ਸੋਲਰ ਪੰਪ ਸਬਸਿਡੀ ਤੇ ਲੈਣ ਲਈ ਕਿਸਾਨ ਤੁਰੰਤ ਕਰਨ ਅਪਲਾਈ-ਡਿਪਟੀ ਕਮਿਸ਼ਨਰ

ਸੋਲਰ ਪੰਪ ਸਬਸਿਡੀ ਤੇ ਲੈਣ ਲਈ ਕਿਸਾਨ ਤੁਰੰਤ ਕਰਨ ਅਪਲਾਈ-ਡਿਪਟੀ ਕਮਿਸ਼ਨਰ

ਫਾਜ਼ਿਲਕਾ, 17 ਸਤੰਬਰ

ਜਿਹੜੇ ਕਿਸਾਨ ਸੋਲਰ ਪੰਪ ਸਰਕਾਰ ਦੀ ਸਬਸਿਡੀ ਸਕੀਮ ਤਹਿਤ ਲਗਵਾਉਣਾ ਚਾਹੁੰਦੇ ਹੋਣ ਉਹ ਤੁਰੰਤ ਪੇਡਾ ਕੋਲ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਗੱਲ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਆਖੀ ਹੈ। ਜਿਕਰਯੋਗ ਹੈ ਕਿ ਪੰਜਾਬ ਵਿੱਚ ਖੇਤੀਬਾੜੀ ਵਾਸਤੇ ਸੂਰਜੀ ਊਰਜਾ ਦੀ ਵਰਤੋਂ ਲਈ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ 20,000 ਸੋਲਰ ਪੰਪਾਂ (ਸਰਫੇਸ ਅਤੇ ਸਬਮਰਸੀਬਲ) ਲਈ ਅਰਜ਼ੀਆਂ ਮੰਗੀਆਂ ਹਨ।

ਡਿਪਟੀ ਕਮਿਸ਼ਨਰ  ਨੇ ਦੱਸਿਆ ਕਿ ਸੋਲਰ ਪੰਪ ਲਗਾਉਣ ਦੇ ਇੱਛੁਕ ਕਿਸਾਨ www.pmkusum.peda.gov.in 30 ਸਤੰਬਰ, 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ 3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਵਾਲੇ ਸੋਲਰ ਪੰਪਾਂ ਵਾਸਤੇ ਅਪਲਾਈ ਕਰ ਸਕਦੇ ਹਨ। ਸੋਲਰ ਪੰਪ ਲਗਾਉਣ ਲਈ ਜਨਰਲ ਸ਼੍ਰੇਣੀ ਦੇ ਕਿਸਾਨਾਂ ਲਈ 60% ਅਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਲਈ 80% ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਅਤੇ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਰਾਖਵੇਂ ਰੱਖੇ ਹਨ।

ਉਨ੍ਹਾਂ ਦੱਸਿਆ ਕਿ ਡਾਰਕ ਜ਼ੋਨ (ਧਰਤੀ ਹੇਠਲੇ ਪਾਣੀ ਦੀ ਜ਼ਿਆਦਾ ਵਰਤੋਂ ਵਾਲੇ ਬਲਾਕ) ਵਜੋਂ ਸ਼੍ਰੇਣੀਬੱਧ ਕੀਤੇ ਗਏ ਖੇਤਰਾਂ ਵਿੱਚਇਹ ਪੰਪ ਉਨ੍ਹਾਂ ਕਿਸਾਨਾਂ ਨੂੰ ਅਲਾਟ ਕੀਤੇ ਜਾਣਗੇ ਜਿਨ੍ਹਾਂ ਦੀਆਂ ਮੋਟਰਾਂ 'ਤੇ ਪਹਿਲਾਂ ਤੋਂ ਹੀ ਮਾਈਕਰੋ (ਤੁਪਕਾ/ਫੁਹਾਰਾ) ਸਿੰਜਾਈ ਸਿਸਟਮ ਲੱਗਾ ਹੋਇਆ ਹੈ। ਇਸ ਤੋਂ ਇਲਾਵਾ ਪਿੰਡਾਂ ਦੇ ਛੱਪੜਾਂਖੇਤਾਂ ਦੇ ਤਲਾਬਾਂਜਾਂ ਨਹਿਰੀ ਪਾਣੀ ਵਾਲੀਆਂ ਡਿੱਗੀਆਂ ਚੋਂ ਪਾਣੀ ਕੱਢਣ ਲਈ ਡੀਜ਼ਲ ਪੰਪਾਂ ਦੀ ਵਰਤੋਂ ਕਰਨ ਵਾਲੇ ਕਿਸਾਨ ਅਤੇ ਪੰਚਾਇਤਾਂ ਵੀ ਇਸ ਸਕੀਮ ਅਧੀਨ ਅਪਲਾਈ ਕਰਨ ਦੇ ਯੋਗ ਹਨ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜਿਹੜੇ ਕਿਸਾਨਾਂ ਕੋਲ ਪੀ.ਐੱਸ.ਪੀ.ਸੀ.ਐੱਲ. ਦੇ ਇਲੈਕਟ੍ਰਿਕ ਮੋਟਰ ਕੁਨੈਕਸ਼ਨ ਹਨ ਜਾਂ ਜਿਨ੍ਹਾਂ ਨੇ ਆਪਣੇ ਨਾਂ 'ਤੇ ਜਾਂ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ 'ਤੇ ਸਿੰਜਾਈ ਲਈ ਸੋਲਰ ਪੰਪ ਲਗਾਏ ਹੋਏ ਹਨਉਹ ਇਸ ਸਕੀਮ ਅਧੀਨ ਅਪਲਾਈ ਕਰਨ ਦੇ ਯੋਗ ਨਹੀਂ ਹਨ। ਉਨ੍ਹਾਂ ਦੱਸਿਆ ਕਿ ਇਛੁੱਕ ਕਿਸਾਨ www.pmkusum.peda.gov.in ਉਤੇ ਜਾ ਕੇ ਇਸ ਸਕੀਮ ਬਾਰੇ ਹੋਰ ਜਾਣਕਾਰੀ ਲੈਣ ਤੋਂ ਇਲਾਵਾ ਬਰੋਸ਼ਰ ਡਾਊਨਲੋਡ ਕਰ ਸਕਦੇ ਹਨ।

ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰਅਰਨੀਵਾਲਾ ਸ਼ੇਖ ਸੁਬਾਨਪੁਰਫ਼ਾਜ਼ਿਲਕਾਖੂਈਆਂ ਸਰਵਰ ਬਲਾਕ ਸੁਰੱਖਿਅਤ ਜ਼ੋਨ ਵਿੱਚ ਆਉਂਦੇ ਹਨ। ਇਨ੍ਹਾਂ ਸੁਰੱਖਿਅਤ ਜ਼ੋਨਾਂ ਦੇ ਕਿਸਾਨ ਬਿਨਾਂ ਕਿਸੇ ਸ਼ਰਤ ਦੇ ਸੋਲਰ ਪੰਪਾਂ ਲਈ ਅਪਲਾਈ ਕਰ ਸਕਦੇ ਹਨ।

Tags:

Advertisement

Latest News

ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ
*ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ*   *ਮਾਡਰਨ ਆਟੋਮੋਟਿਵਜ਼ ਲਿਮਟਡ ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-09-2024 ਅੰਗ 600
ਬਰਤਾਨੀਆਂ ਨੇ ਸ਼ੁਰੂ ਕੀਤੀ ਈ-ਵੀਜ਼ਾ ਤਬਦੀਲੀ
ਡੇਰਾ ਜਗਮਾਲ ਵਾਲੀ ਨੂੰ ਮਿਲਿਆ ਨਵਾਂ ਮੁਖੀ
ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼