ਆਪ ਸਰਕਾਰ ਵੱਲੋਂ ਕੀਤੇ ਜਾਂਦੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ- ਸਪੀਕਰ ਸੰਧਵਾਂ
By Azad Soch
On
ਕੋਟਕਪੂਰਾ, 19 ਜਨਵਰੀ ()
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਅਗਵਾਨ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚੋਣਾਂ ਸਮੇਂ ਜੋ ਆਮ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਕੰਮੇਆਣਾ ਵਿਖੇ ਡੇਰਾ ਬਾਬਾ ਸਾਧੂ ਸ਼ਾਹ ਕਲੱਬ ਨੂੰ 5 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕਰਨ ਮੌਕੇ ਕੀਤਾ।
ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਵਿੱਚ ਡੇਰਾ ਬਾਬਾ ਸ਼ੈਦੂ ਸ਼ਾਹ ਕਲੱਬ ਵੱਲੋਂ ਕਬੱਡੀ ਦਾ ਮੈਚ ਕਰਵਾਇਆ ਗਿਆ ਸੀ, ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਸਨ ਅਤੇ ਉਨ੍ਹਾਂ ਨੇ ਡੇਰਾ ਬਾਬਾ ਸਾਧੂ ਸ਼ਾਹ ਕਲੱਬ ਨੂੰ ਮਾਲੀ ਸਹਾਇਤਾ ਕਰਨ ਦਾ ਵਾਅਦਾ ਕੀਤਾ ਸੀ। ਜਿਸ ਨੂੰ ਪੂਰਾ ਕਰਦਿਆਂ ਅੱਜ ਉਨ੍ਹਾਂ ਨੇ ਕਲੱਬ ਦੇ ਪ੍ਰਧਾਨ ਨੂੰ 05 ਲੱਖ ਰੁਪਏ ਦਾ ਚੈੱਕ ਸੌਂਪਿਆ। ਇਸ ਤੋ ਇਲਾਵਾ ਉਨ੍ਹਾਂ ਨੇ 25 ਹਜ਼ਾਰ ਰੁਪਏ ਦੀ ਰਾਸ਼ੀ ਹੈਂਡਬਾਲ ਕੋਚਿੰਗ ਸੈਂਟਰ ਨੂੰ ਖਿਡਾਰੀਆਂ ਲਈ ਕਿੱਟਾਂ ਅਤੇ ਹੋਰ ਲੋੜੀਂਦਾ ਸਮਾਨ ਲੈਣ ਲਈ ਦਿੱਤੀ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਹ ਅੱਜ ਜਿਸ ਵੀ ਮੁਕਾਮ ਤੇ ਹਨ, ਉਨ੍ਹਾਂ ਦੇ ਹਲਕੇ ਦੇ ਲੋਕਾਂ ਦੀ ਬਦੌਲਤ ਹੀ ਹਨ ਅਤੇ ਉਨ੍ਹਾਂ ਦਾ ਹਰ ਵੇਲੇ ਇਹ ਯਤਨ ਹੁੰਦਾ ਹੈ ਕਿ ਉਨ੍ਹਾਂ ਦੇ ਆਪਣੇ ਹਲਕੇ ਦੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਸੂਬੇ ਦੇ ਲੋਕਾਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਪੰਜਾਬ ਦੀਆਂ ਅਤੇ ਹੋਰ ਸਮੇਂ ਸਮੇਂ ਤੇ ਸਕੂਲੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਓਥੇ ਹੁਣ ਉਨ੍ਹਾਂ ਦਾ ਇਹ ਮੁੱਖ ਮਕਸਦ ਹੈ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਪ੍ਰਾਪਤ ਕੀਤੇ ਜਾਣ।ਜਿਸ ਲਈ ਹੁਣ ਉਹ ਇਸ ਸੇਧ ਵਿਚ ਕੰਮ ਕਰ ਰਹੇ ਹਨ।
ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਦਰਸ਼ ਪਾਲ ਸ਼ਰਮਾ ਹੈਂਡਬਾਲ ਕੋਚ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਸਰਪੰਚ ਮਨਜੀਤ ਕੌਰ,ਜਗਜੀਤ ਸਿੰਘ, ਪੰਚਾਇਤ ਮੈਂਬਰ ਚਰਨਜੀਤ ਕੌਰ,ਸੁਖਦੇਵ ਕੌਰ, ਸੁਖਮੰਦਰ ਸਿੰਘ, ਰਮਨਦੀਪ ਸਿੰਘ, ਕੁਲਵਿੰਦਰ ਸਰਮਾ, ਸੁਖਮੰਦਰ ਸਿੰਘ ਤੋਂ ਇਲਾਵਾ ਬਾਬਾ ਸ਼ੈਦੂ ਸ਼ਾਹ ਜੀ ਸਪੋਰਟਸ ਅਤੇ ਸੱਭਿਆਚਾਰਕ ਕਲੱਬ ਦੇ ਪ੍ਰਧਾਨ ਜਸਪਾਲ ਸਿੰਘ, ਕਮਲਜੀਤ ਸ਼ਰਮਾ, ਬਿੰਦਾ ਸੰਧੂ, ਹਰਦੇਵ, ਜਗਜੀਤ ਸਿੰਘ ਸੰਧੂ, ਪਰਗਟ ਸਿੰਘ, ਵਿਰਸਾ ਸਿੰਘ, ਡਾ. ਮਨਜੀਤ ਸਿੰਘ, ਸੰਦੀਪ ਸਿੰਘ ਪ੍ਰਧਾਨ ਬਲਾਕ ਕੋਟਕਪੂਰਾ, ਚੰਦ ਸਿੰਘ ਗਿੱਲ,ਰਾਜ ਗਿੱਲ, ਮਾਸਟਰ ਕ੍ਰਿਸ਼ਨ ਦਾਸ, ਸਾਬਕਾ ਪ੍ਰਧਾਨ ਸਰਬਜੀਤ ਸੰਧੂ, ਕੁਲਵਿੰਦਰ ਸਿੰਘ ਸੈਕਟਰੀ ਸੁਸਾਇਟੀ, ਖੁਸ਼ਕਰਨ, ਬਗੀਚਾ , ਹੁਸਨਦੀਪ ਸੰਧੂ ਨੈਸ਼ਨਲ ਹੈਂਡਬਾਲ ਖਿਡਾਰੀ, ਗੁਰਬਚਨ ਸਿੰਘ,ਕਸ਼ਮੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Tags:
Related Posts
Latest News
ਕਰਨਵੀਰ ਮਹਿਰਾ ਬਿੱਗ ਬੌਸ 18 ਦੇ ਵਿਜੇਤਾ ਬਣ ਗਏ ਹਨ
20 Jan 2025 10:57:24
New Mumbai, 20 JAN,2025,(Azad Soch News):- ਕਰਨਵੀਰ ਮਹਿਰਾ (Karanveer Mehra) ਬਿੱਗ ਬੌਸ 18 (Big Boss 18) ਦੇ ਵਿਜੇਤਾ ਬਣ ਗਏ...