ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਸਦਕਾ ਕੀਰਤਪੁਰ ਸਾਹਿਬ ਦੇ ਸਿਹਤ ਕੇਂਦਰ ਦੀ ਇਮਾਰਤ ਦੀ ਉਸਾਰੀ ਸਬੰਧੀ ਕਾਰਜ ਆਰੰਭ

ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਸਦਕਾ ਕੀਰਤਪੁਰ ਸਾਹਿਬ ਦੇ ਸਿਹਤ ਕੇਂਦਰ ਦੀ ਇਮਾਰਤ ਦੀ ਉਸਾਰੀ ਸਬੰਧੀ ਕਾਰਜ ਆਰੰਭ

ਚੰਡੀਗੜ੍ਹ, 26 ਸਤੰਬਰ:

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਛੇ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਕੀਰਤਪੁਰ ਸਾਹਿਬ ਦੀ ਸਿਹਤ ਸਹੂਲਤਾਂ ਸਬੰਧੀ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ  ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਦਾ ਨਵੀਨੀਕਰਨ ਕਰਵਾਉਣ ਦਾ ਕੰਮ ਆਰੰਭ ਕਰਵਾ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 1.67 ਕਰੋੜ ਦੀ ਲਾਗਤ ਨਾਲ ਸਿਹਤ ਕੇਂਦਰ ਕੀਰਤਪੁਰ ਸਾਹਿਬ ਵਿੱਚ  ਏ.ਸੀ. ਬਲਾਕ, ਏ.ਸੀ. ਵੈਕਸੀਨੇਸ਼ਨ ਕਮਰਾ, ਟਰੇਨਿੰਗ ਹਾਲ ਵਿਚ ਜਰਨੇਟਰ ਸੈਟ, ਨਵੀ ਸੀਵਰ ਲਾਈਨ ਤੇ ਜਨਰਲ ਰੀਪੇਅਰ ਦਾ ਕੰਮ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵੱਲੋਂ ਆਰੰਭ ਕਰਵਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਕੀਰਤਪੁਰ ਸਾਹਿਬ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੀ ਹੱਦ ‘ਤੇ ਪੈਂਦਾ ਹੋਣ ਕਾਰਨ ਬਹੁਤ ਮਹੱਤਵਪੂਰਨ ਸਥਾਨ ਹੈ ਅਤੇ ਇਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਕੀਰਤਪੁਰ ਸਾਹਿਬ ਸਥਿਤ ਮੁੱਢਲਾ ਸਿਹਤ ਕੇਂਦਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾ ਰਿਹਾ ਸੀ ਪ੍ਰੰਤੂ ਮੁੱਢਲਾ ਸਿਹਤ ਕੇਂਦਰ ਦੀ ਇਮਾਰਤ ਪੁਰਾਣੀ ਹੋਣ ਕਾਰਨ ਸਿਹਤ ਵਿਭਾਗ ਨੂੰ ਕੰਮ ਕਰਨ ਵਿੱਚ ਮੁਸ਼ਕਲਾਂ ਦਰਪੇਸ਼ ਆ ਰਹੀਆਂ ਸਨ ਜਿਸ ਨੂੰ ਹੱਲ ਕਰਦਿਆਂ ਇਹ ਨਵੀਨੀਕਰਨ ਕਾਰਜ ਆਰੰਭ ਕਰਵਾਇਆ ਗਿਆ ਹੈ।\

Tags:

Advertisement

Latest News

ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆ ਵਾਲੀ ਵਿਚ ਕਰੀਬ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਰਖਿਆ ਨੀਹ ਪੱਥਰ ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆ ਵਾਲੀ ਵਿਚ ਕਰੀਬ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਰਖਿਆ ਨੀਹ ਪੱਥਰ
ਫਾਜ਼ਿਲਕਾ 21 ਦਸੰਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੰਗਲੇ ਪੰਜਾਬ ਦੇ ਉਦੇਸ਼ ਦੀ...
ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ-ਜ਼ਿਲ੍ਹਾ ਚੋਣਕਾਰ ਅਫ਼ਸਰ
ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ
Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ
ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-12-2024 ਅੰਗ 821