ਸਿੱਖਿਆ ਕ੍ਰਾਂਤੀ: ਲਾਲਜੀਤ ਸਿੰਘ ਭੁੱਲਰ ਵੱਲੋਂ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ

ਸਿੱਖਿਆ ਕ੍ਰਾਂਤੀ: ਲਾਲਜੀਤ ਸਿੰਘ ਭੁੱਲਰ ਵੱਲੋਂ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ਤਰਨਤਾਰਨ, 16 ਅਪ੍ਰੈਲ:

ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਕੇ ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ "ਸਿੱਖਿਆ ਕ੍ਰਾਂਤੀ" ਪਹਿਲਕਦਮੀ ਦੇ ਹਿੱਸੇ ਵਜੋਂ ਪੱਟੀ ਹਲਕੇ ਦੇ 06 ਸਕੂਲਾਂ ਵਿੱਚ 01 ਕਰੋੜ 10 ਲੱਖ ਰੁਪਏ ਤੋਂ ਵੱਧ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕਾ ਪੱਟੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਠੱਠਾ, ਸਰਕਾਰੀ ਐਲੀਮੈਂਟਰੀ ਸਕੂਲ ਚੌਧਰੀਵਾਲਾ, ਸਰਕਾਰੀ ਐਲੀਮੈਂਟਰੀ ਸਕੂਲ ਦਰਗਾਪੁਰ, ਸਰਕਾਰੀ ਐਲੀਮੈਂਟਰੀ ਸਕੂਲ ਖੇਡਾ, ਸਰਕਾਰੀ ਹਾਈ ਸਕੂਲ ਦਦੇਹਰ ਸਾਹਿਬ ਅਤੇ ਸਰਕਾਰੀ ਹਾਈ ਸਕੂਲ ਠੱਠੀਆ ਮਹੰਤਾਂ ਦੇ ਸਕੂਲਾਂ ਵਿਖੇ ਲੱਗਭੱਗ 01 ਕਰੋੜ 10 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਸਬੰਧੀ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।

ਸੂਬੇ ਵਿੱਚ ਉੱਜਵਲ ਭਵਿੱਖ ਦੀ ਉਮੀਦ ਜਤਾਉਂਦਿਆਂ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ ਸੂਬੇ ਵਿੱਚ ਵਿਦਿਅਕ ਮਿਆਰਾਂ ਨੂੰ ਉੱਚਾ ਚੁੱਕਣ ਲਈ "ਸਿੱਖਿਆ ਕ੍ਰਾਂਤੀ" ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਪ੍ਰੋਗਰਾਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਆਮ ਘਰਾਂ ਦੇ ਬੱਚੇ ਵਿਸ਼ਵਵਿਆਪੀ ਮੁਕਾਬਲੇ ਦੇ ਇਸ ਯੁੱਗ ਵਿੱਚ ਆਪਣਾ ਅਹਿਮ ਸਥਾਨ ਬਣਾ ਸਕਣ।

ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਸ ਵਿੱਚ ਹਾਈ-ਸਪੀਡ ਵਾਈ-ਫਾਈ ਕਨੈਕਸ਼ਨ, ਪੀਣ ਵਾਲਾ ਸਾਫ਼ ਪਾਣੀ, ਲੜਕੇ ਅਤੇ ਲੜਕੀਆਂ ਲਈ ਵੱਖਰੇ ਪਖਾਨੇ, ਚਾਰਦੀਵਾਰੀ, ਸਮਾਰਟ ਕਲਾਸਰੂਮ, ਏਕੀਕ੍ਰਿਤ ਵਿਗਿਆਨ ਲੈਬਾਂ, ਇੰਟਰਐਕਟਿਵ ਪੈਨਲ, ਖੇਡ ਦੇ ਮੈਦਾਨ ਅਤੇ ਆਧੁਨਿਕ ਫਰਨੀਚਰ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਬੁਨਿਆਦੀ ਢਾਂਚੇ ਵਿੱਚ ਇਸ ਮਹੱਤਵਪੂਰਨ ਨਿਵੇਸ਼ ਦਾ ਉਦੇਸ਼ ਵਿਦਿਆਰਥੀਆਂ ਲਈ ਸਿੱਖਣ ਦਾ ਅਨੁਕੂਲ ਮਾਹੌਲ ਸਿਰਜਣਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਵਿੱਦਿਅਕ ਮਿਆਰਾਂ ਨੂੰ ਉੱਚਾ ਚੁੱਕਣਾ ਹੈ ਅਤੇ ਸਰਕਾਰੀ ਸਕੂਲ ਵਿਦਿਅਕ ਗੁਣਵੱਤਾ ਦੇ ਮਾਮਲੇ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਰਹੇ ਹਨ।ਊਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾ ਸਿਰਫ਼ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਬਲਕਿ ਸਰਕਾਰੀ ਸਕੂਲਾਂ ਵਿੱਚ ਸਿੱਖਣ ਦੇ ਸਾਜ਼ਗਾਰ ਮਾਹੌਲ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ।

ਇਸ ਮੌਕੇ ਚੇਅਰਮੈਨ ਸ. ਦਿਲਬਾਗ ਸਿੰਘ, ਡੀਈਓ ਐਲੀਮੈਂਟਰੀ ਸਿੱਖਿਆ ਜਗਵਿੰਦਰ ਸਿੰਘ ਲਹਿਰੀ, ਹਲਕਾ ਇੰਚਾਰਜ ਜਸਵਿੰਦਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ, ਬੱਚਿਆਂ ਦੇ ਮਾਪੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸੀ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-05-2025 ਅੰਗ 692 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-05-2025 ਅੰਗ 692
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ...
ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ ਵੱਖ ਸਕੂਲਾਂ 'ਚ ਵਿਕਾਸ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ
ਸਿੱਖਿਆ ਕ੍ਰਾਂਤੀ: 6 ਫੁੱਟ ਡੂੰਘੇ ਸਰਕਾਰੀ ਪ੍ਰਾਇਮਰੀ ਸਕੂਲ ਬੰਗੇਹਰ ਪੱਤੀ ਨੂੰ ਮਿਲੀ ਨਵੀਂ ਇਮਾਰਤ
ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਦੇ ਬੁਨਿਆਂਦੀ ਢਾਂਚੇ ਨੂੰ ਕਰ ਰਹੀ ਹੈ ਮਜ਼ਬੂਤ-ਵਿਧਾਇਕ ਮਾਲੇਰਕੋਟਲਾ
ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਜਲਦ ਹੀ ਕੀਤਾ ਜਾਵੇਗਾ ਲਾਮਬੰਦ - ਕੋਆਰਡੀਨੇਟਰ ਮਾਲਵਾ ਜੋਨ ਨਸ਼ਾ ਮੁਕਤੀ ਮੋਰਚਾ
ਸਫ਼ਾਈ ਸੇਵਕਾਂ ਦੀ ਤਨਖਾਹ ਸਹੀ ਸਮੇਂ ਉਨ੍ਹਾਂ ਦੇ ਖਾਤਿਆਂ ਵਿੱਚ ਪਾਉਣੀ ਯਕੀਨੀ ਬਣਾਉਣ ਸਬੰਧਤ ਅਧਿਕਾਰੀ-ਚੇਅਰਮੈਨ
ਵਿਧਾਇਕ ਮਾਣੂੰਕੇ ਨੇ ਪਿੰਡ ਕਾਉਂਕੇ ਕਲਾਂ, ਮੱਲ੍ਹਾ ਤੇ ਚੱਕਰ ’ਚ ਕੀਤੇ ਪ੍ਰੋਜੈਕਟਾਂ ਦੇ ਉਦਘਾਟਨ