ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ : ਡਿਪਟੀ ਕਮਿਸ਼ਨਰ

ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ : ਡਿਪਟੀ ਕਮਿਸ਼ਨਰ

ਬਠਿੰਡਾ, 4 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।

        ਸ੍ਰੀ ਸ਼ੌਕਤ ਅਹਿਮਦ ਪਰੇ ਨੇ ਕੰਬਾਇਨ ਮਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਨੂੰ ਨਾ ਕੱਟਣ ਉਨ੍ਹਾਂ ਕਿਹਾ ਕਿ ਜੇਕਰ ਨਿਰਧਾਰਿਤ ਸਮੇਂ ਦੌਰਾਨ ਕੋਈ ਕੰਬਾਈਨ ਝੋਨੇ ਦੀ ਫ਼ਸਲ ਕੱਟਦੀ ਫੜੀ ਗਈ ਤਾਂ ਉਸ ਨੂੰ ਤੁਰੰਤ ਪੂਰੇ ਸੀਜ਼ਨ ਲਈ ਜਬਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੰਬਾਈਨਾਂ ਰਾਤ ਵੇਲੇ ਹਰਾ ਝੋਨਾ ਜੋ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾਕੱਚਾ ਦਾਣਾ ਹੀ ਕੱਟ ਦਿੰਦੀਆਂ ਹਨਜਿਸ ਨਾਲ ਝੋਨੇ ਦੀ ਕੁਆਲਿਟੀ ਪ੍ਰਭਾਵਿਤ ਹੁੰਦੀ ਹੈ ਅਤੇ ਖ਼ਰੀਦ ਏਜੰਸੀਆਂ ਵੀ ਝੋਨੇ ਦੀ ਖ਼ਰੀਦ ਕਰਨ ਤੋਂ ਝਿਜਕਦੀਆਂ ਹਨ।

        ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਉਨਤ ਕਿਸਾਨ ਐਪ ਉਨ੍ਹਾਂ ਦੇ ਮੋਬਾਇਲਾਂ ਉਪਰ ਡਾਊਨਲੋਡ ਕਰਵਾਕੇ ਇਸ ਬਾਰੇ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ ਤਾਂ ਜੋ ਕਿਸਾਨ ਇਸ ਐਪ ਰਾਹੀਂ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਦਿਆਂ ਇਸ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਣ।

        ਇਸ ਦੌਰਾਨ ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਗੌਰਵ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਫ-ਸਫ਼ਾਈ ਅਤੇ ਪੀਣ ਵਾਲੇ ਸ਼ੁੱਧ ਪਾਣੀ ਤੋਂ ਇਲਾਵਾ ਬਿਜਲੀ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗੋਨਿਆਣਾ ਦੀ ਅਨਾਜ ਮੰਡੀ ਵਿਚ ਇੱਕ ਕਿਸਾਨ ਵਲੋਂ ਜ਼ਿਆਦਾ ਨਮੀ ਵਾਲੇ ਝੋਨੇ ਦੀ ਫ਼ਸਲ ਲਿਆਂਦੀ ਸੀਜਿਸ ਕਾਰਨ ਉਸ ਨੂੰ ਵਾਪਿਸ ਭੇਜਿਆ ਗਿਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਨੂੰ ਚੰਗੀ ਤਰ੍ਹਾਂ ਸੁਕਾ ਹੀ ਕੱਟਿਆ ਜਾਵੇ ਅਤੇ ਮੰਡੀ ਵਿਚ ਲਿਆਂਦਾ ਜਾਵੇ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਚ ਆਪਣੇ ਝੋਨੇ ਦੀ ਫ਼ਸਲ ਵੇਚਣ ਸਮੇਂ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Tags:

Advertisement

Latest News

ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ  ਦੀ ਸੁਰੂਆਤ ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
    ਅੰਮ੍ਰਿਤਸਰ 5 ਅਕਤੂਬਰ 2024:----ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾਂ ਅਤੇ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ
ਰਾਜ ਚੋਣ ਕਮਿਸ਼ਨ ਨੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਅਧੀਨ ਲੋੜਵੰਦ ਲੜਕੀਆਂ ਲਈ ਕਿੱਤਾਮੁੱਖੀ ਕੋਰਸ ਸਬੰਧੀ ਸਿਖਲਾਈ ਕੈਪ ਜਾਰੀ
ਫਾਜਿਲਕਾ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 2591 ਅਤੇ ਪੰਚ ਲਈ 6733 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ
ਪੁਰਾਣੀਆਂ ਤੇ ਘਾਤਕ ਬਿਮਾਰੀਆਂ ਤੋਂ ਮੁਕਤੀ ਲਈ ਜ਼ੀਰਕਪੁਰ ’ਚ 6 ਯੋਗਾ ਕਲਾਸਾਂ