ਜ਼ਿਲ੍ਹਾ ਹਸਪਤਾਲ ਵਿਚ ਚੱਲ ਰਹੇ ਨਿਰਮਾਣ ਕਾਰਜਾਂ ਕਾਰਨ ਕਿਸੇ ਨੂੰ ਮਰੀਜ਼ ਨੂੰ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ- ਸਿਵਲ ਸਰਜਨ
By Azad Soch
On
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਸਤੰਬਰ, 2024:
ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹਾ ਹਸਪਤਾਲ ਮੋਹਾਲੀ ਵਿਚ ਚੱਲ ਰਹੇ ਨਿਰਮਾਣ ਕਾਰਜਾਂ ਕਾਰਨ ਕਿਸੇ ਨੂੰ ਮਰੀਜ਼ ਨੂੰ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਜਾਣਕਾਰੀ ਦਿੰਦੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਇਨ੍ਹਾਂ ਨਿਰਮਾਣ ਕਾਰਜਾਂ ਕਾਰਨ ਮਰੀਜ਼ਾਂ ਨੂੰ ਦਿੱਕਤ ਹੋ ਰਹੀ ਹੈ, ਜਿਸ ਸਬੰਧੀ ਸਬੰਧਤ ਠੇਕੇਦਾਰ ਨੂੰ ਕੰਮ ਵਿਚ ਤੇਜ਼ੀ ਲਿਆਉਣ ਅਤੇ ਐਂਬੂਲੈਂਸ ਵਾਸਤੇ ਰਸਤਾ ਕਲੀਅਰ ਕਰਨ ਦੀਆਂ ਹਦਾਇਤਾਂ ਕਰ ਦਿਤੀਆਂ ਗਈਆਂ ਹਨ l
ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿਚ ਵੱਖ-ਵੱਖ ਨਿਰਮਾਣ ਕਾਰਜ ਹੋ ਰਹੇ ਹਨ, ਜਿਵੇਂ ਨਵੀਆਂ ਓ. ਪੀ. ਡੀਜ਼, ਡਰੱਗ ਸਟੋਰ, ਡ੍ਰਾਈਵਰਾਂ ਦੇ ਕਮਰੇ, ਐਂਬੂਲੈਂਸ ਲਈ ਪਾਰਕਿੰਗ ਆਦਿ, ਜਿਸ ਕਾਰਨ ਸੁਖਦ ਆਵਾਜਾਈ ਵਿਚ ਦਿੱਕਤ ਆ ਰਹੀ ਹੈ ਪਰੰਤੂ ਫਿਰ ਵੀ ਭਵਿੱਖ ਵਿਚ ਧਿਆਨ ਰੱਖਿਆ ਜਾਵੇਗਾ ਕਿ ਹਸਪਤਾਲ ਆਉਣ ਵਾਲੇ ਮਰੀਜ਼ਾਂ ਅਤੇ ਐਂਬੂਲੈਂਸ ਨੂੰ ਕੋਈ ਰੁਕਾਵਟ ਨਾ ਆਵੇ।
Tags:
Related Posts
Latest News
ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ-ਜ਼ਿਲ੍ਹਾ ਚੋਣਕਾਰ ਅਫ਼ਸਰ
21 Dec 2024 17:52:06
ਮਾਨਸਾ, 21 ਦਸੰਬਰ :ਮਾਨਸਾ ਜ਼ਿਲ੍ਹੇ ਅੰਦਰ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀਆਂ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ...