ਜ਼ਿਲ੍ਹੇ ’ਚ ਸਫ਼ਲਤਾਪੂਰਵਕ ਸਮਾਪਤ ਹੋਇਆ ਅੱਖਾਂ ਦਾਨ ਪੰਦਰਵਾੜਾ

ਜ਼ਿਲ੍ਹੇ ’ਚ ਸਫ਼ਲਤਾਪੂਰਵਕ ਸਮਾਪਤ ਹੋਇਆ ਅੱਖਾਂ ਦਾਨ ਪੰਦਰਵਾੜਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਸਤੰਬਰ:
  ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਖਾਂ ਦਾਨ ਪੰਦਰਵਾੜਾ ਸਫ਼ਲਤਾਪੂਰਵਕ ਸਮਾਪਤ ਹੋ ਗਿਆ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਦਸਿਆ ਕਿ ਪੰਦਰਵਾੜੇ ਦੌਰਾਨ ਭਾਰੀ ਗਿਣਤੀ ਵਿਚ ਮਰੀਜ਼ਾਂ ਅਤੇ ਹੋਰ ਲੋਕਾਂ ਨੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾ ਕੇ ਅੱਖਾਂ ਦੀ ਜਾਂਚ ਕਰਵਾਈ ਤੇ ਨਾਲ ਹੀ 98 ਲੋਕਾਂ ਨੇ ਅੱਖਾਂ ਦਾਨ ਕਰਨ ਸਬੰਧੀ ਸਹਿਮਤੀ ਫ਼ਾਰਮ ਭਰੇ। ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਨੇ ਮਰੀਜ਼ਾਂ ਨੂੰ ਅੱਖਾਂ ਦਾਨ ਕਰਨ ਦੀ ਮਹੱਤਤਾ ਤੋਂ ਜਾਣੂੰ ਵੀ ਕਰਾਇਆ। ਜ਼ਿਕਰਯੋਗ ਹੈ ਕਿ ਇਹ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ ਤਕ ਮਨਾਇਆ ਗਿਆ।
         ਡਾ. ਰੇਨੂੰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਵੇਂ ਪੰਦਰਵਾੜਾ ਸਮਾਪਤ ਹੋ ਗਿਆ ਹੈ ਪਰ ਇਸ ਦੇ ਬਾਵਜੂਦ ਉਹ ਕਿਸੇ ਵੀ ਕੰਮ ਵਾਲੇ ਦਿਨ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਅੱਖਾਂ ਦਾਨ ਕਰਨ ਲਈ ਫ਼ਾਰਮ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅੱਖਾਂ ਦਾ ਦਾਨ ਮਨੁੱਖਤਾ ਦੀ ਭਲਾਈ ਦਾ ਕਾਰਜ ਹੈ ਅਤੇ ਹਰ ਕਿਸੇ ਨੂੰ ਫ਼ਾਰਮ ਭਰ ਕੇ ਅੱਖਾਂ ਦਾਨ ਕਰਨ ਦਾ ਤਹਈਆ ਕਰਨਾ ਚਾਹੀਦਾ ਹੈ ਤਾਂਕਿ ਮਰਨ ਉਪਰੰਤ ਅੱਖਾਂ ਕੱਢ ਕੇ ਕਿਸੇ ਨੇਤਰਹੀਣ ਵਿਅਕਤੀਆਂ ਨੂੰ ਲਾਈਆਂ ਜਾ ਸਕਣ ਤੇ ਉਹ ਵੀ ਦੁਨੀਆਂ ਦੇ ਰੰਗ ਵੇਖ ਸਕੇ। ਭਾਰਤ ਵਿਚ ਲੱਖਾਂ ਲੋਕ ਨੇਤਰਹੀਣਤਾ ਦਾ ਸ਼ਿਕਾਰ ਹਨ ਅਤੇ ਇਨ੍ਹਾਂ ਵਿਚੋਂ ਬਹੁਤੇ ਲੋਕ ਦਾਨ ਕੀਤੀਆਂ ਅੱਖਾਂ ਰਾਹੀਂ ਵੇਖ ਸਕਦੇ ਹਨ ਪਰ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ਵਿਚ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ।
Tags:

Advertisement

Latest News

ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 23 ਸਤੰਬਰ :    ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ...
ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਵਿਧਾਇਕ ਰਣਬੀਰ ਭੁੱਲਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜਾਈ
ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਰਿਹਾ ਹੈ ਅਗਾਂਹ ਵਧੂ ਕਿਸਾਨ ਗੁਰਪ੍ਰੀਤ ਸਿੰਘ
ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪਨਸਪ ਦਾ ਭਗੌੜਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ
ਜਿਲ੍ਹੇ ਦੀਆ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ : ਡਾ ਏਰਿਕ
ਸਿਹਤ ਅਤੇ ਸਿੱਖਿਆ ਸਹੂਲਤਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਚਨਬੱਧ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
ਪਿੰਡ ਪੱਧਰ ’ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਾਰਗਰ ਸਾਬਤ ਹੋਏ ਆਮ ਆਦਮੀ ਕਲੀਨਿਕ-ਵਿਧਾਇਕ ਬੁੱਧ ਰਾਮ