ਪੰਜਾਬ ਦੇ ਅੱਠ ਨੌਜਵਾਨ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

 ਪੰਜਾਬ ਦੇ ਅੱਠ ਨੌਜਵਾਨ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ


ਚੰਡੀਗੜ੍ਹ, 14 ਦਸੰਬਰ:


ਅੱਜ ਪੰਜਾਬ ਲਈ ਬੇਹੱਦ ਮਾਣ ਵਾਲੀ ਘੜੀ ਹੈ ਕਿਉਂਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਈ.) ਐਸ.ਏ.ਐਸ. ਨਗਰ (ਮੋਹਾਲੀ) ਦੇ ਅੱਠ ਕੈਡਿਟ, ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣ ਗਏ ਹਨ।

ਇਨ੍ਹਾਂ 'ਚੋਂ ਛੇ ਅਫ਼ਸਰ, ਜਿਨ੍ਹਾਂ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਕ੍ਰਿਤਿਨ ਗੁਪਤਾ, ਅੰਮ੍ਰਿਤਸਰ ਤੋਂ ਭਰਤ ਸ਼ਰਮਾ ਤੇ ਸਾਹਿਲਦੀਪ ਸਿੰਘ, ਪਟਿਆਲਾ ਤੋਂ ਸਾਹਿਲਪ੍ਰੀਤ ਸਿੰਘ ਸੰਧੂ, ਕਪੂਰਥਲਾ ਤੋਂ ਸ਼ਿਵ ਕੁਮਾਰ ਅਤੇ ਬਠਿੰਡਾ ਤੋਂ ਉੱਤਮ ਮਲਿਕ ਸ਼ਾਮਲ ਹਨ, ਨੂੰ ਭਾਰਤੀ ਸੈਨਾ ਅਕੈਡਮੀ (ਆਈ.ਐਮ.ਏ.), ਦੇਹਰਾਦੂਨ ਦੇ 155- ਰੈਗੂਲਰ ਕੋਰਸ ਦੀ ਪਾਸਿੰਗ ਆਊਟ ਪਰੇਡ ਦੌਰਾਨ ਭਾਰਤੀ ਫ਼ੌਜ 'ਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਕੀਤਾ ਗਿਆ ਹੈ। ਪਰੇਡ ਦਾ ਨਿਰੀਖਣ ਨੇਪਾਲੀ ਸੈਨਾ ਮੁਖੀ ਜਨਰਲ ਅਸ਼ੋਕਰਾਜ ਸਿਗਡੇਲ ਨੇ ਕੀਤਾ।

ਇਹ ਕੈਡਿਟ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 8ਵੇਂ ਕੋਰਸ ਦੇ ਹਨ। ਇਹ ਨੌਜਵਾਨ ਅਫ਼ਸਰ ਜਲਦ ਹੀ ਆਪਣੀ ਯੂਨਿਟ ਵਿਚ ਸ਼ਾਮਲ ਹੋ ਕੇ ਭਾਰਤੀ ਫੌਜ ਵਿਚ ਸੇਵਾ ਨਿਭਾਉਣਗੇ।

ਇਸ ਤੋਂ ਇਲਾਵਾ, ਇੰਸਟੀਚਿਊਟ ਦੇ ਦੋ ਹੋਰ ਕੈਡਿਟ, ਸੰਗਰੂਰ ਜ਼ਿਲ੍ਹੇ ਦੇ ਗੁਰਸ਼ੇਰ ਸਿੰਘ ਚੀਮਾ ਅਤੇ ਕਪੂਰਥਲਾ ਤੋਂ ਪ੍ਰਥਮ ਪਰਮਾਰ ਨੂੰ ਏਅਰ ਫੋਰਸ ਅਕੈਡਮੀ (ਏ.ਐੱਫ.ਏ.) ਡੁੰਡੀਗਲ ਦੀ 214ਵੀਂ ਕੰਬਾਈਂਡ ਪਾਸਿੰਗ ਆਊਟ ਪਰੇਡ ਵਿੱਚ ਭਾਰਤੀ ਹਵਾਈ ਸੈਨਾ ‘ਚ ਫਲਾਇੰਗ ਅਫ਼ਸਰ ਵਜੋਂ ਸ਼ਾਮਲ ਕੀਤਾ ਗਿਆ ਹੈ। ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ (ਪੀ.ਵੀ.ਐਸ.ਐਮ., ਏ.ਵੀ.ਐਸ.ਐਮ.) ਨੇ ਪਰੇਡ ਦਾ ਨਿਰੀਖਣ ਕੀਤਾ।

ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਭਰਤੀ ਹੋਣ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਦਿਆਂ ਪੰਜਾਬ ਦਾ ਮਾਣ ਵਧਾਉਣ ਦੀ ਅਪੀਲ ਕੀਤੀ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਵੀ ਕੈਡਿਟਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪੂਰੇ ਸਮਰਪਣ ਅਤੇ ਤਨਦੇਹੀ ਨਾਲ ਰੱਖਿਆ ਸੇਵਾਵਾਂ ਦੇ ਆਦਰਸ਼ਾਂ 'ਤੇ ਚੱਲਣ ਦਾ ਸੱਦਾ ਦਿੱਤਾ।

ਉਨ੍ਹਾਂ ਕਿਹਾ ਕਿ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਇਨ੍ਹਾਂ ਅੱਠ ਨੌਜਵਾਨਾਂ ਦੀ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਦੇ ਨਾਲ ਇੰਸਟੀਚਿਊਟ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 168 ਕੈਡਿਟ, ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਏ ਹਨ।

Tags:

Advertisement

Latest News

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ ਦਾ ਦੇਹਾਂਤ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ ਦਾ ਦੇਹਾਂਤ
New Delhi,27 DEC,2024,(Azad Soch News):- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ....
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-12-2024 ਅੰਗ 645
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ