ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਖਨੌਰੀ ਸਰਹੱਦ ਉਤੇ ਮਰਨ ਵਰਤ ਅੱਜ 29ਵੇਂ ਵਿੱਚ ਦਾਖ਼ਲ
By Azad Soch
On

Patiala,24 DEC,2024,(Azad Soch News):- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਦਾ ਖਨੌਰੀ ਸਰਹੱਦ ਉਤੇ ਮਰਨ ਵਰਤ ਅੱਜ 29ਵੇਂ ਵਿੱਚ ਦਾਖ਼ਲ ਹੋ ਗਿਆ ਹੈ,ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ,ਕਿਸਾਨਾਂ ਅਤੇ ਸਰਕਾਰ ਵਿਚਾਲੇ ਰੇੜਕਾ ਅਜੇ ਵੀ ਬਰਕਰਾਰ ਹੈ,ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਚੰਡੀਗੜ੍ਹ (Chandigarh) ਵਿੱਚ ਮੀਟਿੰਗ ਬੁਲਾਈ ਗਈ ਹੈ,ਸੰਯੁਕਤ ਕਿਸਾਨ ਮੋਰਚਾ (United Kisan Morcha) ਨੇ ਕੇਂਦਰ ਸਰਕਾਰ (Center Government) ਵੱਲੋਂ ਜਾਰੀ ਕੀਤੇ ਕੌਮੀ ਖੇਤੀ ਮੰਡੀ ਨੀਤੀ ਫਰੇਮਵਰਕ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਦਿੱਲੀ ਦੇ ਇਤਿਹਾਸਿਕ ਕਿਸਾਨ ਘੋਲ ਦੁਆਰਾ ਰੱਦ ਕਰਵਾਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਚੋਰ ਮੋਰੀ ਰਾਹੀਂ ਲਾਗੂ ਕਰਨ ਦੀ ਸਾਜਿਸ਼ ਹੈ,ਸੰਯੁਕਤ ਕਿਸਾਨ ਮੋਰਚਾ ਇਸ ਦੀ ਕਦਾਚਿੱਤ ਵੀ ਇਜਾਜ਼ਤ ਨਹੀਂ ਦੇਵੇਗਾ।
Latest News

07 May 2025 08:23:37
New Mumbai, 07,MAY,2025,(Azad Soch News):- ਆਈਪੀਐਲ 2025 ਦੇ 56ਵੇਂ ਮੈਚ ਵਿੱਚ ਗੁਜਰਾਤ ਟਾਈਟਨਜ਼ (Gujarat Titans) ਨੇ ਡੀਐਲਐਸ ਨਿਯਮ ਅਧੀਨ ਮੁੰਬਈ...