ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਦੋਰਾਨ ਸਿਵਿਲ ਹਸਪਤਾਲ ਵਿਖੇ ਲੋਕਾਂ ਨੂੰ ਕੀਤਾ ਜਾਗਰੂਕ

 ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਦੋਰਾਨ ਸਿਵਿਲ ਹਸਪਤਾਲ  ਵਿਖੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ ,24 ਜੂਨ (     )

             ਸਿਵਿਲ ਸਰਜਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ ਤਹਿਤ ਸਿਹਤ ਵਿਭਾਗ ਵਲੋ ਵਿਸ਼ੇਸ਼ ਮੁਹਿੰਮ ਤਹਿਤ ਅੰਤਰ-ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਮੁਹਿੰਮ ਦੋਰਾਨ ਲੋਕਾਂ ਨੂੰ ਨਸ਼ਿਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਬਾਰੇ ਸਿਵਿਲ ਹਸਪਤਾਲ ਨਸਾ ਮੁਕਤੀ ਸੈਂਟਰ ਦੀ ਇੰਚਾਰਜ ਡਾਕਟਰ ਪਿਕਾਕਸ਼ੀ ਅਰੋੜਾ ਨੇ ਹਸਪਤਾਲ ਵਿੱਚ ਆਯੋਜਿਤ ਜਾਗਰੂਕਤਾ ਪ੍ਰੋਗ੍ਰਾਮ ਦੋਰਾਨ ਦੱਸਿਆ ਕਿ ਜਿਲ੍ਹੇ ਦੇ 6 ਊਟ ਕਲੀਨਿਕ ਵਿਖੇ ਨਸ਼ੇ ਤੋਂ ਪੀੜਿਤ ਮਰੀਜਾ ਦੀ ਸਕਰੀਨਿੰਗ ਅਤੇ ਕਾਊਂਸਲਿੰਗ ਵੀ ਕੀਤੀ ਜਾ ਰਹੀ ਹੈ ਜਿਸ ਲਈ ਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

        ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ । ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸਨੂੰ ਕਿ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੇਪਣ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ।

        ਇਸ ਦੋਰਾਨ ਡਾਕਟਰ ਰੋਹਿਤ ਗੋਇਲ  ਮ ਓ ਫ਼ਾਜ਼ਿਲਕਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਮੱਸਿਆ ਦੇ ਖਾਤਮੇ ਲਈ ਓਟ ਕੇਂਦਰਨਸ਼ਾ ਛੁਡਾਊ ਕੇਂਦਰ ਅਤੇ ਪੁਨਰਵਸੇਬਾ ਕੇਂਦਰਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ । ਇਨ੍ਹਾਂ ਕੇਂਦਰਾ ਵਿਚ ਇਲਾਜ ਦੇ ਨਾਲ ਨਾਲ ਮਾਹਿਰ ਕਾਊਂਸਲਰਾਂ ਅਤੇ ਮਨੋਰੋਗ ਮਾਹਿਰਾਂ ਵੱਲੋਂ ਉਨ੍ਹਾਂ ਦੀ ਕਾਊਂਸਲਿਂਗ ਵੀ ਕੀਤੀ ਜਾਂਦੀ ਹੈ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਤੌਰ ਤੇ ਵੀ ਮਜਬੂਤ ਹੋ ਸਕਣ ।ਸਮਾਜ ਦੇ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਇਸ ਸਮੱਸਿਆ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਪਹਿਲਾ ਹੀ ਕੈਂਪ ਲਗਾਏ ਗਏ ਹਨ

      ਉਹਨਾ ਨੇ ਅਪੀਲ ਕੀਤੀ ਕਿ ਆਮ ਲੋਕ ਵੀ ਸਰਕਾਰ ਦੀ ਇਸ ਨਸ਼ਾ ਵਿਰੋਧੀ ਮੁਹਿੰਮ ਵਿਚ  ਆਪਣਾ ਸਹਿਯੋਗ ਦੇਣ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਸ ਨਸ਼ਿਆਂ ਰੂਪੀ ਦਲਦਲ ਤੋਂ ਬਚਾਇਆ ਜਾ ਸਕੇ ਅਤੇ ਪੰਜਾਬ ਤਰੱਕੀ ਦੇ ਰਾਹ ਤੇ ਵਧ ਸਕੇ ।

ਇਸ ਦੋਰਾਨ ਕੌਂਸਲਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਜੋ ਕੋਈ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹਨਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਇਸ ਦੋਰਾਨ ਮਾਸ ਮੀਡੀਆ ਅਫਸਰ ਵਿਨੋਦ ਕੁਮਾਰਦਿਵੇਸ਼ ਕੁਮਾਰਹਰਮੀਤ ਸਿੰਘਡਾਕਟਰ ਗੁਰਮਿਤ ਸਿੰਘ ਹਾਜਰ ਸੀ.

Tags:

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ