ਕਿਸਾਨ ਆਗੂ ਜਗਜੀਤ ਡੱਲੇਵਾਲ ਲੁਧਿਆਣਾ ਦੇ ਡੀਐਮਸੀ ਹਸਪਤਾਲ ਰਿਹਾਅ
Ludhiana, 30 November,2024,(Azad Soch News):- ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ (Khanuri Border) ਤੋਂ ਨਜ਼ਰਬੰਦ ਕੀਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਨੂੰ ਰਿਹਾਅ ਕਰ ਦਿੱਤਾ ਗਿਆ ਹੈ,ਸ਼ੁੱਕਰਵਾਰ ਸ਼ਾਮ ਨੂੰ ਉਹ ਲੁਧਿਆਣਾ ਦੇ ਡੀਐਮਸੀ ਹਸਪਤਾਲ (DMC Hospital) ਤੋਂ ਬਾਹਰ ਆਏ,ਬਾਹਰ ਆ ਕੇ ਉਨ੍ਹਾਂ ਨੇ ਕਿਹਾ ਕਿ ਜਿਸ ਵਾਰਡ ਵਿੱਚ ਮੈਨੂੰ ਰੱਖਿਆ ਗਿਆ ਸੀ, ਉਸ ਵਿੱਚ ਮੋਬਾਈਲ ਫੋਨ ਵੀ ਨਹੀਂ ਆਉਣ ਦਿੱਤਾ ਜਾ ਰਿਹਾ ਸੀ।
ਡੀਐਮਸੀ ਹਸਪਤਾਲ ਤੋਂ ਬਾਹਰ ਆ ਕੇ ਜਗਜੀਤ ਸਿੰਘ ਡੱਲੇਵਾਲ ਕਿਸਾਨ ਆਗੂਆਂ ਨਾਲ ਖਨੌਰੀ ਬਾਰਡਰ ਲਈ ਰਵਾਨਾ ਹੋ ਗਏ। ਡੱਲੇਵਾਲ ਨੇ ਹਸਪਤਾਲ ਦੇ ਬਾਹਰ ਮੌਜੂਦ ਕਿਸਾਨ ਆਗੂਆਂ ਨੂੰ ਸੁਨੇਹਾ ਦਿੱਤਾ ਸੀ ਕਿ ਉਨ੍ਹਾਂ ਦਾ ਫੁੱਲਾਂ ਦੇ ਹਾਰਾਂ ਨਾਲ ਸਵਾਗਤ ਨਾ ਕੀਤਾ ਜਾਵੇ।
ਇਸ ਸੰਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ (Farmer Leader Sarwan Singh Pandher) ਨੇ ਕਿਹਾ ਕਿ ਡੱਲੇਵਾਲ ਖਨੌਰੀ ਸਰਹੱਦ ’ਤੇ ਮੋਰਚੇ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਦਾ ਮਰਨ ਵਰਤ ਜਾਰੀ ਰਹੇਗਾ। ਜਗਜੀਤ ਸਿੰਘ ਡੱਲੇਵਾਲ ਦੇ ਆਉਣ ਤੋਂ ਬਾਅਦ 1 ਦਸੰਬਰ ਦੇ ਧਰਨੇ ਸਬੰਧੀ ਫੈਸਲਾ ਲਿਆ ਜਾਵੇਗਾ।
ਇਸ ਤੋਂ ਪਹਿਲਾਂ ਪੰਜਾਬ ਪੁਲਿਸ (Punjab Police) ਅਤੇ ਪ੍ਰਸ਼ਾਸਨ ਨੇ ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਸਬੰਧੀ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਸੀ। ਪੰਜਾਬ ਪੁਲਿਸ ਡੱਲੇਵਾਲ ਨੂੰ ਰਿਹਾਅ ਕਰਨ ਲਈ ਰਾਜ਼ੀ ਹੋ ਗਈ ਸੀ। ਜਿਸ ਤੋਂ ਬਾਅਦ ਕਿਸਾਨ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਖਨੌਰੀ ਸਰਹੱਦ ਤੋਂ ਲੁਧਿਆਣਾ ਲਈ ਰਵਾਨਾ ਹੋ ਗਏ।