ਕਣਕ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਸਥਿਤੀ ਵਿੱਚ ਸੁਚੇਤ ਰਹਿਣ ਕਿਸਾਨ: ਮੁੱਖ ਖੇਤੀਬਾੜੀ ਅਫ਼ਸਰ

ਕਣਕ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਸਥਿਤੀ ਵਿੱਚ ਸੁਚੇਤ ਰਹਿਣ ਕਿਸਾਨ: ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ 02 ਦਸੰਬਰ


          ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ: ਜਸਵੰਤ ਸਿੰਘ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ  ਸ਼੍ਰੀ ਮੁਕਤਸਰ ਸਾਹਿਬ   ਦੇ ਅਧਿਕਾਰੀਆਂ ਵੱਲੋਂ ਕਣਕ ਦੀ ਫਸਲ ਤੇ ਗੁਲਾਬੀ ਸੁੰਡੀ ਸਬੰਧੀ ਖੇਤਾਂ ਦਾ ਸਰਵੇਖਣ ਕੀਤਾ ਜਾ ਰਿਹਾ ਹੈ। 

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰਸ਼੍ਰੀ ਮੁਕਤਸਰ ਸਾਹਿਬ ਵਲੋਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਗਈ ਕਿ ਕਣਕ ਦੀ ਅਗੇਤੀ ਬਿਜਾਈ ਕਰਨ ਵਾਲੇ ਕਿਸਾਨ ਕਣਕ ਦੀ ਫਸਲ ਉਪਰ ਗੁਲਾਬੀ ਸੁੰਡੀ ਦੇ ਹਮਲੇ ਤੋਂ ਸੁਚੇਤ ਰਹਿਣ ਅਤੇ  ਲਗਾਤਾਰ ਖੇਤਾਂ ਦਾ ਸਰਵੇਖਣ ਕਰਦੇ ਰਹਿਣ। ਜੇਕਰ ਕਿਸੇ ਵੀ ਖੇਤ ਵਿਚ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਵਿਚ ਆਉਂਦਾ ਹੈ ਤਾਂ ਪੀ.ਏ.ਯੂ.  ਦੀਆਂ ਸਿਫਾਰਿਸ਼ਾਂ ਅਨੁਸਾਰ ਕਿਸਾਨਾਂ ਨੂੰ ਕੀਟਨਾਸ਼ਕ ਦਵਾਈਆਂ ਕਰਨ ਦੀ ਸਿਫਾਰਸ਼ ਕੀਤੀ ਗਈ।

 ਉਨ੍ਹਾਂ ਦਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਆਉਣ ਵਾਲੇ ਦਿਨਾਂ ਵਿੱਚ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਗੇ।   ਉਹਨਾਂ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਰਜੀ ਜਾਂ ਵੇਖੋ ਵੇਖੀ ਕਿਸੇ  ਕੀਟਨਾਸ਼ਕ ਦਵਾਈ ਆਦਿ ਦੀ ਸਪਰੇਅ ਨਾ  ਕਰਨ।  ਸਗੋਂ ਆਪਣੇ ਇਲਾਕੇ ਦੇ ਖੇਤੀਬਾੜੀ ਮਾਹਿਰਾਂ ਦੀ ਸਲਾਹ ਨਾਲ ਪੀ.ਏ.ਯੂ. ਦੀਆਂ ਸਿਫਾਰਿਸ਼ ਕੀਤੇ  ਜਹਿਰਾਂ ਦੀ ਵਰਤੋਂ ਕੀਤੀ ਜਾਵੇ। ਕਿਸੇ ਕਿਸਮ ਦੀ ਮੁਸ਼ਕਿਲ ਜਾਂ ਸਮੱਸਿਆ ਆਉਣ ਤੇ ਸਬੰਧਤ ਬਲਾਕ ਖੇਤੀਬਾੜੀ ਅਫਸਰਖੇਤੀਬਾੜੀ ਵਿਕਾਸ/ਵਿਸਥਾਰ ਅਫਸਰ ਨਾਲ ਸੰਪਰਕ ਕੀਤਾ ਜਾਵੇ।

Tags:

Advertisement

Latest News

ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ  ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ 
ਚੰਡੀਗੜ੍ਹ, 4 ਦਸੰਬਰ: ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ...
ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ
ਉੱਤਰੀ ਫਿਲੀਪੀਨਜ਼ ਵਿੱਚ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਸਟਾਰਰ ਪੰਜਾਬੀ ਫਿਲਮ 'ਸ਼ਾਯਰ' ਨੂੰ ਲਹਿੰਦੇ ਪੰਜਾਬ ਵਿੱਚ ਰਿਲੀਜ਼ ਕੀਤਾ ਗਿਆ
Canada News: ਕੈਨੇਡਾ 'ਚ 7 ਲੱਖ ਵਰਕ ਪਰਮਿਟ ਹੋ ਰਹੇ ਖਤਮ,ਸਰਕਾਰ ਨਹੀਂ ਵਧਾ ਰਹੀ ਮਿਆਦ
ਚੀਨ ਨਾਲ ਸਬੰਧਾਂ ਦੇ ਵਿਕਾਸ ਲਈ ਸਰਹੱਦ ’ਤੇ ਸ਼ਾਂਤੀ ਜ਼ਰੂਰੀ
ਪਾਕਿਸਤਾਨ ਨੇ ਦੂਜੇ ਟੀ-20 ਵਿੱਚ ਜ਼ਿੰਬਾਬਵੇ ਨੂੰ 10 ਵਿਕਟਾਂ ਨਾਲ ਹਰਾਇਆ