ਵਾਰ ਅਗੇਨਸਟ ਡਰੱਗਜ਼' ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਾ ਹਾਜੀ ਵਿੱਚ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਣ

ਫਿਰੋਜ਼ਪੁਰ 17 ਮਾਰਚ 2025(ਸੁਖਵਿੰਦਰ ਸਿੰਘ ):- ਮਾਨਯੋਗ ਡਿਪਟੀ ਕਮਿਸ਼ਨਰ ਜ਼ਿਲ੍ਹਾ ਫਿਰੋਜਪੁਰ ਸ਼੍ਰੀਮਤੀ ਦੀਪ ਸ਼ਿਖਾ ਸ਼ਰਮਾ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ , ਸਤਿਕਾਰਯੋਗ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਮੁਨੀਲਾ
ਅਰੋੜਾ , ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.ਸ ਸਤਿੰਦਰ ਸਿੰਘ ਜੀ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਸੈਕੰਡਰੀ ਸਿੱਖਿਆ ਸ.ਅਸ਼ਵਿੰਦਰ ਸਿੰਘ ਜੀ ਦੀ ਯੋਗ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਾ ਹਾਜੀ ਵਿਖੇ ਸਕੂਲ ਪੱਧਰ ਤੇ ਗਤੀਵਿਧੀਆਂ ਕਾਰਵਾਈਆਂ ਗਈਆਂ । ਸਕੂਲ ਮੁਖੀ ਜਗਦੀਪ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਨਾਲ ਸੰਬਧਿਤ ਗਤੀਵਿਧੀਆਂ ਜਿਵੇਂ ਕਿ ਪ੍ਰਣ,ਸਲੋਗਨ,ਪੇਂਟਿੰਗ ਮੁਕਾਬਲੇ ਵਿੱਚ ਭਾਗ ਲਿਆ । ਇਸ ਮੌਕੇ ਬੋਲਦਿਆਂ ਸਕੂਲ ਮੁੱਖੀ ਜਗਦੀਪ ਸਿੰਘ ਨੇ ਦੱਸਿਆ ਕਿ ਇਹ ਪ੍ਰਣ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹਰ ਰੋਜ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਕਰਵਾਇਆ ਜਾਵੇਗਾ ਤਾਂ ਜੋ ਨਸ਼ਾ ਮੁਕਤ ਸਮਾਜ ਸਿਰਜਿਆ ਜਾ ਸਕੇ । ਉਹਨਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਉਤਸ਼ਾਹਿਤ ਕੀਤਾ | ਸਕੂਲ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰੋਜ਼ਾਨਾ ਇਸ ਮੁਹਿੰਮ ਤਹਿਤ ਵੱਖ ਵੱਖ ਗਤੀਵਿਧੀਆਂ ਕਾਰਵਾਈਆਂ ਜਾ ਰਹੀਆਂ ਹਨ ਤਾਂ ਜੋ ਇਹ ਸਮਾਜਿਕ ਸੁਧਾਰ ਲਹਿਰ ਬਣ ਸਕੇ ।
Related Posts
Latest News
