ਪ੍ਰਸਿੱਧ ਗੀਤਕਾਰ ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਪ੍ਰਸਿੱਧ ਗੀਤਕਾਰ ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਮੋਗਾ, 1 ਅਪ੍ਰੈਲ (000) -
ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ ਹੈ। ਅੱਜ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਆਪਣੇ ਦਫ਼ਤਰ ਵਿੱਚ ਗਿੱਲ ਰੌਂਤਾ ਨੂੰ ਬੁਲਾ ਕੇ ਉਨ੍ਹਾਂ ਦੀ ਨਿਯੁਕਤੀ ਸਬੰਧੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਸਭ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ। ਇਸ ਸਮੇਂ ਸਹਾਇਕ ਕਮਿਸ਼ਨਰ (ਜਨਰਲ) ਕਮ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼੍ਰੀਮਤੀ ਸ਼ੁਭੀ ਆਂਗਰਾ, ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਗੁਰਪ੍ਰੀਤ ਸਿੰਘ, ਹਲਕਾ ਮੋਗਾ ਸਵੀਪ ਨੋਡਲ ਅਫ਼ਸਰ ਅਮਨਦੀਪ ਗੋਸਵਾਮੀ ਆਦਿ ਹਾਜ਼ਰ ਸਨ।
ਦੱਸਣਯੋਗ ਹੈ ਕਿ ਗਿੱਲ ਰੌਂਤਾ ਦੇ ਨਾਂ ਨਾਲ ਮਸ਼ਹੂਰ ਗੁਰਵਿੰਦਰ ਇੱਕ ਬਹੁਤ ਹੀ ਮਸ਼ਹੂਰ ਗੀਤਕਾਰ ਹੋਣ ਦੇ ਨਾਲ-ਨਾਲ ਇੱਕ ਬਹੁਤ ਹੀ ਵਧੀਆ ਫ਼ਿਲਮ ਲੇਖਕ ਅਤੇ ਗਾਇਕ ਵੀ ਹੈ ਅਤੇ ਨੌਜਵਾਨਾਂ ਵਿੱਚ ਉਸਦਾ ਚੰਗਾ ਆਧਾਰ ਵੀ ਹੈ। ਉਨ੍ਹਾਂ ਦੀਆਂ ਲਿਖੀਆਂ ਦੋ ਫ਼ਿਲਮਾਂ ਵੀ ਰਿਲੀਜ਼ ਹੋ ਚੁੱਕੀਆਂ ਹਨ, ਜਿਨ੍ਹਾਂ ਨੂੰ ਲੋਕਾਂ ਨੇ ਸਰਾਹਿਆ ਹੈ। ਸੋਸ਼ਲ ਮੀਡੀਆ ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ ਆਦਿ 'ਤੇ ਉਸ ਦੇ ਪ੍ਰਸ਼ੰਸਕਾਂ ਦੀ ਵੱਡੀ ਸੂਚੀ ਹੈ। ਇਸ ਕਾਰਨ ਮੋਗਾ ਜ਼ਿਲ੍ਹੇ ਦੇ ਵੋਟਰਾਂ ਨੂੰ 1 ਜੂਨ ਨੂੰ ਆਉਣ ਵਾਲੀ ਵੋਟਿੰਗ ਵਾਲੇ ਦਿਨ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਉਨ੍ਹਾਂ ਨੂੰ ਜ਼ਿਲ੍ਹਾ ਸਵੀਪ ਆਈਕਨ ਬਣਾਇਆ ਗਿਆ ਹੈ।
ਇਸ ਮੌਕੇ ਗਿੱਲ ਰੌਂਤਾ ਨੇ ਖੁਦ ਨੂੰ ਮਿਲੀ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਸਦੀ ਕੋਸ਼ਿਸ਼ ਰਹੇਗੀ ਕਿ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹਾ ਮੋਗਾ ਵਿੱਚ 70 ਫੀਸਦੀ ਤੋਂ ਵੱਧ ਵੋਟਿੰਗ ਕਰਵਾਈ ਜਾਵੇ। ਉਹ ਇਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਿਰਤੋੜ ਯਤਨ ਕਰਨਗੇ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਗਾਮੀ ਲੋਕ ਸਭਾ ਚੋਣਾਂ ਵਿੱਚ ਕਿਰਿਆਸ਼ੀਲ ਭੂਮਿਕਾ ਨਿਭਾਉਣ ਲਈ ਅੱਗੇ ਆਉਣ।

 

Tags:

Advertisement

Latest News

ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ‘ਚ ਹਲਦੀ ਅਤੇ ਘਿਓ ਪਾ ਕੇ ਪੀਓ ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ‘ਚ ਹਲਦੀ ਅਤੇ ਘਿਓ ਪਾ ਕੇ ਪੀਓ
ਰਾਤ ਨੂੰ ਸੌਣ ਤੋਂ ਪਹਿਲਾਂ ਘਿਓ ਅਤੇ ਹਲਦੀ ਵਾਲਾ ਦੁੱਧ ਪੀਣ ਨਾਲ ਸਾਡੇ ਸਰੀਰ ਦੇ ਮੈਟਾਬੋਲਿਜ਼ਮ ‘ਚ ਸੁਧਾਰ ਆਉਂਦਾ ਹੈ।...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਦਿੱਲੀ ’ਚ ਵੀਰ ਬਾਲ ਦਿਵਸ ਪ੍ਰੋਗਰਾਮ ’ਚ ਹੋਣਗੇ ਸ਼ਾਮਲ
ਭਾਰਤ ਬਨਾਮ ਆਸਟ੍ਰੇਲੀਆ ਚੌਥੇ ਟੈਸਟ ਲਈ ਬਦਲਿਆ ਸਮਾਂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-12-2024 ਅੰਗ 613
ਪ੍ਰਦੂਸ਼ਣ ਰੋਕਥਾਮ ਬੋਰਡ ਨੇ ਚਾਈਨਾ ਡੋਰ ਅਤੇ ‘ਸਿੰਗਲ ਯੂਜ਼ ਪਲਾਸਟਿਕ’ 'ਤੇ ਪਾਬੰਦੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ
ਰੈਪਿਡ ਐਕਸ਼ਨ ਪਲਟੂਨ 194 ਦੇ ਸਹਾਇਕ ਕਮਾਂਡੈਂਟ ਸ਼੍ਰੀ ਪ੍ਰਹਿਲਾਦ ਰਾਮ ਨੇ ਟੀਮਾਂ ਸਮੇਤ ਪੁਲਿਸ ਸਟੇਸ਼ਨ ਸੰਨੀ ਇਨਕਲੇਵ ਅਤੇ ਬਲੌਂਗੀ ਦਾ ਦੌਰਾ ਕੀਤਾ
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024