ਗਿੱਦੜਬਾਹਾ ਜ਼ਿਮਨੀ ਚੋਣਾਂ ਦੇ ਮੱਦੇਨਜਰ ਵਿਧਾਇਕ ਦਹੀਯਾ ਨੇ ਗਿੱਦੜਬਾਹਾ ਹਲਕੇ ਵਿਚ ਕੀਤਾ ਚੋਣ ਪ੍ਰਚਾਰ

ਗਿੱਦੜਬਾਹਾ ਜ਼ਿਮਨੀ ਚੋਣਾਂ ਦੇ ਮੱਦੇਨਜਰ ਵਿਧਾਇਕ ਦਹੀਯਾ ਨੇ ਗਿੱਦੜਬਾਹਾ ਹਲਕੇ ਵਿਚ ਕੀਤਾ ਚੋਣ ਪ੍ਰਚਾਰ

ਫਿਰੋਜ਼ਪੁਰ 8 ਨਵੰਬਰ 2024

            ਹਲਕਾ ਗਿੱਦੜਬਾਹਾ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਦੀ ਤਿਆਰ ਕਰ ਲਈ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਪੰਚਾਇਤੀ ਚੋਣਾਂ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਹੁਣ ਜ਼ਿਮਨੀ ਚੋਣਾਂ ਵਿਚ ਕਿਲ੍ਹਾ ਫਤਿਹ ਹਾਸਲ ਕਰਨ ਲਈ ਤਿਆਰੀਆਂ 'ਤੇ ਜੁਟ ਗਈ ਹੈ।

            ਫਿਰੋਜ਼ੁਪਰ ਦਿਹਾਤੀ ਹਲਕੇ ਦੇ ਵਿਧਾਇਕ ਸ੍ਰੀ ਰਜਨੀਸ਼ ਦਹੀਯਾ ਵੱਲੋਂ ਗਿੱਦੜਬਾਹਾ ਹਲਕੇ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਸਬੰਧਤ ਉਮੀਦਵਾਰ ਦੇ ਹੱਕ ਵਿਚ ਪ੍ਰਚਾਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਣਨ ਤੋਂ ਬਾਅਦ ਦਿਤੀਆਂ ਗਈਆਂ ਚੋਣ ਗਾਰੰਟੀਆਂ ਨੂੰ ਥੋੜ੍ਹੇ ਸਮੇਂ ਵਿਚ ਹੀ ਪੂਰਾ ਕੀਤਾ ਗਿਆ ਹੈ ਤੇ ਸਰਕਾਰ ਵੱਲੋਂ ਕਿਸੇ ਵਿਸ਼ੇਸ਼ ਵਰਗ ਨੂੰ ਤਰਜੀਹ ਨਾ ਦੇ ਕੇ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ।

            ਉਨ੍ਹਾਂ ਗਿੱਦੜਬਾਹਾ ਹਲਕੇ ਦੇ ਵੱਖ-ਵੱਖ ਇਲਾਕਿਆ ਵਿਖੇ ਪਹੁੰਚ ਕੇ ਲੋਕਾਂ ਨਾਲ ਗਲਬਾਤ ਕੀਤੀ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਤੇ ਆਮ ਲੋਕਾਂ ਨੂੰ ਸਰਕਾਰ ਦੀਆਂ ਹਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਾਰਟੀ ਵਚਨਬੱਧ ਹਨ।

            ਉਨ੍ਹਾਂ ਅੱਗੇ ਕਿਹਾ ਕਿ ਰਾਜਨੀਤੀ ਸਾਡੇ ਲਈ ਵਪਾਰ ਨਹੀਂ ਹੈ ਤੇ ਅਸੀਂ ਇੱਥੇ ਲੋਕਾਂ ਦੀ ਸੇਵਾ ਕਰਨ ਲਈ ਆਏ ਹਾਂ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਰਾਜਨੀਤੀ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਦਾ ਵਿਕਾਸ ਕੀਤਾ ਜਾਵੇਗਾ।

Tags:

Advertisement

Latest News

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਜਾਗਰੂਕ ਕੀਤਾ ਗਿਆ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਜਾਗਰੂਕ ਕੀਤਾ ਗਿਆ
Chandigarh,21 NOV,2024,(Azad Soch News):- ਪੰਜਾਬ ਰਾਜ ਮਹਿਲਾ ਕਮਿਸ਼ਨ (Punjab State Commission for Women) ਵੱਲੋਂ ਅੱਜ ਵਿਦਿਆਰਥਣਾਂ ਨੂੰ ਘਰੇਲੂ ਹਿੰਸਾ ਰੋਕੂ...
ਤੰਦਰੁਸਤ ਦਿਲ ਲਈ ਰੋਜ਼ ਖਾਓ ਪਿਸਤਾ
ਐਨਸੀਆਰ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲੀ ਹੈ,AQI ਪੱਧਰ ਵਿੱਚ ਮਾਮੂਲੀ ਸੁਧਾਰ ਹੋਇਆ
ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ
ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ
ਲਾਇਬ੍ਰੇਰੀਆਂ ਮਨੁੱਖੀ ਜੀਵਨ ਲਈ ਗਿਆਨ ਦਾ ਵਿਸ਼ਾਲ ਭੰਡਾਰ ਹੁੰਦੀਆਂ ਹਨ- ਵਿਧਾਇਕ ਡਾ. ਵਿਜੈ ਸਿੰਗਲਾ
ਜੀ.ਐਸ.ਟੀ. ਵਿਭਾਗ ਵਲੋਂ ਕਾਟਨ ਫੈਕਟਰੀ ਮਾਲਕਾਂ ਨਾਲ ਕੀਤੀ ਗਈ ਮੀਟਿੰਗ