ਆਤਮਾ ਸਕੀਮ ਅਧੀਨ ਪਿੰਡ ਨਿਹੋਲਕਾ ਵਿਖੇ ਲਗਾਇਆ ਗਿਆ ਫਾਰਮ ਸਕੂਲ

ਆਤਮਾ ਸਕੀਮ ਅਧੀਨ ਪਿੰਡ ਨਿਹੋਲਕਾ ਵਿਖੇ ਲਗਾਇਆ ਗਿਆ ਫਾਰਮ ਸਕੂਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਜੂਨ:

ਆਤਮਾ ਸਕੀਮ ਅਧੀਨ ਵੀਰਵਾਰ ਨੂੰ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਦੀ ਅਗਵਾਈ ਹੇਠ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਰਮਨ ਕਰੋੜੀਆ ਦੀ ਪ੍ਰਧਾਨਗੀ ਹੇਠ ਪਿੰਡ ਨਿਹੋਲਕਾ ਵਿਖੇ ਫਾਰਮ ਸਕੂਲ ਲਗਾਇਆ ਗਿਆ। ਇਸ ਫਾਰਮ ਸਕੂਲ ਦਾ ਮਕਸਦ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਸੀ,  ਜਿਸ ਤਹਿਤ ਪਿੰਡ ਨਿਹੋਲਕਾ ਦੇ ਕਿਸਾਨਾਂ ਨੂੰ ਸੋਇਆਬੀਨ ਦਾ ਬੀਜ ਮਹਿਕਮੇ ਵੱਲੋਂ ਆਤਮਾ ਸਕੀਮ ਅਧੀਨ ਮੁਹੱਈਆ ਕਰਵਾਇਆ ਗਿਆ, ਜਿਸ ਦੀ ਖੇਤ ਵਿਚ ਮੌਕੇ ਤੇ ਬਿਜਾਈ ਕਰਵਾ ਕੇ ਫਾਰਮ ਸਕੂਲ ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਮਾਜਰੀ ਰਮਨ ਕਰੋੜੀਆ ਵਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਤਹਿਤ ਝੋਨੇ ਹੇਠ ਰਕਬਾ ਘਟਾ ਕੇ ਦਾਲਾਂ ਹੇਠ ਰਕਬਾ ( ਸੋਇਆਬੀਨ, ਮਾਂਹ) ਵਧਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਅਤੇ ਸੋਇਆਬੀਨ ਦੀ ਫ਼ਸਲ ਬਾਰੇ ਬਿਜਾਈ ਤੋਂ ਲੈ ਕੇ ਕਟਾਈ ਤੱਕ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਫਾਰਮ ਸਕੂਲ ਵਿਚ ਆਤਮਾ ਸਟਾਫ ਦੇ ਏ .ਟੀ .ਐਮ. ਸ਼੍ਰੀਮਤੀ ਸਿਮਰਨਜੀਤ ਕੌਰ ਅਤੇ ਜਸਵੰਤ ਸਿੰਘ ਤੋਂ ਇਲਾਵਾ 30 ਕਿਸਾਨਾਂ ਨੇ ਭਾਗ ਲਿਆ |

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ...
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਪ੍ਰਸ਼ਾਸਨ ਵੱਲੋਂ ਪਿੰਡ ਖਿਓ ਵਾਲੀ ਢਾਬ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ
ਮਿਸ਼ਨ ਨਿਸ਼ਚੈ ਦੇ ਤਹਿਤ ਪਿੰਡ ਖਿਓਵਾਲੀ ਢਾਬ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨਾਲ ਲਾਈ ਸੱਥ