ਆਮ ਆਦਮੀ ਪਾਰਟੀ ਸਰਕਾਰ ਪ੍ਰਤੀ ਲੋਕਾਂ ਦੇ ਅਥਾਹ ਪਿਆਰ ਅਤੇ ਵਿਸ਼ਵਾਸ਼ ਦਾ ਪ੍ਰਤੀਕ ਹਨ ਜਲੰਧਰ ਦੇ ਚੋਣ ਨਤੀਜੇ- ਰਮਨ ਬਹਿਲ

ਆਮ ਆਦਮੀ ਪਾਰਟੀ ਸਰਕਾਰ ਪ੍ਰਤੀ ਲੋਕਾਂ ਦੇ ਅਥਾਹ ਪਿਆਰ ਅਤੇ ਵਿਸ਼ਵਾਸ਼ ਦਾ ਪ੍ਰਤੀਕ ਹਨ ਜਲੰਧਰ ਦੇ ਚੋਣ ਨਤੀਜੇ- ਰਮਨ ਬਹਿਲ

Gurdaspur, 14 July 2024,(Azad Soch News):- ਜਲੰਧਰ ਵੈਸਟ ਜਿਮਨੀ ਚੋਣ (Jalandhar West Jimny Election) ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਮਹਿੰਦਰ ਭਗਤ ਦੀ ਹੋਈ ਸ਼ਾਨਦਾਰ ਜਿੱਤ ''ਤੇ ਬੇਹਦ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅੱਜ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (Punjab Health System Corporation) ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਇਨ੍ਹਾਂ ਚੋਣ ਨਤੀਜਿਆਂ ਨੇ ਨਾ ਸਿਰਫ ਪੰਜਾਬ ਦੇ ਆਉਣ ਵਾਲੇ ਸਿਆਸੀ ਭਵਿੱਖ ਦੀ ਤਸਵੀਰ ਜਾਹਰ ਕਰ ਦਿੱਤੀ ਹੈ ਸਗੋਂ ਲੋਕਾਂ ਦੇ ਇਸ ਫਤਵੇ ਨੇ ਵਿਰੋਧੀਆਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ ਅਤੇ ਨਾਲ ਹੀ ਸ਼ੀਤਲ ਅੰਗੁਰਾਲ ਵਰਗੇ ਦਲ ਬਦਲਣ ਵਾਲੇ ਆਗੂਆਂ ਨੂੰ ਵੀ ਸਬਕ ਸਿਖਾਇਆ ਹੈ ਕਿ ਜੋ ਆਗੂ  ਆਪਣੀ ਪਾਰਟੀ ਦੇ ਸਕੇ ਨਹੀਂ ਹਨ ਉਨ੍ਹਾਂ ਨੂੰ ਲੋਕ ਵੀ ਮੂੰਹ ਨਹੀਂ ਲਾਉਂਦੇ। 

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (Punjab Health System Corporation) ਦੇ ਚੇਅਰਮੈਨ ਰਮਨ ਬਹਿਲ ਨੇ ਇਸ ਸ਼ਾਨਦਾਰ ਜਿੱਤ ਲਈ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਸਮੇਤ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਲੰਟੀਅਰਾਂ ਨੂੰ ਵਧਾਈ ਦਿੱਤੀ,ਬਹਿਲ ਨੇ ਕਿਹਾ ਕਿ ਇਨਾਂ ਚੋਣ ਨਤੀਜਿਆਂ ਦੇ ਨਾਲ ਇੱਕ ਵਾਰ ਫਿਰ ਇਹ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਢਾਈ ਸਾਲ ਦੀ ਕਾਰਗੁਜ਼ਾਰੀ ਤੋਂ ਬੇਹੱਦ ਸੰਤੁਸ਼ਟ ਹਨ। ਪੰਜਾਬ ਦੇ ਲੋਕਾਂ ਦਾ ਰਵਾਇਤੀ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ। ਅਤੇ ਪੰਜਾਬ ਅੰਦਰ ਹੁਣ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੀ ਪਸੰਦ ਕਰਦੇ ਹਨ। 

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (Punjab Health System Corporation) ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਬੇਸ਼ੱਕ ਲੋਕ ਸਭਾ ਚੋਣਾਂ ਦੇ ਨਤੀਜੇ ਕੁਝ ਹੋਰ ਸਨ,ਪਰ ਪੰਜਾਬ ਦੇ ਲੋਕਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਉਹ ਇੱਥੇ ਕਾਂਗਰਸ ਅਤੇ ਭਾਜਪਾ ਵਰਗੀਆਂ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ,ਹੁਣ ਜਿਸ ਢੰਗ ਨਾਲ  ਜਲੰਧਰ ਵੈਸਟ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਮੁੜ ਵੱਡਾ ਵਿਸ਼ਵਾਸ ਜਿਤਾਇਆ ਹੈ ਉਸ ਤੋਂ ਇਹ ਸਿੱਧ ਹੋ ਗਿਆ ਹੈ ਕਿ ਪੰਜਾਬ ਅੰਦਰ ਆਉਣ ਵਾਲੀਆਂ ਸਾਰੀਆਂ ਜਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਾਨ ਨਾਲ ਜਿੱਤਣਗੇ ਅਤੇ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਗਿਣਤੀ 92 ਤੋਂ ਵੀ ਵਧੇਗੀ,ਇੱਥੇ ਹੀ ਬਸ ਨਹੀਂ ਇਹਨਾਂ ਚੋਣਾਂ ਨਤੀਜਿਆਂ ਨੇ ਇਹ ਵੀ ਸਪਸ਼ਟ ਕਰ ਦਿੱਤਾ ਹੈ ਕਿ ਸਾਲ 2027 ਵਿੱਚ ਵੀ ਪੰਜਾਬ ਅੰਦਰ ਆਮ ਆਦਮੀ ਪਾਰਟੀ ਦਾ ਝੰਡਾ ਬੁਲੰਦ ਹੋਵੇਗਾ।
 

ਅਤੇ ਪੰਜਾਬ ਦਾ ਸਰਵਪੱਖੀ ਵਿਕਾਸ ਕਰ ਰਹੀ ਲੋਕਾਂ ਦੀ ਆਪਣੀ ਸਰਕਾਰ ਮੁੜ ਸੱਤਾ ਵਿੱਚ ਆਵੇਗੀ,ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (Punjab Health System Corporation) ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਅਕਾਲੀ ਦਲ ਦਾ ਪੰਜਾਬ ਵਿੱਚੋਂ ਸਫਾਇਆ ਹੋ ਚੁੱਕਾ ਹੈ,ਅਤੇ ਇੱਥੇ ਸਰਕਾਰ ਬਣਾਉਣ ਦੇ ਸੁਪਨੇ ਦੇਖਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਵੀ ਲੋਕਾਂ ਨੇ ਉਸਦਾ ਅਸਲ ਆਧਾਰ ਦਿਖਾ ਦਿੱਤਾ ਹੈ,ਇਸ ਚੋਣ ਦੌਰਾਨ ਬੀਜੇਪੀ ਦੀ ਸਥਿਤੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਲੋਕ ਪੰਜਾਬ ਅੰਦਰ ਭਾਜਪਾ ਨੂੰ ਪਸੰਦ ਨਹੀਂ ਕਰਦੇ ਅਤੇ ਨਾ ਹੀ ਆਉਣ ਵਾਲੇ ਸਮੇਂ ਵਿੱਚ ਭਾਜਪਾ ਵੱਲੋਂ ਲੋਕਾਂ ਨੂੰ ਦਿਖਾਏ ਜਾ ਰਹੇ ਝੂਠੇ ਸਬਜਬਾਗ ਪੰਜਾਬੀ ਦੇ ਲੋਕਾਂ ਨੂੰ ਗੁੰਮਰਾਹ ਕਰ ਸਕਣਗੇ,ਬਹਿਲ ਨੇ ਹਲਕਾ ਗੁਰਦਾਸਪੁਰ ਦੇ ਲੋਕਾਂ ਸਮੇਤ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਵੀ ਵਧਾਈ ਦਿੱਤੀ ਕਿ ਪੰਜਾਬ ਅੰਦਰ ਇੱਕ ਚੰਗਾ ਸ਼ਾਸਨ ਚਲਾ ਰਹੀ ਪਾਰਟੀ ਦੀ ਜਿੱਤ ਹੋਈ ਹੈ ਜਿਸ ਨਾਲ ਪੰਜਾਬ ਦਾ ਆਉਣ ਵਾਲੇ ਭਵਿੱਖ ਹੋਰ ਵੀ ਸੁਨਹਿਰੀ ਹੋਵੇਗਾ।

 

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ