ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਪੱਬਾਂ ਭਾਰ

ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਪੱਬਾਂ ਭਾਰ

ਫਾਜ਼ਿਲਕਾ, 1 ਅਪ੍ਰੈਲ 

ਫਾਜ਼ਿਲਕਾ ਦੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਆਖਿਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਨੇ ਆਖਿਆ ਕਿ ਕਿਸੇ ਨੂੰ ਵੀ ਮਤਦਾਨ ਜਾਂ ਵੋਟਰਾਂ ਨੂੰ ਨਜਾਇਜ਼ ਤਰੀਕੇ ਨਾਲ ਪ੍ਰਭਾਵਿਤ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਆਦਰਸ ਚੋਣ ਜਾਬਤੇ ਨੂੰ ਸਖਤੀ ਨਾਲ ਜ਼ਿਲ੍ਹੇ ਵਿੱਚ ਹੀ ਲਾਗੂ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਜੇਕਰ ਕਿਤੇ ਵੀ ਚੋਣਾਂ ਵਿੱਚ ਨਸ਼ੇ ਜਾਂ ਸ਼ਰਾਬ ਦੀ ਵੰਡ ਸਬੰਧੀ ਕਿਸੇ ਕੋਲ ਸੂਚਨਾ ਹੋਵੇ ਤਾਂ ਉਹ ਸੀ ਵਿਜਲ ਐਪ ਰਾਹੀਂ ਇਸਦੀ ਸੂਚਨਾ ਦੇ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਬਿਨਾਂ ਆਬਕਾਰੀ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਮੂਹ ਠੇਕਿਆਂ ਦੀ ਨੇੜਿਓ ਨਿਗਰਾਨੀ ਕਰਨ ਦੇ ਨਾਲ ਨਾਲ ਸ਼ਰਾਬ ਦੇ ਸਟੋਰਾਂ ਦੀ ਵੀ ਲਗਾਤਾਰ ਚੈਕਿੰਗ ਕਰਦਾ ਰਵੇ ਅਤੇ ਸ਼ਰਾਬ ਦੇ ਇੱਕ ਥਾਂ ਤੋਂ ਦੂਜੇ ਥਾਂ ਦੀ ਆਵਾਗਮਨ ਦੀ ਵੀ ਲਗਾਤਾਰ ਨਿਗਰਾਨੀ ਕੀਤੀ ਜਾਵੇ। ਉਹਨਾਂ ਨੇ ਕਿਹਾ ਕਿ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਆਬਕਾਰੀ ਵਿਭਾਗ ਨੂੰ ਨਾਕਾਬੰਦੀ ਕਰਨ ਦੀ ਵੀ ਹਦਾਇਤ ਕੀਤੀ ਗਈ ਹੈ।ਇਸ ਤੋਂ ਬਿਨਾਂ ਪੁਲਿਸ ਵਿਭਾਗ ਵੱਲੋਂ ਵੀ ਜਿੱਥੇ ਅੰਤਰਰਾਜੀ ਸਰਹੱਦ ਤੇ ਨਾਕਾਬੰਦੀ ਕੀਤੀ ਗਈ ਹੈ ਉੱਥੇ ਹੀ ਦੂਜੇ ਜ਼ਿਲ੍ਹਿਆਂ ਨਾਲ ਲੱਗਦੀਆਂ ਸਰਹੱਦਾਂ ਤੇ ਵੀ ਚੌਕਸੀ ਰੱਖੀ ਜਾ ਰਹੀ ਹੈ। ਉਧਰ ਜ਼ਿਲ੍ਹੇ ਦੇ ਐਸਐਸਪੀ ਡਾ ਪ੍ਰਗਿਆ ਜੈਨ ਆਈਪੀਐਸ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋਣ ਤੋਂ ਹੁਣ ਤੱਕ ਐਨਡੀਪੀਐਸ ਐਕਟ ਤਹਿਤ 12 ਕੇਸ ਦਰਜ ਕੀਤੇ ਗਏ ਹਨ ਅਤੇ 17 ਲੋਕਾਂ ਨੂੰ ਕਾਬੂ ਕੀਤਾ ਗਿਆ ਹੈ।ਇੰਨ੍ਹਾਂ ਤੋਂ 9.985 ਕਿਲੋ ਹੈਰੋਇਨ, 16.500 ਕਿਲੋ ਪੋਸਤ, 13.400 ਕਿਲੋ ਪੋਸਤ ਦੇ ਪੌਦੇ, 420 ਨਸ਼ੀਲੀਆਂ ਗੋਲੀਆਂ ਅਤੇ 20700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਐਕਸਾਈਜ਼ ਐਕਟ ਦੇ ਤਹਿਤ ਚੋਣ ਜਾਬਤਾ ਲਾਗੂ ਹੋਣ ਤੋਂ ਲੈਕੇ ਹੁਣ ਤੱਕ ਜ਼ਿਲ੍ਹੇ ਵਿਚ 17 ਮਾਮਲੇ ਦਰਜ ਕੀਤੇ ਗਏ ਹਨ ਅਤੇ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਤੋਂ 162 ਲੀਟਰ ਨਜਾਇਜ਼ ਸ਼ਰਾਬ ਠੇਕਾ, 509 ਲੀਟਰ 805 ਮਿਲੀ ਨਜਾਇਜ਼ ਸ਼ਰਾਬ, 2840 ਲੀਟਰ ਲਾਹਨ ਅਤੇ ਦੋ ਚਾਲੂ ਭੱਠੀਆਂ ਫੜੀਆਂ ਗਈਆਂ ਹਨ। ਉਨਾਂ ਨੇ ਕਿਹਾ ਕਿ ਨਸ਼ੇ ਜਾਂ ਸ਼ਰਾਬ ਦੀ ਤਸਕਰੀ ਕਰਨ ਵਾਲੇ ਕਿਸੇ ਵੀ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਿਸੇ ਨੂੰ ਵੀ ਚੋਣ ਅਮਲ ਨੂੰ ਪ੍ਰਭਾਵਿਤ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ