ਸਿੱਖਿਆ ਕ੍ਰਾਂਤੀ ਨਾਲ ਪੰਜਾਬ ਪੁੱਟ ਰਿਹਾ ਹੈ ਨਵੀਆਂ ਪੁਲਾਂਘਾਂ — ਵਿਧਾਇਕ ਕਾਕਾ ਬਰਾੜ

 ਸਿੱਖਿਆ ਕ੍ਰਾਂਤੀ ਨਾਲ ਪੰਜਾਬ ਪੁੱਟ ਰਿਹਾ ਹੈ ਨਵੀਆਂ ਪੁਲਾਂਘਾਂ — ਵਿਧਾਇਕ ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ
                            ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ, ਨਾ ਕੇਵਲ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਬਲਕਿ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ।
ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ ਜਗਦੀਪ ਸਿੰਘ ਕਾਕਾ ਬਰਾੜ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਹਲਕੇ ਦੇ ਵੱਖ ਵੱਖ ਸਕੂਲਾਂ ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਸ ਕਾਕਾ ਬਰਾੜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ 11.95 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਅਤੇ ਨਵੀਆਂ ਕਲਾਸਾਂ ਦਾ ਉਦਘਾਟਨ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਸਕੂਲ ਵਿਖੇ 22.50 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਕਲਾਸ ਰੂਮਾਂ ਦਾ ਕੰਮ ਚੱਲ ਰਿਹਾ ਹੈ ।
ਇਸੇ ਤਰ੍ਹਾਂ ਉਹਨਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਬੇਲਵਾਲੀ ਵਿਖੇ 18.51 ਲੱਖ ਰੁਪਏ ਈ ਲਾਗਤ ਨਾਲ ਬਣਾਏ ਗਏ ਨਵੇਂ ਕਲਾਸ ਰੂਮ ਅਤੇ ਲੈਬ ਦਾ ਉਦਘਾਟਨ ਕੀਤਾ ।ਉਹਨਾਂ ਸਰਕਾਰੀ ਪ੍ਰਾਇਮਰੀ ਸਕੂਲ ਝਬੇਲਵਾਲੀ  ਵਿਖੇ 9.26 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮ ਦੀ ਮੁਰੰਮਤ ਅਤੇ ਨਵੇਂ ਉਸਾਰੇ ਗਏ ਕਲਾਸਰੂਮ ਦਾ ਉਦਘਾਟਨ ਕੀਤਾ ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਵਿਖੇ 23.38 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਚਾਰਦੀਵਾਰੀ, ਨਵੇਂ ਪਖਾਨਿਆਂ ਅਤੇ ਲੈਬ ਦਾ ਉਦਘਾਟਨ ਕੀਤਾ। ਉਹਨਾਂ ਜਾਣਕਰੀ ਦਿੱਤੀ ਕਿ 22.50 ਰੁਪਏ ਦੀ ਲਾਗਤ ਨਾਲ ਦੋ ਕਲਾਸ ਰੂਮ ਅਤੇ ਇਕ ਕੰਪਿਊਟਰ ਲੈਬ ਦੀ ਉਸਾਰੀ ਦਾ ਕੰਮ ਚਾਲ ਰਿਹਾ ਹੈ।  
ਸਰਕਾਰੀ ਪ੍ਰਾਇਮਰੀ ਸਕੂਲ ਉਦੇਕਰਨ ਵਿਖੇ ਉਹਨਾਂ 28.35 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਕਲਾਸਰੂਮ ਦੀ ਮੁਰੰਮਤ , ਉਸਾਰੇ ਗਏ ਨਵੇਂ ਕਲਾਸ ਰੂਮ ਅਤੇ ਪਖਾਨੇ ਦਾ ਉਦਘਾਟਨ ਕੀਤਾ। ਉਹਨਾਂ ਜਾਣਕਾਰੀ ਦਿੱਤੀ ਕਿ ਸਕੂਲ ‘ਚ 40 ਲੱਖ ਰੁਪਏ ਦੀ ਲਾਗਤ ਨਾਲ ਨਾਬਾਰਡ ਤਹਿਤ ਕੰਮ ਕਰਵਾਏ ਜਾ ਰਹੇ ਹੈ।ਇਸ ਮੌਕੇ ਪ੍ਰਿੰਸੀਪਲ ਝਬੇਲਵਾਲੀ ਬਲਜਿੰਦਰ ਸਿੰਘ, ਇੰਚਾਰਜ ਪ੍ਰਿੰਸੀਪਲ ਉਦੇਕਰਨ ਸੁਨੀਲ ਜੱਗਾ, ਮੁੱਖ ਅਧਿਆਪਕਾ ਕੁਲਵਿੰਦਰ ਕੌਰ ਅਤੇ ਸੈਂਟਰ ਹੈਡ ਟੀਚਰ ਚਰਨਜੀਤ ਸਿੰਘ ਵੀ ਮੌਜੂਦ ਸਨ।

Tags:

Advertisement

Latest News

ਇਸ ਦਿਨ ਤੋਂ ਦਿੱਲੀ ਵਿੱਚ ਵਯਾ ਵੰਦਨਾ ਯੋਜਨਾ ਲਾਗੂ ਕੀਤੀ ਜਾਵੇਗੀ ਇਸ ਦਿਨ ਤੋਂ ਦਿੱਲੀ ਵਿੱਚ ਵਯਾ ਵੰਦਨਾ ਯੋਜਨਾ ਲਾਗੂ ਕੀਤੀ ਜਾਵੇਗੀ
New Delhi,27,APRIL,2025,(Azad Soch News):- ਦਿੱਲੀ ਦੀ ਭਾਜਪਾ ਸਰਕਾਰ 28 ਅਪ੍ਰੈਲ ਤੋਂ ਰਾਸ਼ਟਰੀ ਰਾਜਧਾਨੀ ਵਿੱਚ ਕੇਂਦਰ ਦੀ ਬੀਮਾ ਪਾਲਿਸੀ ਅਤੇ ਵਯ...
ਹਰਿਆਣਾ ਵਿੱਚ ਗਰਮੀ ਦੇ ਕਾਰਨ ਸਕੂਲਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ
ਸਿਹਤ ਲਈ ਫ਼ਾਇਦੇਮੰਦ ਹੈ ਭਿੰਡੀ ਦਾ ਸੇਵਨ
ਪਾਕਿਸਤਾਨੀਆਂ ਲਈ ਹਰਿਆਣਾ ਛੱਡਣ ਦਾ ਅੱਜ ਆਖ਼ਰੀ ਦਿਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-04-2025 ਅੰਗ 942
ਨਾਗਰਿਕਾਂ ਅਤੇ ਕਿਸਾਨਾਂ ਨੂੰ ਨਿਰਵਿਘਨ 24x7 ਬਿਜਲੀ ਸਪਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਵਾਧੂ ਬਿਜਲੀ ਪੈਦਾ ਕਰਨ ਲਈ ਤਿਆਰ
ਪੁਲਿਸ ਕਮਿਸ਼ਨਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਚ ਮਿਸਾਲੀ ਸੇਵਾਵਾਂ ਦੇਣ ਵਾਲੇ 15 ਪੁਲਿਸ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ