ਉਰਦੂ ਆਮੋਜ਼ ਦੀਆਂ ਕਲਾਸਾਂ ਦੇ ਦਾਖਲੇ ਲਈ 10 ਜੁਲਾਈ ਤੱਕ ਵਾਧਾ

ਉਰਦੂ ਆਮੋਜ਼ ਦੀਆਂ ਕਲਾਸਾਂ ਦੇ ਦਾਖਲੇ ਲਈ 10 ਜੁਲਾਈ ਤੱਕ ਵਾਧਾ

ਫਿਰੋਜ਼ਪੁਰ 2 ਜੁਲਾਈ (     ) ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਵਿਖੇ  ਉਰਦੂ ਆਮੋਜ਼ ਦੀਆਂ ਕਲਾਸਾਂ ਵਿੱਚ ਦਾਖਲੇ ਲਈ 10 ਜੁਲਾਈ 2024 ਤੱਕ ਵਾਧਾ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸੰਧੂ ਨੇ ਦੱਸਿਆ ਕਿ ਪਹਿਲਾਂ ਦਾਖਲੇ ਲਈ ਆਖਿਰੀ ਮਿਤੀ 30 ਜੂਨ ਰੱਖੀ ਗਈ ਸੀ ਹੁਣ ਆਖਿਰੀ ਮਿਤੀ ਵਿੱਚ ਵਾਧਾ ਕਰਦਿਆਂ 10 ਜੁਲਾਈ ਕੀਤੀ ਗਈ  ਹੈ।

          ਉਨ੍ਹਾਂ ਦੱਸਿਆ ਕਿ ਉਰਦੂ ਆਮੋਜ਼ ਕੋਰਸ ਦੀ ਮਿਆਦ 6 ਮਹੀਨੇ ਅਤੇ ਕਲਾਸ ਦਾ ਸਮਾਂ ਦਫਤਰੀ ਕੰਮਕਾਜ ਵਾਲੇ ਦਿਨ ਰੋਜ਼ਾਨਾ 1 ਘੰਟਾ ਸ਼ਾਮ 5.15 ਤੋਂ 6.15 ਵਜੇ  ਤੱਕ ਹੋਵੇਗਾ। ਕੋਰਸ ਪੂਰਾ ਹੋਣ ਉਪਰੰਤ ਪ੍ਰੀਖਿਆ ਵਿੱਚੋਂ ਪਾਸ ਹੋਏ ਸਿਖਿਆਰਥੀਆਂ ਨੂੰ ਵਿਭਾਗ ਵੱਲੋਂ ਸਰਟੀਫਿਕੇਟ ਵੀ ਜਾਰੀ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ  ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਵੀ ਇਸ ਕੋਰਸ ਵਿੱਚ ਦਾਖ਼ਲਾ ਲੈ ਸਕਦੇ ਹਨ। ਦਾਖ਼ਲਾ ਲੈਣ ਦੇ ਚਾਹਵਾਨ ਦਾਖ਼ਲਾ ਫਾਰਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਬੀ-ਬਲਾਕਦੂਜੀ ਮੰਜ਼ਿਲਕਮਰਾ ਨੰ: ਬੀ-209 ਤੋਂ ਕਿਸੇ ਵੀ ਕੰਮਕਾਜ ਵਾਲੇ ਦਿਨ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਪੰਜਾਬੀ ਭਾਸ਼ਾ ਦੇ ਨਾਲ-ਨਾਲ ਉਰਦੂ ਭਾਸ਼ਾ ਦੇ ਪ੍ਰਸਾਰ ਲਈ ਵੀ ਵਚਨਬੱਧ ਹੈ। ਇਸ ਲਈ ਚਾਹਵਾਨ ਉਰਦੂ ਭਾਸ਼ਾ ਦੀ ਤਾਲੀਮ ਹਾਸਲ ਕਰਨ ਲਈ ਦਾਖਲਾ ਜ਼ਰੂਰ ਲੈਣ।

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ