ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ ਲਗਾਏ ਜਾ ਰਹੇ ਹਨ ਕਿਸਾਨ ਜਾਗਰੂਕਤਾ ਕੈਂਪ

ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ ਲਗਾਏ ਜਾ ਰਹੇ ਹਨ ਕਿਸਾਨ ਜਾਗਰੂਕਤਾ ਕੈਂਪ

ਮਲੋਟ/ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ

ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਜੰਗੀ ਪੱਧਰ ਤੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ।

ਇਸ ਸਬੰਧ ਵਿੱਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਫਕਰਸਰਲਾਲਬਾਈ, ਮਾਨਮਹਿਣਾ ਅਤੇ ਚੱਕ ਚਿੱਬੜਾਂਵਾਲੀ ਵਿਖੇ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ ਜਨਰਲ ਦੀ ਪ੍ਰਧਾਨਗੀ ਹੇਠ ਕਿਸਾਨ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ ।

ਇਸ ਮੌਕੇ ਉਹਨਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਅਤੇ ਬਾਸਮਤੀ ਦੀ ਪਰਾਲੀ ਦਾ ਆਧੁਨਿਕ ਤਰੀਕੇ ਨਾਲ ਪ੍ਰਬੰਧਨ ਕਰਨ ਅਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਤਾਂ ਜੋ ਸਾਨੂੰ ਆਕਸੀਜਨ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਵੀ ਜਾਣਕਾਰੀ ਦਿੱਤੀ ਅਤੇ ਆਧੁਨਿਕ ਖੇਤੀ ਮਸ਼ੀਨਰੀ ਸੰਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ।

      ਇਸ ਮੌਕੇ ਐਸ.ਪੀ. (ਐਚ) ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ,  ਸ੍ਰੀ  ਕਰਨਜੀਤ ਸਿੰਘ  (ਆਤਮਾ), ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨੁਮਾਂਇੰਦੇ, ਖੇਤੀਬਾੜੀ ਵਿਕਾਸ ਅਫ਼ਸਰ ਸ੍ਰੀ ਅਮਨਪਾਲ, ਸ੍ਰੀ ਨਰਿੰਦਰ ਪਾਲ ਅਤੇ ਸ੍ਰੀ ਮਨਮੀਤ ਸਿੰਘ ਤੋਂ ਇਲਾਵਾ ਪਤਵੰਤੇ ਵਿਅਕਤੀ ਵੀ ਮੌਜੂਦ ਸਨ।

Tags:

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ