ਨਰਮੇ ਵਿੱਚ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਕੇ.ਵੀ.ਕੇ ਵਲੋਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਨਰਮੇ ਵਿੱਚ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਕੇ.ਵੀ.ਕੇ ਵਲੋਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ

                              ਨਰਮੇ ਦੀ ਫ਼ਸਲ ਤੇ ਚਿੱਟੀ ਮੱਖੀ ਦੇ ਹਮਲੇ ਨੂੰ ਦੇਖਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀਲੁਧਿਆਣਾ ਦੇ ਮਾਹਿਰਾਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਕੀੜੇ ਮਕੌੜਿਆਂ ਦੀ ਰੋਕਥਾਮ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

                             ਇਸੇ ਲੜੀ ਤਹਿਤ ਪੀ. ਏ. ਯੂ-ਕ੍ਰਿਸ਼ੀ ਵਿਗਿਆਨ ਕੇਂਦਰਸ੍ਰੀ ਮੁਕਤਸਰ ਸਾਹਿਬ ਦੇ ਵਿਗਿਆਨੀਆਂ ਵੱਲੋਂ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।

                             ਇਸ ਦੌਰਾਨ ਉਹਨਾਂ ਨੇ ਪਿੰਡ ਰਾਮਗੜ੍ਹ ਚੁੰਘਾਂਬੱਲਮਗੜ੍ਹਮੌੜਰਹੂੜਿਆਂ ਵਾਲੀਗੋਬਿੰਦਨਗਰੀਮਦਰੱਸਾਮਲੋਟਰੱਤਾ ਟਿੱਬਾਮੋਹਲਾਂਪੰਨੀ ਵਾਲਾਸੰਮੇ ਵਾਲੀਲੱਖੇ ਵਾਲੀ ਆਦਿ ਪਿੰਡਾਂ ਵਿੱਚ ਨਰਮੇ ਤੇ ਕੀੜੇ ਮਕੌੜਿਆਂ ਦੇ ਹਮਲੇ ਦਾ ਜਾਇਜ਼ਾ ਲਿਆ।

                           ਇਸ ਦੌਰਾਨ ਦੇਖਿਆ ਗਿਆ ਕਿ ਨਰਮੇ ਦੀ ਫ਼ਸਲ ਤੇ ਗੁਲਾਬੀ ਸੁੰਡੀ ਦਾ ਹਮਲਾ ਲਗਭਗ ਕਾਬੂ ਹੇਠ ਹੈਪਰੰਤੂ ਕੁਝ ਖੇਤਾਂ ਵਿੱਚ ਚਿੱਟੀ ਮੱਖੀ ਦਾ ਹਮਲਾ ਆਰਥਿਕ ਕਗਾਰ ਪੱਧਰ ਤੋਂ ਵੱਧ ਪਾਇਆ ਗਿਆ।

                         ਇਸ ਮੌਕੇ ਡਾ. ਗੁਰਮੇਲ ਸਿੰਘਸਹਾਇਕ ਪ੍ਰੋਫ਼ੈਸਰ( ਕੀਟ ਵਿਗਿਆਨ) ਨੇ ਕਿਸਾਨਾ ਨੂੰ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਲਈ ਲਗਾਤਾਰ ਸਰਵੇਖਣ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ। ਨਰਮੇ ਤੇ ਚਿੱਟੀ ਮੱਖੀ ਦੀ ਰੋਕਥਾਮ ਲਈ ਛਿੜਕਾਅ ਉਸ ਸਮਂੇ ਸ਼ੁਰੂ ਕਰੋ ਜਦੋਂ ਬੂਟੇ ਦੇ ਉੱਪਰਲੇ ਹਿੱਸੇ ਵਿੱਚ ਸਵੇਰ ਨੂੰ 10 ਵਜੇ ਤੋਂ ਪਹਿਲਾਂ ਇਸ ਦੀ ਗਿਣਤੀ ਪ੍ਰਤੀ ਪੱਤਾ 6 ਜਾਂ ਵੱਧ ਹੋਵੇ।

                           ਚਿੱਟੀ ਮੱਖੀ ਦੇ ਬਾਲਗਾਂ ਦੀ ਰੋਕਥਾਮ ਲਈ 200 ਮਿਲੀਲਿਟਰ ਕਲਾਸਟੋ 20 ਡਬਲਯੂ ਜੀ (ਪਾਇਰੀਫਲੂਕੀਨਾਜ਼ੋਨ) ਜਾਂ 400 ਮਿਲੀਲਿਟਰ ਸਫੀਨਾ 50 ਡੀ ਸੀ (ਅਫਿਡੋਪਾਇਰੋਪਿਨ) ਜਾਂ 60 ਗ੍ਰਾਮ ਓਸ਼ੀਨ 20 ਐਸ ਜੀ (ਡਾਇਨੋਟੈਫ਼ੂਰਾਨ) ਜਾਂ 200 ਗ੍ਰਾਮ ਪੋਲੋ/ ਰੂਬੀ / ਕਰੇਜ਼ / ਲੂਡੋ / ਸ਼ੋਕੂ 50 ਡਬਲਯੂ ਪੀ (ਡਾਇਆਫੈਨਥੀਯੂਰੋਨ) ਜਾਂ 80 ਗ੍ਰਾਮ ਉਲਾਲਾ 50 ਡਬਲਯੂ ਜੀ (ਫਲੋਨਿਕਾਮਿਡ) ਜਾਂ 800 ਮਿਲੀਲਿਟਰ ਫੋਸਮਾਈਟ/ਈ-ਮਾਈਟ/ਵਾਲਥੀਆਨ/ਗੋਲਡਮਿਟ 50 ਈ ਸੀ (ਈਥੀਆਨ)  ਅਤੇ ਚਿੱਟੀ ਮੱਖੀ ਦੇ ਬੱਚਿਆਂ (ਨਿੰਫ) ਦੀ ਰੋਕਥਾਮ ਲਈ 500 ਮਿਲੀਲਿਟਰ ਲੈਨੋ 10 ਈ ਸੀ (ਪਾਈਰੀਪਰੋਕਸੀਫਿਨ) ਜਾਂ 200 ਮਿਲੀਲਿਟਰ ਓਬਰੇਨ/ਵੋਲਟੇਜ਼ 22.9 ਐਸ ਸੀ (ਸਪੈਰੋਮੈਸੀਫਿਨ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨਾ ਚਾਹੀਦਾ ਹੈ।

                       ਇਸ ਕੀੜੇ ਦੀ ਢੁੱਕਵੀਂ ਰੋਕਥਾਮ ਲਈ ਬੂਟੇ ਦੇ ਉੱਪਰ ਤੋਂ ਹੇਠਾਂ ਤੱਕ ਸਾਰੇ ਪੱਤਿਆਂ ਤੇ ਛਿੜਕਾਅ ਪਹੁੰਚਣਾ ਬਹੁਤ ਜਰੂਰੀ ਹੈ।ਉਹਨਾਂ ਦੱਸਿਆ ਕਿ ਨਰਮੇ ਦੀ ਫ਼ਸਲ ਤੇ ਗੁਲਾਬੀ ਸੁੰਡੀ ਦਾ ਹਮਲਾ ਲਗਭਗ ਕਾਬੂ ਹੇਠ ਹੈਪ੍ਰੰਤੂ ਫ਼ਿਰ ਵੀ ਕਿਸਾਨਾਂ ਨੂੰ ਆਪਣੇ ਨਰਮੇ ਦੇ ਖੇਤਾਂ ਵਿੱਚ ਫ਼ੁੱਲਾਂ ਅਤੇ ਟੀਂਡਿਆਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ ਅਤੇ ਸਿਫ਼ਾਰਸ਼ ਰਸਾਇਣਾਂ ਦਾ ਛਿੜਕਾਅ ਕਰਨ ਦੀ ਅਪੀਲ ਕੀਤੀ।

                    ਸਿੰਥੈਟਿਕ ਪਰਿਥਰਾਇਡ ਕੀਟਨਾਸ਼ਕਾਂ ਦੀ ਵਰਤੋਂ ਸਬੰਧੀ ਜਾਣਕਾਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਚਿੱਟੀ ਮੱਖੀ ਦੇ ਵਾਧੇ ਨੂੰ ਰੋਕਣ ਲਈ 15 ਸਤੰਬਰ 2024 ਤੋਂ ਪਹਿਲਾ ਸਿੰਥੈਟਿਕ ਪਰਿਥਰਾਇਡ ਕੀਟਨਾਸ਼ਕਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ।

                       ਡਾ. ਵਿਵੇਕ ਕੁਮਾਰਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਅਨੁਸਾਰ ਕੀਟ ਪ੍ਰਬੰਧਨ ਤੋਂ ਇਲਾਵਾ ਖੁਰਾਕੀ ਤੱਤਾਂ ਦਾ ਛਿੜਕਾਅ ਅਤੇ ਪਾਣੀ ਪ੍ਰਬੰਧਨ ਦਾ ਵੀ ਧਿਆਨ ਰੱਖਣਾ ਵੀ ਬਹੁਤ ਜ਼ਰੂਰੀ ਹੈ।ਉਹਨਾਂ ਨੇ ਖਾਸ ਤੌਰ ਤੇ ਨਰਮੇ ਵਾਲੇ ਕਿਸਾਨਾਂ ਨੂੰ ਪੋਟਾਸ਼ੀਅਮ ਨਾਈਟ੍ਰੇਟ ਦੇ ਸਹੀ ਛਿੜਕਾਅ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ।

Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ