵਿਚ ਪ੍ਰਤੀ ਸਰਕਲ ਇਕ ਪਿੰਡ ਵਿੱਚ ਕਿਸਾਨਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ ਤਾਂ ਜੋ ਜ਼ਿਲ੍ਹਾ ਗੁਰਦਾਸਪੁਰ ਅੰਦਰ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ  ਦੁਆਰਾ ਸਿਫ਼ਾਰਸ਼ ਕੀਤੀਆਂ ਨਵੀਨਤਮ ਖੇਤੀ ਤਕਨੀਕਾਂ ਨੂੰ ਕਿਸਾਨਾਂ ਤਕ ਪਹੁੰਚਾਇਆ ਜਾ ਸਕੇ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਨੁੱਕੜ ਮੀਟਿੰਗਾਂ ਵਿੱਚ ਕਿਸਾਨਾਂ ਨੂੰ ਝੋਨੇ ਦੀਆਂ ਪ੍ਰਮਾਣਿਤ ਕਿਸਮਾਂ ਦੀ ਹੀ ਬਿਜਾਈ ਕਰਨ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਿਸਾਨਾਂ ਨੂੰ ਨਸ਼ਿਆਂ ਦੇ ਮਨੁੱਖੀ ਜੀਵਨ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ, ਕਣਕ ਦਾ ਬੀਜ ਖ਼ੁਦ ਤਿਆਰ ਕਰਨ,ਕਣਕ ਅਤੇ ਹੋਰਨਾਂ ਫ਼ਸਲਾਂ ਵਿਚ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ, ਜੈਵਿਕ ਖੇਤੀ,ਸਵੈ ਮੰਡੀਕਰਨ ਲਈ ਪ੍ਰੇਰਿਤ  ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਕਿਸਾਨ ਆਪਣੀਆਂ ਫ਼ਸਲਾਂ ਨਾਲ ਸਬੰਧਿਤ ਸਮੱਸਿਆਵਾਂ ਲੈ ਕੇ ਆਉਂਦੇ ਹਨ ਜਿੰਨਾ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ ,ਇਸ ਦੇ ਨਾਲ ਹੀ ਖੇਤੀ ਮਾਹਿਰ  ਖੇਤਾਂ ਵਿਚ ਪਹੁੰਚ ਕੇ ਫ਼ਸਲਾਂ ਨਾਲ ਸਬੰਧਿਤ ਸਮੱਸਿਆਵਾਂ ਦਾ ਹੱਲ ਕਰਦੇ ਹਨ ਤਾਂ ਜੋ ਕਿਸਾਨਾਂ ਦੀ ਖੇਤੀ ਸਮਗਰੀ ਵਿਕ੍ਰੇਤਾਵਾਂ ਤੇ ਨਿਰਭਰਤਾ ਘਟਾਈ ਜਾ ਸਕੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਪੀ ਐੱਮ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਲੈਂਡ ਸੀਡਿੰਗ ਅਤੇ ਈ ਕੇ ਵਾਈ ਸੀ ਬਾਰੇ ਆ ਰਹੀਆਂ ਮੁਸ਼ਕਲਾਂ ਦਾ ਹੱਲ ਵੀ ਕੀਤਾ ਜਾਂਦਾ ਹੈ।


ਉਨ੍ਹਾਂ ਨੇ ਦੱਸਿਆ ਕਿ ਪੂਰੇ ਜ਼ਿਲ੍ਹੇ ਅੰਦਰ 33 ਪਿੰਡਾਂ ਵਿਚ ਕਿਸਾਨਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ ਜਿਸ ਵਿਚ ਸਮੂਹ ਖੇਤੀਬਾੜੀ ਅਧਿਕਾਰੀ/ਕਰਮਚਾਰੀਆਂ ਬਹੁਤ ਹੀ ਉਤਸ਼ਾਹ ਨਾਲ ਸ਼ਾਮਿਲ ਹੋ ਕੇ ਕਿਸਾਨਾਂ ਨੂੰ ਮੌਸਮ ਦੇ ਬਦਲ ਰਹੇ ਮਜਾਜ਼ ਨੂੰ ਮੁੱਖ ਰੱਖਦਿਆਂ ਫ਼ਸਲਾਂ ਦੀ ਦੇਖ ਰੇਖ ਕਰਨ  ਲਈ ਪ੍ਰੇਰਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ  ਆਉਂਦੇ ਸਾਉਣੀ ਸੀਜ਼ਨ ਦੌਰਾਨ ਝੋਨੇ ਦੀਆਂ ਸਿਰਫ਼ ਪ੍ਰਮਾਣਿਤ ਕਿਸਮਾਂ ਦੀ ਹੀ ਕਾਸ਼ਤ ਕਰਨੀ ਚਾਹੀਦੀ ਅਤੇ ਪੀ ਆਰ 126 ਕਿਸਮ ਦੀ ਲਵਾਈ ਕਿਸੇ ਵੀ ਹਾਲਤ ਵਿੱਚ15 ਜੁਲਾਈ ਤੋਂ ਬਾਅਦ ਲਵਾਈ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ 15 ਜੁਲਾਈ ਤੋਂ ਬਾਅਦ ਪੀ ਆਰ 126 ਕਿਸਮ ਲਵਾਈ ਕਰਨ ਨਾਲ ਦਾਣਿਆਂ ਵਿਚ ਨਮੀ ਅਤੇ ਟੋਟਾ ਵਧਦਾ ਹੈ। ਕਣਕ ਜਾਂ ਸਰ੍ਹੋਂ ਦੀ ਫ਼ਸਲ ਉੱਪਰ ਕਿਸੇ ਕੀਟਨਾਸ਼ਕ ਦੇ ਛਿੜਕਾਅ ਦੀ ਜ਼ਰੂਰਤ ਨਹੀਂ ਹੈ ਅਤੇ ਜੇਕਰ ਜ਼ਰੂਰਤ ਹੋਵੇ ਤਾਂ ਹੀ ਛਿੜਕਾਅ ਕੀਤਾ ਜਾਵੇ।  

ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇਹ ਵਿਸ਼ੇਸ਼ ਯੋਜਨਾਬੰਦੀ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਰਵਾਇਤੀ ਖੇਤੀ ਤੋਂ ਹਟਾ ਕੇ ਤਕਨੀਕੀ ਖੇਤੀ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਤਹਿਤ ਮੱਕੀ ਹੇਠ ਰਕਬਾ ਵਧਾਉਣ, ਮਿੱਟੀ ਪਰਖ ਰੀਪਰਤ ਅਧਾਰਿਤ ਖਾਦਾਂ ਦੀ ਵਰਤੋਂ,ਜ਼ਮੀਨ ਹੇਠਲਾ ਪਾਣੀ ਬਚਾਉਣ, ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਕਰਨ, ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ, ਫ਼ਸਲਾਂ ਦੀ ਰਹਿੰਦ ਖੂੰਹਦ ਦਾ ਅੱਗ ਲਗਾਏ ਬਗੈਰ ਨਿਪਟਾਰਾ ਕਰਨ ਅਤੇ ਚੰਗੇ ਲਾਭ ਵਾਲੀਆਂ ਫ਼ਸਲਾਂ ਦੀ ਕਾਸ਼ਤ ਕਰਵਾਉਣ ਲਈ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰਨ ਆਸ  ਹੈ ਕਿ ਵਿਭਾਗ ਦੇ ਇਹਨਾਂ ਸਾਰਥਿਕ ਯਤਨਾਂ ਦਾ ਕਿਸਾਨਾਂ ਨੂੰ ਭਰਪੂਰ ਫ਼ਾਇਦਾ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖ਼ੁਦ ਵੀ ਆਪਣੀ ਫ਼ਸਲ ਦਾ ਨਿਰੰਤਰ ਨਰੀਖਣ ਕਰਦੇ ਰਹਿਣ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਜ਼ਰ ਆਉਂਦੀ ਹੈ ਤਾਂ ਤੁਰੰਤ ਖੇਤੀਬਾੜੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ।

Tags:

Advertisement

Latest News

Toll Tax: 1 ਅਪ੍ਰੈਲ ਤੋਂ ਸ਼ੰਭੂ ਬਾਰਡਰ ਟੋਲ ਪਲਾਜ਼ਾ ਦੇ ਵਧਣਗੇ ਰੇਟ Toll Tax: 1 ਅਪ੍ਰੈਲ ਤੋਂ ਸ਼ੰਭੂ ਬਾਰਡਰ ਟੋਲ ਪਲਾਜ਼ਾ ਦੇ ਵਧਣਗੇ ਰੇਟ
Shambhu Border, March 30, 2025,(Azad Soch News):-   ਪਹਿਲੀ ਅਪ੍ਰੈਲ ਤੋਂ ਟੋਲ ਦਰਾਂ ਵਧਣ ਜਾ ਰਹੀਆਂ ਹਨ,ਕਿਸਾਨ ਅੰਦੋਲਨ ਕਾਰਨ ਸ਼ੰਭੂ ਸਰਹੱਦ...
ਨਰਾਤਿਆਂ ਦੇ ਵਰਤ ‘ਚ ਜ਼ਰੂਰ ਖਾਓ ਮਖਾਣੇ
ਸ਼ੁਭਮਨ ਗਿੱਲ ਨੇ ਨਰਿੰਦਰ ਮੋਦੀ ਸਟੇਡੀਅਮ 'ਚ ਰਚਿਆ ਇਤਿਹਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-03-2025 ਅੰਗ 619
ਖੇਤੀਬਾੜੀ ਖੇਤਰ ਵਿੱਚ ਮਿੱਟੀ ਤੇ ਪਾਣੀ ਦੀ ਸੰਭਾਲ ਸਬੰਧੀ ਪਹਿਲਕਦਮੀਆਂ ਦੀ ਮਜ਼ਬੂਤੀ ਲਈ ਪੰਜਾਬ ਤੇ ਕੈਲੀਫੋਰਨੀਆ ਨੇ ਹੱਥ ਮਿਲਾਇਆ
ਸਰਕਾਰੀ ਪ੍ਰਾਇਮਰੀ ਸਕੂਲ ਚਾਨਣ ਵਾਲਾ ਦੇ ਤਿੰਨ ਵਿਦਿਆਰਥੀਆਂ ਨੇ ਨਵੋਦਿਆਂ ਦਾਖਲਾ ਪ੍ਰੀਖਿਆ ਕੀਤੀ ਪਾਸ
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ- ਵਿਧਾਇਕ ਸ਼ੈਰੀ ਕਲਸੀ