ਪਿੰਡ ਪਿੱਥੋ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ

ਪਿੰਡ ਪਿੱਥੋ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 27 ਮਾਰਚ : ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਰਾਮਪੁਰਾ ਦੇ ਪਿੰਡ ਪਿੱਥੋ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਸ਼੍ਰੀ ਸੁਰੇਸ਼ ਕੁਮਾਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਕਣਕ ਦੀ ਫਸਲ ਤੇ ਕੋਈ ਵੀ ਬੇਲੋੜੀ ਖਾਦ ਜਾਂ ਸਪਰੇ ਦੀ ਵਰਤੋਂ ਨਾ ਕਰਨ ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਖੇਤੀਬਾੜੀ ਸਬ ਇੰਸਪੈਕਟਰ ਸ਼੍ਰੀ ਅਰੁਣਦੀਪ ਸਿੰਘ ਨੇ ਆਉਂਦੀ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਛਟੀਆਂ ਦੇ ਢੇਰਾਂ ਨੂੰ ਨਸ਼ਟ ਕਰਨਖਾਦਾਂ ਦੀ ਵਰਤੋਂ ਮਿੱਟੀ ਪਰਖ ਅਧਾਰ ਤੇ ਕਰਨ ਦੀ ਅਪੀਲ ਕੀਤੀ ਤੇ ਚੂਹਿਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ।

ਇਸ ਦੌਰਾਨ ਬੀਟੀਐਮ ਸ਼੍ਰੀ ਕਮਲਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਕਣਕ ਦੇ ਨਾੜ ਨੂੰ ਅੱਗ ਨਾ ਲਗਾਈ ਜਾਵੇਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ ਖੇਤਾਂ ਦਾ ਆਲਾ-ਦੁਆਲਾ ਨਦੀਨ ਮੁਕਤ ਕਰਕੇ ਸਾਫ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਆਤਮਾ ਸਕੀਮ ਤਹਿਤ ਕੀਤੀਆਂ ਜਾਂਦੀਆਂ ਗਤੀਆਂ ਵਿਧੀਆਂ ਬਾਰੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਸ਼੍ਰੀ ਇਕੱਤਰ ਸਿੰਘ ਏਟੀਐਮ ਨੇ ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧੀ ਯੋਜਨਾ ਸਬੰਧੀ ਕੇਵਾਈਸੀ ਅਤੇ ਲੈਂਡ ਸੀਡਿੰਗ ਦੀ ਜਾਣਕਾਰੀ ਦਿੱਤੀ

ਇਸ ਮੌਕੇ ਕਿਸਾਨ ਮੱਖਣ ਸਿੰਘਪਰਮਿੰਦਰ ਸਿੰਘਜਸਵਿੰਦਰ ਸਿੰਘਗੁਰਵਿੰਦਰ ਸਿੰਘਹਰਪਾਲ ਸਿੰਘ ਆਦਿ ਅਗਾਂਵਧੂ ਕਿਸਾਨ ਆਦਿ ਹਾਜ਼ਰ ਸਨ।

Tags:

Advertisement

Latest News

ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ
Shanghai,27 April,2024,(Azad Soch News):- ਭਾਰਤੀ ਪੁਰਸ਼ ਅਤੇ ਮਹਿਲਾ ਕੰਪਾਊਂਡ ਟੀਮਾਂ (Women's Compound Teams) ਨੇ ਤੀਰਅੰਦਾਜ਼ੀ ਵਿਸ਼ਵ ਕੱਪ (Archery World Cup)...
ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ ਦਿੱਤੀ
ਅਮਰੀਕਾ ਨੇ ਈਰਾਨੀ ਫੌਜ ਨਾਲ ਕਾਰੋਬਾਰ ਕਰਨ ਵਾਲੀਆਂ ਦਰਜਨ ਤੋਂ ਵੱਧ ਕੰਪਨੀਆਂ ‘ਤੇ ਪਾਬੰਦੀਆਂ ਲਗਾਈਆਂ
ਮਿਸ਼ਨ ਆਪ ’13-0′ ਲਈ ਸੀਐੱਮ ਭਗਵੰਤ ਮਾਨ ਅੱਜ ਪੰਜਾਬ ਦੇ ਦੋ ਹਲਕਿਆਂ ਫਿਰੋਜ਼ਪੁਰ ਤੇ ਫਰੀਦਕੋਟ ਵਿਚ ਪਹੁੰਚ ਰਹੇ ਹਨ
ਹਰਿਆਣਾ ‘ਚ ਅੱਜ ਤੋਂ ਸੱਤ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦੀ ਸੰਭਾਵਨਾ
'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਅਭਿਨੇਤਾ ਗੁਰਚਰਨ ਸਿੰਘ ਲਾਪਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-04-2024 ਅੰਗ 685