ਇੰਜੀ. ਢਿੱਲਵਾਂ ਦੇ ਯਤਨਾ ਸਦਕਾ ਵਿਵਾਦ ਖਤਮ, ਗਲੀ ਬਣਾਉਣ ਦਾ ਕੰਮ ਕਰਾਇਆ ਸ਼ੁਰੂ

ਇੰਜੀ. ਢਿੱਲਵਾਂ ਦੇ ਯਤਨਾ ਸਦਕਾ ਵਿਵਾਦ ਖਤਮ, ਗਲੀ ਬਣਾਉਣ ਦਾ ਕੰਮ ਕਰਾਇਆ ਸ਼ੁਰੂ

ਕੋਟਕਪੂਰਾ9 ਸਤੰਬਰ (   ) :- ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਟੀਮ ਵਲੋਂ ਨੇੜਲੇ ਪਿੰਡ ਮੌੜ ਵਿਖੇ ਇਕ ਗਲੀ ਨਵੀਂ ਬਣਾਉਣ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਦਾਅਵਾ ਕੀਤਾ ਕਿ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਵਲੋਂ ਅਖੀਰਲੇ ਸਾਲ ਨੂੰ ਵਿਕਾਸ ਦਾ ਸਾਲ ਆਖ ਕੇ ਸਿਰਫ ਵੋਟ ਬਟੋਰੂ ਰਾਜਨੀਤੀ ਕੀਤੀ ਜਾਂਦੀ ਸੀ ਪਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਪ’ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਜਿੱਥੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਹਨਉੱਥੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕਰਨੀਆਂ ਵੀ ਪਹਿਲੇ ਦਿਨ ਤੋਂ ਹੀ ਸ਼ੁਰੂ ਹੋ ਗਈਆਂ ਸਨ।

ਜਿਕਰਯੋਗ ਹੈ ਕਿ ਪਿੰਡ ਮੌੜ ਵਿਖੇ ਇਕ ਗਲੀ ਨੂੰ ਬਣਵਾਉਣ ਜਾਂ ਰੋਕਣ ਦੇ ਵਿਵਾਦ ਨੂੰ ਲੈ ਕੇ ਪਿੰਡ ਵਾਸੀ ਦੋ ਹਿੱਸਿਆਂ ਵਿੱਚ ਵੰਡੇ ਗਏ ਸਨ ਪਰ ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟ ਅਤੇ ਸੁਖਵੰਤ ਸਿੰਘ ਪੱਕਾ ਜਿਲਾ ਯੂਥ ਪ੍ਰਧਾਨ (ਆਪ) ਦੇ ਉਪਰਾਲੇ ਸਦਕਾ ਉਕਤ ਵਿਵਾਦ ਦੇ ਨਾਲ ਨਾਲ ਗਲਤਫਹਿਮੀ ਵੀ ਦੂਰ ਹੋ ਗਈ। ਉਹਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸਪੀਕਰ ਸੰਧਵਾਂ ਵਲੋਂ ਹਰ ਤਰਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨਵਿਕਾਸ ਕਾਰਜਾਂ ਲਈ ਗਰਾਂਟ ਜਾਰੀ ਕਰਨ ਮੌਕੇ ਕਿਸੇ ਵੀ ਪਿੰਡਸ਼ਹਿਰ ਜਾਂ ਕਸਬੇ ਦੇ ਕਿਸੇ ਵੀ ਵਿਰੋਧੀ ਪਾਰਟੀ ਦੇ ਚੁਣੇ ਨੁਮਾਇੰਦੇ ਨਾਲ ਕਿਸੇ ਪ੍ਰਕਾਰ ਦਾ ਵਿਤਕਰਾ ਨਹੀਂ ਕੀਤਾ ਜਾਂਦਾ।

 ਇੰਜੀ. ਸੁਖਜੀਤ ਸਿੰਘ ਢਿੱਲਵਾਂ ਨੇ ਉੱਥੇ ਹਾਜਰ ਬਲਾਕ ਪ੍ਰਧਾਨ ਮਾ. ਕੁਲਦੀਪ ਸਿੰਘ ਮੌੜ ਸਮੇਤ ਜਰਮਨ ਸਿੰਘ ਮੋੜਕੁਲਦੀਪ ਸਿੰਘ ਸੰਧੂਸਵਰਨਦੀਪ ਸਿੰਘ ਮੌੜ ਸਮੇਤ ਪਿੰਡ ਦੇ ਹੋਰ ਮੋਹਤਬਰ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀਲਾਪ੍ਰਵਾਹੀ ਜਾਂ ਹੇਰਾਫੇਰੀ ਨੂੰ ਬਰਦਾਸ਼ਤ ਨਾ ਕਰਨ ਤੇ ਜੇਕਰ ਕਿਸੇ ਪ੍ਰਕਾਰ ਦੀ ਕੋਈ ਹੇਰਾਫੇਰੀ ਜਾਂ ਅਣਗਹਿਲੀ ਸਾਹਮਣੇ ਆਉਂਦੀ ਹੈ ਤਾਂ ਤੁਰਤ ਸਪੀਕਰ ਸੰਧਵਾਂ ਦੇ ਪੀਆਰਓ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਜਾਂ ਬਲਾਕ ਪ੍ਰਧਾਨ ਮਾ ਕੁਲਦੀਪ ਸਿੰਘ ਮੌੜ ਦੇ ਧਿਆਨ ਵਿੱਚ ਲਿਆਉਣ।

Tags:

Advertisement

Latest News

ਜ਼ਿਲ੍ਹਾ ਮੋਗਾ ਵਿੱਚ ਖੁੱਲ੍ਹੇ ਤਿੰਨ ਨਵੇਂ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 28 ਹੋਈ ਜ਼ਿਲ੍ਹਾ ਮੋਗਾ ਵਿੱਚ ਖੁੱਲ੍ਹੇ ਤਿੰਨ ਨਵੇਂ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 28 ਹੋਈ
ਧਰਮਕੋਟ/ਬਾਘਾਪੁਰਾਣਾ, 23 ਸਤੰਬਰ (000) -ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ...
ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ
ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਵਿਧਾਇਕ ਰਣਬੀਰ ਭੁੱਲਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜਾਈ
ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਰਿਹਾ ਹੈ ਅਗਾਂਹ ਵਧੂ ਕਿਸਾਨ ਗੁਰਪ੍ਰੀਤ ਸਿੰਘ
ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪਨਸਪ ਦਾ ਭਗੌੜਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ
ਜਿਲ੍ਹੇ ਦੀਆ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ : ਡਾ ਏਰਿਕ
ਸਿਹਤ ਅਤੇ ਸਿੱਖਿਆ ਸਹੂਲਤਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਚਨਬੱਧ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ