42 ਏਕੜ ਚ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ ਮਲਕਾਣਾ ਦਾ ਕਿਸਾਨ ਜਗਰਾਜ ਸਿੰਘ

42 ਏਕੜ ਚ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ ਮਲਕਾਣਾ ਦਾ ਕਿਸਾਨ ਜਗਰਾਜ ਸਿੰਘ

ਬਠਿੰਡਾ, 16 ਜੁਲਾਈ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਸਕੀਮ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਂਦੀ ਹੈ। ਇਸ ਸਕੀਮ ਤੋਂ ਪ੍ਰੇਰਿਤ ਹੋ ਕੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਮਲਕਾਣਾ ਦਾ ਅਗਾਂਹਵਧੂ ਕਿਸਾਨ ਜਗਰਾਜ ਸਿੰਘ ਪੁੱਤਰ ਸੁਖਦੇਵ ਸਿੰਘ 42 ਏਕੜ ਬਾਸਮਤੀ ਝੋਨੇ ਦੀ ਸਿੱਧੀ ਬਿਜਾਈ ਕਰਦਿਆਂ ਇਸ ਸਕੀਮ ਦਾ ਲਾਹਾ ਲੈ ਰਿਹਾ ਹੈ। ਜਦਕਿ ਪਹਿਲਾਂ ਇਹ ਕਿਸਾਨ ਕਈ ਸਾਲਾਂ ਤੋਂ ਖੇਤ ਨੂੰ ਕੱਦੂ ਕਰਨ ਉਪਰੰਤ ਝੋਨਾ ਲਗਾਉਂਦਾ ਆ ਰਿਹਾ ਸੀ।

ਪਿੰਡ ਮਲਕਾਣਾ ਵਿੱਚ ਲਗਾਏ ਕਿਸਾਨ ਕੈਂਪ ਰਾਹੀਂ ਉਕਤ ਕਿਸਾਨ ਨੂੰ ਜਦੋਂ ਇਸ ਸਕੀਮ ਬਾਰੇ ਪਤਾ ਲੱਗਿਆ ਤਾਂ ਕਿਸਾਨ ਵੱਲੋਂ ਖੇਤੀਬਾੜੀ ਵਿਭਾਗ ਨਾਲ ਸਿੱਧੀ ਬਿਜਾਈ ਕਰਨ ਲਈ ਤਾਲਮੇਲ ਕੀਤਾ ਗਿਆ ਤਾਂ ਏ.ਡੀ.ਓ. ਤਲਵੰਡੀ ਸਾਬੋ ਸ਼੍ਰੀ ਗੁਰਕੰਵਲ ਸਿੰਘ ਵੱਲੋਂ ਕਿਸਾਨ ਨੂੰ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ। ਤਕਨੀਕੀ ਜਾਣਕਾਰੀ ਦਿੰਦਿਆਂ ਕਿਸਾਨ ਨੂੰ ਝੋਨਾ ਸਿੱਧੀ ਬਿਜਾਈ ਰਾਹੀਂ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਜਿਸ ਤੋਂ ਬਾਅਦ ਕਿਸਾਨ ਵੱਲੋਂ 42 ਏਕੜ ਰਕਬੇ ਵਿੱਚ ਬਾਸਮਤੀ 1718 ਕਿਸਮ ਦੀ ਸਿੱਧੀ ਬਿਜਾਈ ਕੀਤੀ ਗਈ।

ਵਿਭਾਗ ਦੇ ਮਾਹਿਰਾਂ ਅਨੁਸਾਰ ਸਿੱਧੀ ਬਿਜਾਈ ਵਾਲੀ ਬਾਸਮਤੀ ਵਿੱਚ ਝੰਡਾ ਰੋਗ ਬਹੁਤ ਘੱਟ ਆਉਂਦਾ ਹੈਜਿਸ ਬਾਰੇ ਕਿਸਾਨ ਨੂੰ ਜਾਗਰੂਕ ਕੀਤਾ ਗਿਆ। ਕਿਸਾਨ ਵੱਲੋਂ ਸਿੱਧੀ ਬਿਜਾਈ ਵਾਲਾ ਝੋਨਾ ਕੱਟਣ ਤੋਂ ਬਾਅਦ ਇਸ ਦੀ ਰਹਿੰਦ-ਖੂੰਹਦ ਮੀਨ ਅੰਦਰ ਹੀ ਵਾਹ ਦਿੱਤੀ ਜਾਂਦੀ ਹੈ

ਕਿਸਾਨ ਵੱਲੋਂ ਦੱਸਿਆ ਗਿਆ ਕਿ ਸਿੱਧੀ ਬਿਜਾਈ ਵਾਲੇ ਝੋਨੇ ਵਿੱਚ ਲਗਭਗ 20 ਫ਼ੀਸਦੀ ਪਾਣੀ ਦੀ ਘੱਟ ਜ਼ਰੂਰਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਮੇਰਾ ਝੋਨਾ ਦੇਖ ਕੇ ਪਿੰਡ ਮਲਕਾਣਾ ਦੇ ਕਈ ਹੋਰ ਕਿਸਾਨ ਜਿਵੇਂ ਕਿ ਲੀਲਾ ਸਿੰਘਲਖਵਿੰਦਰ ਸਿੰਘ ਅਤੇ ਭਿੰਦਾ ਸਿੰਘ ਆਦਿ ਵੀ ਆਪਣੇ ਮੀਨ ਅੰਦਰ ਆਉਣ ਵਾਲੇ ਸਾਉਣੀ ਸੀਜਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਸਹਿਮਤ ਹੋ ਗਏ

Tags:

Advertisement

Latest News

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Chandigarh, 29 August,2024,(Azad Soch News):- ਪੰਜਾਬ ਮੰਤਰੀ ਮੰਡਲ (Punjab Council of Ministers) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ...
ਕਤਰ ਵਲੋਂ ਜ਼ਬਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਵਾਪਸ ਕੀਤੇ ਗਏ : ਭਾਰਤ ਵਿਦੇਸ਼ ਮੰਤਰਾਲਾ
ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ‘ਜੱਟ ਐਂਡ ਜੂਲੀਅਟ 3’ ਜਲਦੀ ਹੀ OTT Platform ‘ਤੇ ਹੋਵੇਗੀ ਰਿਲੀਜ਼
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ ਤੋਂ ਅਸਤੀਫ਼ਾ ਦੇ ਦਿਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-08-2024 ਅੰਗ 877
ਹਾਕੀ ਇੰਡੀਆ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ