ਪੰਜਾਬ ਭਰ ਵਿੱਚ ਭਲਕੇ ਡ੍ਰਾਈ ਡੇਅ ਘੋਸ਼ਿਤ ਕੀਤਾ ਗਿਆ

Chandigarh,03 June,2024,(Azad Soch News):- ਪੰਜਾਬ ਭਰ ਵਿੱਚ ਭਲਕੇ ਡ੍ਰਾਈ ਡੇਅ (Dry Day) ਘੋਸ਼ਿਤ ਕੀਤਾ ਗਿਆ ਹੈ,4 ਜੂਨ ਨੂੰ ਸੂਬੇ ਵਿੱਚ ਲੋਕ ਸਭਾ ਚੋਣਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਰਹੀ ਹੈ ਤਾਂ ਇਸ ਦੌਰਾਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ,ਹੋਟਲ ਜਾਂ ਰੈਸਟੋਰੈਂਟ ਵਿੱਚ ਸ਼ਰਾਬ ਨਹੀਂ ਦਿੱਤੀ ਜਾਵੇਗੀ,ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Chief Election Officer of Punjab Sibin C) ਵੱਲੋਂ ਇਸ ਸਬੰਧੀ ਪਹਿਲਾਂ ਹੀ ਜਾਣਕਾਰੀ ਸਾਂਝੀ ਕੀਤੀ ਜਾ ਚੁੱਕੀ ਹੈ,4 ਜੂਨ 2024 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ (ਪੂਰਾ ਦਿਨ) ਸ਼ਰਾਬ ਦੇ ਠੇਕੇ ਬੰਦ ਰਹਿਣਗੇ,ਕਮਿਸ਼ਨ ਵੱਲੋਂ ਇਹ ਫੈਸਲਾ ਵੀ ਲਿਆ ਗਿਆ ਹੈ,ਇਸ ਸਮੇਂ ਦੌਰਾਨ,ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਕਮਿਊਨਿਟੀ ਸੈਂਟਰ, ਸੀਐਸਡੀ ਕੰਟੀਨ, ਦੁਕਾਨਾਂ ਜਾਂ ਕਿਸੇ ਵੀ ਜਨਤਕ ਸਥਾਨ ‘ਤੇ ਸ਼ਰਾਬ ਨਹੀਂ ਵੇਚੀ ਜਾਵੇਗੀ,ਬਿਨਾਂ ਲਾਇਸੈਂਸ ਵਾਲੇ ਅਹਾਤਿਆਂ ਵਿੱਚ ਸ਼ਰਾਬ ਸਟੋਰ (Liquor Store) ਕਰਨ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ,ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
Related Posts
Latest News
