ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਜਲਦੀ ਤੋਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਜਲਦੀ ਤੋਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ


ਚੰਡੀਗੜ੍ਹ, 4 ਮਾਰਚ 2025:


ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਤੇ ਮਸਲਿਆਂ ਨੂੰ ਹੱਲ ਕਰਨ ਲਈ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹਰਭਜਨ ਸਿੰਘ ਈ.ਟੀ.ਓ. ਵੀ ਮੌਜੂਦ ਰਹੇ।

ਸ. ਧਾਲੀਵਾਲ ਨੇ ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੀਆਂ ਮੰਗਾਂ ਨੂੰ ਨਿੱਜੀ ਤੌਰ ’ਤੇ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ  ਕਿ ਉਹ, ਪੰਜਾਬ ਦੇ ਐਡਵੋਕੇਟ ਜਨਰਲ ਤੋਂ ਕਾਨੂੰਨੀ ਸਲਾਹ ਲੈ ਕੇ ਆਊਟਸੋਰਸ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਸੁਚਾਰੂ ਨੀਤੀ ਬਣਾਉਣ। ਇਸਦੇ ਨਾਲ ਹੀ ਮੰਤਰੀ ਨੇ 31 ਮਾਰਚ 2025 ਤੱਕ ਸਾਰੇ ਆਊਟਸੋਰਸ ਕਰਮਚਾਰੀਆਂ ਦੀਆਂ ਬਕਾਇਆ ਤਨਖਾਹਾਂ ਜਾਰੀ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਦਿਵਿਆਂਗ ਦੀਆਂ ਬੈਕਲਾਗ ਪੋਸਟਾਂ ਲਈ ਭਰਤੀ ਲਈ ਪ੍ਰਕਿਰਿਆ ਸ਼ੁਰੂ ਕਰਨ ਲਈ ਵੀ ਕਿਹਾ।

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਨਾਲ ਕੈਬਨਿਟ ਸਬ- ਕਮੇਟੀ ਦੀ ਮੀਟਿੰਗ ਬੜੇ ਸੁਖਾਵੇਂ ਮਾਹੌਲ ਵਿੱਚ ਹੋਈ। ਸ. ਧਾਲੀਵਾਲ ਨੇ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਛੇਤੀ ਤੋਂ ਛੇਤੀ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਸਬੰਧੀ ਫਾਈਲ ਵਰਕ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਇਹ ਪਤਾ ਲਗਾਇਆ ਜਾਵੇ ਕਿ ਫਾਈਲਾਂ ਕਿਸ ਅੜਿੱਕੇ ਕਾਰਨ ਕਿੱਥੇ ਲੰਬਿਤ ਪਈਆਂ ਹਨ।

ਮੀਟਿੰਗ ਵਿੱਚ ਅਜੋਏ ਕੁਮਾਰ ਸਿਨਹਾ, ਪ੍ਰਮੁੱਖ ਸਕੱਤਰ ਬਿਜਲੀ, ਨੀਲਕੰਠ.ਐਸ.ਅਵਹਾਦ, ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ, ਅਮਿਤ ਤਲਵਾਰ, ਵਿਸ਼ੇਸ਼ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਪਰਮਜੀਤ ਸਿੰਘ, ਡਾਇਰੈਕਟਰ ਸਕੂਲ ਸਿੱਖਿਆ, ਕਿਰਨ ਸ਼ਰਮਾ, ਡਿਪਟੀ ਸਕੱਤਰ ਆਮ ਰਾਜ ਪ੍ਰਬੰਧ, ਆਨੰਦ ਸਾਗਰ, ਸੰਯੁਕਤ ਸਕੱਤਰ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਜਸਬੀਰ ਸਿੰਘ, ਡਾਇਰੈਕਟਰ ਪ੍ਰਸ਼ਾਸਨ (ਪੀਐਸਪੀਸੀਐਲ) ਅਤੇ ਹੋਰ  ਅਧਿਕਾਰੀ ਮੌਜੂਦ ਸਨ।

3704 ਅਧਿਆਪਕ ਯੂਨੀਅਨ ਡਿਪਟੀ ਕਮਿਸ਼ਨਰ ਸੰਗਰੂਰ, ਸਮੂਹ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਮੈਰੀਟੋਰੀਅਸ ਟੀਚਰਜ਼ ਯੂਨੀਅਨ ਡਿਪਟੀ ਕਮਿਸ਼ਨਰ ਸੰਗਰੂਰ, ਅਧਿਆਪਕ ਯੂਨੀਅਨ ਡਿਪਟੀ ਕਮਿਸ਼ਨਰ ਸੰਗਰੂਰ ਜਿਨ੍ਹਾਂ ਨੇ 10 ਸਾਲ ਦੀ ਸੇਵਾ ਪੂਰੀ ਕਰ ਲਈ ਹੈ, ਵਿਸ਼ੇਸ਼ ਅਧਿਆਪਕ ਯੂਨੀਅਨ (ਐਸ.ਡੀ.ਐਮ. ਮੁਹਾਲੀ), ਕੰਪਿਊਟਰ ਅਧਿਅਪਕ ਯੂਨੀਅਨ ਪੰਜਾਬ ਅਤੇ ਕੰਪਿਊਟਰ ਅਧਿਅਪਕ ਭੁੱਖ ਹੜਤਾਲ ਸੰਘਰਸ਼ ਕਮੇਟੀ (ਐੱਸ.ਡੀ.ਐੱਮ. ਮੋਹਾਲੀ), ਪੰਜਾਬ ਨਤਰਹੀਨ ਯੁਵਕ ਐਸੋਸੀਏਸ਼ਨ (ਐਨ.ਵਾਈ.ਏ.) ਅਤੇ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ (ਜਲ ਸਪਲਾਈ), ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਇਸ ਮੀਟਿੰਗ ਵਿੱਚ ਮੌਜੂਦ ਸੀ।

Tags:

Advertisement

Latest News

Chandigarh News: ਨੈਸ਼ਨਲ ਯੂਥ ਐਵਾਰਡੀ ਦੀ ਥਾਣੇ 'ਚ ਬੇਰਹਿਮੀ ਨਾਲ ਕੁੱਟਮਾਰ Chandigarh News: ਨੈਸ਼ਨਲ ਯੂਥ ਐਵਾਰਡੀ ਦੀ ਥਾਣੇ 'ਚ ਬੇਰਹਿਮੀ ਨਾਲ ਕੁੱਟਮਾਰ
Chandigarh, 18,MARCH,2025,(Azad Soch News):- ਹੱਲੋਮਾਜਰਾ ਪੁਲਿਸ ਚੌਕੀ (Hallomajra Police Post) 'ਚ ਰਾਸ਼ਟਰੀ ਯੁਵਾ ਪੁਰਸਕਾਰ (National Youth Award) ਅਤੇ ਸਮਾਜ ਸੇਵਾ...
ਨਾਰੀਅਲ ਪਾਣੀ ਪੀਣ ਨਾਲ ਦਿਲ ਦੀਆਂ ਬਿਮਾਰੀਆਂ ਤੋਂ ਬਚਾਓ ਹੁੰਦਾ ਹੈ
ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਗੁਰਦਵਾਰਾ ਰਕਾਬਗੰਜ ਸਾਹਿਬ ਜੀ 'ਚ ਮੱਥਾ ਟੇਕਿਆ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ 2025-26 ਲਈ 58,514 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ
ਮੋਹਾਲੀ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664
ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ