ਨਿਵੇਕਲਾ ਉਪਰਾਲਾ ਕਰਦਿਆਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਖੇਤਰੀ ਟਰਾਂਸਪੋਰਟ ਅਫ਼ਸਰ ਵਲੋਂ ਗੁਲਾਬ ਦਾ ਫੁੱਲ ਦੇ ਕੇ ਕੀਤਾ ਸਨਮਾਨਿਤ

ਮਾਲੇਰਕੋਟਲਾ 31 ਜਨਵਰੀ :
ਜ਼ਿਲ੍ਹਾ ਟਰਾਂਸਪੋਰਟ ਵਿਭਾਗ ਮਾਲੇਰਕੋਟਲਾ ਵਲੋਂ ਡਿਪਟੀ ਕਮਿਸ਼ਨਰ ਡਾ.ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੋਡ ਸੇਫਟੀ ਜਾਗਰੂਕਤਾ ਮਹੀਨੇ ਤਹਿਤ ਉਲੀਕੇ ਗਏ ਵੱਖ ਵੱਖ ਪ੍ਰੋਗਰਾਮਾਂ ਤਹਿਤ ਸਥਾਨਕ ਸਮਾਜ ਸੇਵੀ ਸੰਸਥਾ ਮੋਲਾਨਾ ਆਜ਼ਾਦ ਐਜੂਕੇਸ਼ਨ ਫਾਊਡੇਸ਼ਨ ਅਤੇ ਪਰਾਈਮ ਕਾਲਜ ਆਫ਼ ਵੂਕੇਸ਼ਨਲ ਟਰੇਨਿੰਗ ਦੇ ਸਹਿਯੋਗ ਨਾਲ ਖੇਤਰੀ ਟਰਾਂਸਪੋਰਟ ਅਫ਼ਸਰ ਗੁਰਮੀਤ ਕੁਮਾਰ ਬਾਂਸਲ ਵੱਲੋਂ ਸੜਕ ਉਪਰ ਚੱਲ ਰਹੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ।
ਇਸ ਮੌਕੇ ਦੋ-ਪਹੀਆ ਚਾਲਕਾਂ ਨੂੰ ਮੁ
ਇਸ ਮੌਕੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀ
ਇਸ ਮੌਕੇ ਸਹਾਇਕ ਖੇਤਰੀ ਟਰਾਂਸਪੋਰਟ ਅਫ਼ਸਰ ਸ਼ਹਿਨਾਜ ਪਰਵੀਨ,ਰਵਿੰਦਰ ਸ਼ਰਮਾ,ਭੀਮ ਸਿੰਘ, ਗੁਰਜੰਟ ਸਿੰਘ,ਹਰਿੰਦਰ ਸਿੰਘ,ਰਾਜਵਿੰਦਰ ਸਿੰਘ, ਏ.ਐਸ.ਆਈ.ਗੁਰਮੀਤ ਸਿੰਘ, ਮੁਹੰਮਦ ਤਾਹਿਰ,ਮੁਹੰਮਦ ਇਰਸ਼ਾਦ,ਮੁਹੰਮਦ ਸ਼ਕੀਲ,ਮੁਹੰਮਦ ਹਮਜਾ ਤੋਂ ਇਲਾਵਾ ਸੜਕ ਸੁਰੱਖਿਆ ਫੋਰਸ ਦੀ ਸਮੁੱਚੀ ਟੀਮ ਅਤੇ ਆਰ.ਟੀ.ਏ ਦਫ਼ਤਰ ਦਾ ਸਟਾਫ ਮੌਜੂਦ ਸਨ ।
Related Posts
Latest News
