ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ

ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 30 ਅਗਸਤ : ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਰਾਮਪੁਰਾ ਡਾ. ਮੁਖਤਿਆਰ ਬਰਾੜ ਦੀ ਦੇਖ-ਰੇਖ ’ਚ ਪਿੰਡ ਚਾਉਕੇ ਪੰਚਾਇਤ ਘਰ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਜਗਪਾਲ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੇ ਕੀੜੇ-ਮਕੌੜਿਆਂ ਤੇ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਅਤੇ ਪਰਾਲੀ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਸ਼੍ਰੀ ਰਮਨਦੀਪ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਸ਼੍ਰੀ ਰਾਜਨ ਕੁਮਾਰਸ਼੍ਰੀਮਤੀ ਦੀਕਸ਼ਾ ਵੱਲੋਂ ਕਿਸਾਨਾਂ ਦੀ ਪੀਐਮ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਈਕੇਵਾਈਸੀ ਵੀ ਕੀਤੀ ਗਈ। ਇਸ ਮੌਕੇ ਕਿਸਾਨਾਂ ਨੂੰ ਬਾਗਬਾਨੀ ਵਿਭਾਗ ਵਲੋਂ ਫਲਦਾਰ ਤੇ ਛਾਂਦਾਰ ਬੂਟੇ ਵੀ ਵੰਡੇ ਗਏ।

ਇਸ ਤੋਂ ਇਲਾਵਾ ਬਲਾਕ ਰਾਮਪੁਰਾ ’ਚ ਸ਼੍ਰੀ ਸੁਰੇਸ਼ ਕੁਮਾਰਸ਼੍ਰੀ ਕੰਵਲਜੀਤ ਸਿੰਘਸ਼੍ਰੀ ਅਰੁਣਦੀਪ ਸਿੰਘਸ਼੍ਰੀ ਸੈਫ਼ਸ਼੍ਰੀ ਮਨਪ੍ਰੀਤ ਸਿੰਘ ਵਲੋਂ ਵੀ ਬਾਕੀ ਪਿੰਡਾਂ ਵਿੱਚ ਵੀ ਕਿਸਾਨਾਂ ਨੂੰ ਫਸਲਾਂ ਤੇ ਪਾਣੀ ਦੀ ਬੱਚਤ ਸਬੰਧੀ ਲਗਾਤਾਰ ਜਾਗਰੂਕ ਕੈਂਪ ਲਗਾਏ ਜਾ ਰਹੇ ਹਨ।

ਇਸ ਮੌਕੇ ਅਗਾਂਹਵਧੂ ਕਿਸਾਨ ਭਰਪੂਰ ਸਿੰਘਮਲਕੀਤ ਸਿੰਘਭੁਪਿੰਦਰ ਸਿੰਘ,  ਮੱਖਣ ਸਿੰਘਮੇਜਰ ਸਿੰਘਸੁਖਜਿੰਦਰ ਸਿੰਘਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਪਿੰਡ ਦੇ ਮੋਹਤਵਾਰ ਵਿਅਕਤੀ ਆਦਿ ਹਾਜਰ ਸਨ।

Tags:

Advertisement

Latest News

ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ
Amritsar Sahib,14 Sep,2024,(Azad Soch News):-  ਪੈਰਿਸ ਉਲੰਪਿਕ (Paris Olympics) ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ...
ਛੱਤੀਸਗੜ੍ਹ ਦੇ ਮਹਾਸਮੁੰਦ ਜ਼ਿਲ੍ਹੇ ’ਚ ਦੁਰਗ-ਵਿਸ਼ਾਖਾਪਟਨਮ ਵੰਦੇ ਇੰਡੀਆ ਐਕਸਪ੍ਰੈਸ ਰੇਲ ਗੱਡੀ ’ਤੇ ਪੱਥਰਬਾਜ਼ੀ
ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੈਂਟਲ ਹਸਪਤਾਲ ਅੰਮ੍ਰਿਤਸਰ ਦਾ ਕੀਤਾ ਦੌਰਾ
ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ
ਆਗਰਾ 'ਚ ਭਾਰੀ ਬਾਰਿਸ਼ ਨੇ ਤਾਜ ਮਹਿਲ ਸਮੇਤ ਸ਼ਹਿਰ ਦੇ ਇਤਿਹਾਸਕ ਸਮਾਰਕਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ
ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ