ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 25 ਜੂਨ : ਪੰਜਾਬ ਐਗਰੀਕਰਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਚਲਾਈ ਜਾ ਰਹੀ ਪਾਣੀ ਬਚਾਓ ਮੁਹਿੰਮ ਦੇ ਮੱਦੇਨਜਰ ਕੇ.ਵੀ.ਕੇ, ਬਠਿੰਡਾ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ, ਤਾਂ ਜੋ ਲੇਬਰ ਦੀ ਸਮੱਸਿਆ ਦਾ ਵੀ ਹੱਲ ਹੋ ਸਕੇ ਅਤੇ ਪਾਣੀ ਨੂੰ ਬਚਾਇਆ ਜਾ ਸਕੇ। ਇਸੇ ਸੰਦਰਭ ਦੇ ਵਿੱਚ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗੀ ਨਾਲ ਅੱਜ ਪਿੰਡ ਭੈਣੀ ਬਲਾਕ ਨਥਾਣਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ।

          ਡਾ. ਗੁਰਦੀਪ ਸਿੰਘ ਸਿੱਧੂ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਕੇ.ਵੀ.ਕੇ, ਬਠਿੰਡਾ ਨੇ ਦੱਸਿਆ ਕਿ ਕੈਂਪ ਦਾ ਮੁੱਖ ਮਕਸਦ ਕਿਸਾਨਾਂ ਨੂੰ ਪਾਣੀ ਦੀ ਬੱਚਤ ਸੰਬੰਧੀ ਜਾਗਰੂਕ ਕਰਨਾ ਸੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਕਰਨ ਲਈ ਸਭ ਤੋਂ ਅਹਿਮ ਗੱਲ ਬੀਜ ਦੀ ਚੋਣ ,ਬਿਜਾਈ ਦਾ ਸਹੀ ਸਮਾਂ, ਸਹੀ ਸਮੇਂ ਤੇ ਨਦੀਨਨਾਸ਼ਕਾਂ ਦੀ ਸਪਰੇ ਆਦਿ ਅਜਿਹੇ ਪਹਿਲੂ ਹਨ ਜਿਸ ਨੂੰ ਅਪਣਾ ਕੇ ਸਿੱਧੀ ਬਿਜਾਈ ਨੂੰ ਕਾਮਯਾਬ ਕੀਤਾ ਜਾ ਸਕਦਾ ਹੈ।

ਡਾ. ਵਿਨੈ ਸਿੰਘ ਨੇ ਕਿਸਾਨਾਂ ਨੂੰ ਅਗਾਊਂ ਸਚੇਤ ਕਰਦਿਆ ਕਿਹਾ ਕਿ ਕਿਸਾਨ ਵੀਰ ਝੌਨੇ ਦੀ ਫਸਲ ਤੇ ਕਿਸੇ ਵੀ ਕੀੜੇ-ਮਕੌੜੇ ਦੀ ਰੋਕਥਾਮ ਤੋਂ ਪਹਿਲਾ ਇਸਦਾ ਆਰਥਿਕ ਨੁਕਸਾਨ ਪੱਧਰ ਜਰੂਰ ਦੇਖਣ ਅਤੇ ਫਸਲ ਤੇ ਜਿਆਦਾ ਹਮਲੇ ਦੀ ਸੂਰਤ ਵਿੱਚ ਸੰਯੁਕਤ ਕੀਟ ਪ੍ਰਬੰਧਨ ਨੂੰ ਧਿਆਨ ਵਿੱਚ ਰੱਖਦਿਆ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਟਨਾਸ਼ਕਾਂ ਦੀ ਹੀ ਵਰਤੋਂ ਕਰਨ।

ਇਸ ਮੌਕੇ ਡਾ. ਤੇਜਬੀਰ ਸਿੰਘ ਬੁੱਟਰ (ਸਹਾਇਕ ਪ੍ਰੋਫੈਸਰ) ਭੂਮੀ ਵਿਗਿਆਨ ਨੇ ਕਿਸਾਨਾਂ ਦੇ ਮੁਖਾਤਿਬ ਹੁੰਦਿਆ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਤੋਂ ਪਹਿਲਾ ਖੇਤ ਵਿੱਚ ਕੰਪਿਊਟਰ ਕਰਾਹਾ ਲਾ ਕੇ ਪੱਧਰਾ ਕਰ ਲੈਣਾ ਚਾਹੀਦਾ ਹੈ ਤਾਂ ਜੋ ਬਿਜਾਈ ਇੱਕਸਾਰ ਹੋ ਸਕੇ ਅਤੇ ਨਦੀਨਾਂ ਦੀ ਸਮੱਸਿਆ ਘੱਟ ਆਵੇ। ਉਨ੍ਹਾਂ ਸਿੱਧੀ ਬਿਜਾਈ ਵਿੱਚ ਆਉਣ ਵਾਲੇ ਤੱਤਾਂ ਦੀ ਘਾਟ ਦੀਆਂ ਨਿਸ਼ਾਨੀਆਂ ਅਤੇ ਰੋਕਥਾਮ ਸੰਬੰਧੀ ਆਪਣੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਡਾ. ਗੁਰਮੀਤ ਸਿੰਘ ਢਿੱਲੋਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਸੰਬੰਧੀ ਚਾਨਣਾ ਪਾਇਆ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹਰ ਰੋਜ ਆਪਣੇ ਖੇਤਾਂ ਦਾ ਸਰਵੇਖਣ ਕਰਨ ਅਤੇ ਕਿਸੇ ਵੀ ਸਮੱਸਿਆ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਜਾ ਖੇਤੀਬਾੜੀ ਵਿਭਾਗ ਨਾਲ ਸਪੰਰਕ ਕਰਨ ਤੇ ਮਾਹਿਰਾਂ ਦੀ ਸਲਾਹ ਮੁਤਾਬਿਕ ਹੀ ਸਿਫਾਰਸ਼ ਜਹਿਰਾਂ ਦੀ ਵਰਤੋਂ ਕਰਨ।  ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਵੀ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਕੈਂਪ ਦੇ ਅਖੀਰ ਵਿੱਚ ਡਾ. ਅਜੀਤਪਾਲ ਸਿੰਘ ਨੇ ਗਰਮੀ ਰੁੱਤ ਦੌਰਾਨ ਪਸੂਆਂ ਦੀ ਸਿਹਤ ਸੰਭਾਲ ਸੰਬੰਧੀ ਜਰੂਰੀ ਨੁਕਤੇ ਸਾਂਝੇ ਕੀਤੇ ਅਤੇ ਪਸੂ-ਖੁਰਾਕ ਦੀ ਮਹੱਤਤਾ ਸੰਬੰਧੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਸੂਆਂ ਦੀ ਖੁਰਾਕ ਘਰੇਲੂ ਪੱਧਰ ਤੇ ਹੀ ਤਿਆਰ ਕਰਨ ਤਾਂ ਜੋ ਡੇਅਰੀ ਫਾਰਮਿੰਗ ਨੂੰ ਹੋਰ ਮੁਨਾਫੇਬੰਦ ਬਣਾਇਆ ਜਾ ਸਕੇ।ਅੰਤ ਵਿੱਚ ਮਾਹਿਰਾਂ ਵੱਲੋਂ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਵੀ ਕੀਤਾ ਗਿਆ। 

Tags:

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ