ਵਾਤਾਵਰਣ ਕਮੇਟੀ ਦੀ ਮੀਟਿੰਗ ਵਿੱਚ ਕੂੜਾ ਪ੍ਰਬੰਧਨ ਉੱਤੇ ਜ਼ੋਰ

ਵਾਤਾਵਰਣ ਕਮੇਟੀ ਦੀ ਮੀਟਿੰਗ ਵਿੱਚ ਕੂੜਾ ਪ੍ਰਬੰਧਨ ਉੱਤੇ ਜ਼ੋਰ

ਅੰਮਿ੍ਰਤਸਰ, 18  ਜੂਨ 2024--

ਸ਼੍ਰੀ ਨਿਕਾਸ ਕੁਮਾਰਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)ਅੰਮ੍ਰਿਤਸਰ ਨੇ ਜ਼ਿਲਾ ਵਾਤਾਵਰਣ ਕਮੇਟੀ ਦੀ ਮੀਟਿੰਗ ਵਿਚ ਜਿਲੇ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਕੂੜਾ ਪ੍ਰਬੰਧਨ ਨੂੰ ਬਿਹਤਰ ਢੰਗ ਨਾਲ ਅਮਲ ਵਿੱਚ ਲਿਆਉਣ ਉੱਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਇਕੱਠਾ ਕਰਕੇ ਇਸ ਦਾ ਠੋਸ ਪ੍ਰਬੰਧ ਕੀਤਾ ਜਾਵੇ ਤਾਂ ਕਿ ਸ਼ਹਿਰ ਅਤੇ ਪਿੰਡਾਂ ਦੀ ਸਫਾਈ ਵਿੱਚ ਆਮ ਲੋਕਾਂ ਦਾ ਸਾਥ ਵੀ ਮਿਲ ਸਕੇ।  ਉਨਾਂ ਨੇ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਆਪਣੇ ਖੇਤਰ ਅਧੀਨ ਪੈਂਦੇ ਜਨਤਕ ਥਾਵਾਂ ਤੇ ਕੂੜਾ ਸੁੱਟਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

                ਸਬੰਧਤ ਮੀਟਿੰਗ ਵਿੱਚ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਹੋਰ ਵਿਭਾਗਾਂ ਦਾ ਸਾਥ ਲੈਣ ਲਈ ਸਹਿਯੋਗ ਮੰਗਿਆ ਗਿਆ। ਮੀਟਿੰਗ ਦੋਰਾਨ ਸ਼ਹਿਰੀ ਖੇਤਰਾਂ ਅਤੇ ਪੇਂਡੂ ਖੇਤਰਾਂ ਵਿੱਚ ਪੈਦਾ ਹੋਣ ਵਾਲੇ ਕੂੜੇ ਦੀ ਸਾਂਭ ਸੰਭਾਲ ਤੋਂ ਇਲਾਵਾ ਪਲਾਸਟਿਕ ਵੇਸਟ ਦੀ ਸਾਂਭ ਸੰਭਾਲਗੰਦੇ ਪਾਣੀ ਦੀ ਟਰੀਟਮੈਂਟਸਿੰਗਲ ਯੂਜ ਪਲਾਸਟਿਕ ਤੇ ਰੋਕਥਾਮਹਵਾ ਪ੍ਰਦੂਸ਼ਣ ਅਤੇ ਹੋਰ ਵਾਤਾਵਰਣ ਦੇ ਮੁਦਿਆ ਬਾਰੇ ਸਬੰਧਤ ਵਿਭਾਗਾ ਨਾਲ ਚੱਲ ਰਹੇ ਕੰਮਾਂ ਦੀ ਸਮਿਖਿਆ ਕੀਤੀ ਗਈ। ਸ੍ਰੀ ਨਿਕਾਸ ਕੁਮਾਰ ਨੇ ਕਾਰਜ ਸਾਧਕ ਅਫ਼ਸਰਾਂ ਨੂੰ ਕਿਹਾ ਕਿ ਉਹ ਟੀਮਾਂ ਦਾ ਗਠਨ ਕਰਕੇ ਚਾਇਨਾ ਡੋਰ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਅਤੇ ਸਮੇਂ ਸਮੇਂ ਸਿਰ ਚਾਇਨਾਂ ਡੋਰ ਵੇਚਲ ਵਾਲਿਆਂ ਵਿਰੁੱਧ ਛਾਪੇਮਾਰੀ ਨੂੰ ਯਕੀਨੀ ਬਣਾਇਆ ਜਾਵੇ।

                ਮੀਟਿੰਗ ਵਿੱਚ ਅੰਮ੍ਰਿਤਸਰ ਸ਼ਹਿਰ ਲਈ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਤਹਿਤ ਆਏ ਫੰਡਾਂ ਦੇ ਖਰਚੇ ਸਬੰਧੀ ਵੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੇ ਸਬੰਧਤ ਵਿਭਾਗਾਂ ਦੇ ਮੁਖਿਆਂ ਨਾਲ ਜ਼ਿਲ੍ਹਾ ਵਾਤਾਵਰਣ ਪਲਾਨ ਅੰਮ੍ਰਿਤਸਰ ਵਿੱਚ ਦਰਜ ਵੱਖ-ਵੱਖ ਕੰਮਾਂ ਨੂੰ ਪ੍ਰਾਪਤ ਕਰਨ ਦੇ ਟੀਚਿਆ ਨੂੰ ਸਮਾਂਬੱਧ ਤਰੀਕੇ ਨਾਲ ਸਿਰੇ ਚੜਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੋਰਾਨ ਸ਼੍ਰੀ ਸੁਖਦੇਵ ਸਿੰਘਵਾਤਾਵਰਣ ਇੰਜੀਨੀਅਰਸ਼੍ਰੀ ਵਿਨੋਦ ਕੁਮਾਰਸਹਾਇਕ ਵਾਤਾਵਰਣ ਇੰਜੀਨੀਅਰਸ਼੍ਰੀ ਸੰਦੀਪ ਮਲਹੋਤਰਾਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰਡਾ. ਹਰਜੋਤ ਕੌਰ ਜਿਲ੍ਹਾ ਮਲੇਰੀਆ ਅਫ਼ਸਰਸ: ਹਰਪਿੰਦਰ ਸਿੰਘ ਏ.ਸੀ.ਪੀ.ਸ: ਜਗਤਾਰ ਸਿੰਘ ਕਾਰਜ ਸਾਧਕ ਅਫ਼ਸਰ ਨਗਰ ਪੰਚਾਇਤ ਰਾਜਾਸਾਂਸੀ ਅਤੇ ਮਿਊਂਸਿਪਲ ਕਮੇਟੀ ਜੰਡਿਆਲਾ ਗੁਰੂਸ: ਸੰਦੀਪ ਸਿੰਘ  ਏ.ਐਫ.ਐਸ.ਓ. ਤੋਂ ਇਲਾਵਾ ਹੋਰ ਅਧਿਕਾਰੀ ਮੋਜੂਦ ਸਨ।

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ