ਪੋਲੀਓ ਜਿਹੀ ਨਾ-ਮੁਰਾਦ ਬਿਮਾਰੀ ਦਾ ਖਾਤਮਾ ਸਾਰਿਆਂ ਦਾ ਮੁੱਢਲਾ ਫਰਜ਼ :- ਡਾਕਟਰ ਕਵਿਤਾ ਸਿੰਘ
ਫਾਜ਼ਿਲਕਾ 8 ਦਸੰਬਰ
ਫਾਜ਼ਿਲਕਾ ਵਿਖੇ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਸਿਵਲ ਹਸਪਤਾਲ ਵਿਖੇ ਵਿਧਾਇਕ ਨਰਿੰਦਰ ਪਾਲ ਸਵਨਾ ਦੀ ਪਤਨੀ ਖੁਸ਼ਬੂ ਸਾਵਨਸੁਖਾ ਵਲੋ ਕੀਤੀ ਗਈ। ਉਨਾ ਨਾਲ ਡਾਕਟਰ ਕਵਿਤਾ ਸਿੰਘ ਐੱਸ ਐਮ ਓ ਡਾਕਟਰ ਐਡੀਸਨ ਐਰਿਕ ਨਾਲ ਸੀ ।
ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ ਵਲੋਂ ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਗਈ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਨਜ਼ਦੀਕੀ ਪੋਲੀਓ ਬੂਥ ’ਤੇ ਲਿਜਾ ਕੇ ਪੋਲੀਓ ਰੋਧਕ ਬੂੰਦਾਂ ਪਿਲਾਉਣ ਅਤੇ ਸਿਹਤ ਵਿਭਾਗ ਦੁਆਰਾ ਗਠਿਤ ਟੀਮਾਂ ਦਾ ਪੂਰਨ ਸਹਿਯੋਗ ਕਰਨ ਤਾਂ ਜੋ ਇਸ ਮੁਹਿੰਮ ਨੂੰ ਪੂਰਨ ਰੂਪ ਵਿੱਚ ਸਫਲ ਕੀਤਾ ਜਾ ਸਕੇ। ਉਹਨਾਂ ਨੇ ਦੱਸਿਆ ਕਿ ਜ਼ਿਲਾ ਫਾਜ਼ਿਲਕਾ ਦੇ ਸਾਰੇ ਸ਼ਹਿਰੀ ਖੇਤਰਾਂ ਅਤੇ ਪਿੰਡਾਂ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਦੌਰਾਨ ਪਹਿਲੇ ਦਿਨ ਬੂਥਾਂ ਤੇ 73234 ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ।
ਇਸ ਮੌਕੇ ਕਾਰਜਕਾਰੀ ਜਿਲਾ ਟੀਕਾਕਰਨ ਅਫ਼ਸਰ ਡਾਕਟਰ ਐਡੀਸਨ ਐਰਿਕ ਨੇ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਅੱਜ ਪਹਿਲੇ ਦਿਨ ਜਿਲਾ ਫਾਜ਼ਿਲਕਾ ਅੰਦਰ 561 ਬੂਥਾਂ ਵਿੱਖੇ ਟੀਮਾਂ ਵਲੋਂ 73234 ਬਚਿਆ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਜਿਹੜੇ 5 ਸਾਲ ਤੱਕ ਦੇ ਬੱਚੇ ਅੱਜ ਪੋਲੀਓ ਬੂੰਦਾਂ ਪੀਣ ਤੋਂ ਰਹਿ ਗਏ ਉਨਾਂ ਨੂੰ 9 ਤੇ 10 ਦਸੰਬਰ ਨੂੰ ਘਰਾਂ ਵਿੱਚ ਜਾ ਕੇ ਸਿਹਤ ਵਿਭਾਗ ਦੀਆਂ 561 ਟੀਮਾਂ ਵਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।
ਜਿਲਾ ਟੀਕਾਕਰਨ ਅਫਸਰ ਡਾਕਟਰ ਰਿੰਕੂ ਚਾਵਲਾ ਨੇ ਦੱਸਿਆ ਕਿ ਜ਼ਿਲੇ ਦੇ ਵੱਖ ਵੱਖ ਖੇਤਰਾਂ ਵਿੱਚ ਬਣੇ ਝੁੱਗੀ ਝੌਂਪੜੀ ਬਸਤੀਆਂ, ਢਾਣੀਆਂ, ਟੱਪਰੀਵਾਸਾਂ, ਪੱਥੇਰਾਂ, ਉਦਯੋਗਿਕ ਇਕਾਈਆਂ ਵਿੱਚ ਰਹਿੰਦੇ ਪਰਿਵਾਰਾਂ ਦੇ 5 ਸਾਲ ਤੱਕ ਦੇ ਬੱਚਿਆਂ ਨੂੰ ਮੋਬਾਈਲ ਟੀਮਾਂ ਵਲੋਂ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀ ਹੈ। ਇਸ ਮੁਹਿੰਮ ਵਿੱਚ ਸਿਹਤ ਵਿਭਾਗ ਦੇ ਮੁਲਾਜਮਾਂ ਤੋਂ ਇਲਾਵਾ ਪੋਲੀਓ ਟੀਮ ’ਚ ਆਸ਼ਾ ਵਰਕਰ, ਆਂਗਣਵਾੜੀ ਵਰਕਰ, ਨਰਸਿੰਗ ਵਿਦਿਆਰਥਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਵਰਕਰਾਂ ਵਲੋਂ ਵੀ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦੌਰਾਨ ਜ਼ਿਲੇ ਅੰਦਰ ਕੋਈ ਵੀ 0 ਤੋਂ 5 ਸਾਲ ਤੱਕ ਦਾ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ, ਇਸ ਦੀ ਪੜਤਾਲ ਲਈ ਸੁਪਰਵਾਈਜਰ ਵੀ ਲਗਾਏ ਗਏ ਹਨ।
ਉਹਨਾਂ ਦੱਸਿਆ ਕਿ ਸੀਨੀਅਰ ਮੈਡੀਕਲ ਅਫ਼ਸਰਾਂ, ਮੈਡੀਕਲ ਅਫ਼ਸਰਾਂ ਵਲੋਂ ਜ਼ਿਲੇ ਦੇ ਵੱਖ ਵੱਖ ਖੇਤਰਾਂ ਵਿੱਚ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਵਾਲੀਆਂ ਟੀਮਾਂ ਦੀ ਨਿਗਰਾਨੀ ਵੀ ਕੀਤੀ ਜਾ ਰਹੀ ਹੈ ਤਾਂ ਜੋ ਜਿਲੇ ਦਾ ਕੋਈ ਵੀ 5 ਸਾਲ ਤੱਕ ਦਾ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਜਾਵੇ।