ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ - ਡਿਪਟੀ ਕਮਿਸ਼ਨਰ

ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ - ਡਿਪਟੀ ਕਮਿਸ਼ਨਰ

ਫਿਰੋਜ਼ਪੁਰ 30 ਅਕਤੂਬਰ ( ) ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿੱਚ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਬੁੱਧਵਾਰ ਨੂੰ ਜਾਗਰੂਕਤਾ ਸਬੰਧੀ ਬਲਾਕ ਮਮਦੋਟ ਦੇ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਸੀ। ਇਸ ਦੌਰਾਨ ਪਿੰਡ ਤਰਾਂ ਵਾਲੀ ਅਤੇ ਹਰੀਮੇ ਕੇ ਅਧੀਨ ਪੈਂਦੇ ਵਿਖੇ ਪਰਾਲੀ ਨੂੰ ਸਾੜਨ ਸਬੰਧੀ ਸੂਚਨਾ ਮਿਲਣ ਤੇ ਪਹੁੰਚ ਕੀਤੀ ਗਈ ਅਤੇ ਅੱਗ ਬੁਝਾਉਣ ਸਬੰਧੀ ਨਿਰਦੇਸ਼ ਦਿੱਤੇ ਗਏ। ਇਸ ਦੌਰਾਨ ਕਲਸਟਰ ਅਫਸਰ ਮੌਕੇ ਤੇ ਮੋਜੂਦ ਨਹੀਂ ਸੀ, ਗੈਰ ਹਾਜ਼ਰ ਹੋਣ ਤੇ ਉਸ ਦੇ ਖਿਲਾਫ ਕਾਰਵਾਈ ਸਬੰਧੀ ਸਬੰਧਿਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਵਾਰ-ਵਾਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ ਸਮੇਂ ਤੇ ਪਿੰਡਾਂ ਵਿੱਚ ਕੈਂਪ ਵੀ ਲਗਾਏ ਜਾਂਦੇ ਹਨ ਅਤੇ ਹੁਣ ਵੀ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹਰ ਤਰ੍ਹਾਂ ਦੇ ਨਾਲ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਦੇ ਬਾਵਜੂਦ ਅੱਗ ਲਗਾਈ ਜਾ ਰਹੀ ਹੈ ਜਿਸ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਐਸਡੀਐਮ ਗੁਰਮੀਤ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ।
 
 
 
Tags:

Advertisement

Latest News

Vivo ਨੇ ਭਾਰਤ 'ਚ ਨਵਾਂ ਸਮਾਰਟਫੋਨ Vivo Y18t ਲਾਂਚ Vivo ਨੇ ਭਾਰਤ 'ਚ ਨਵਾਂ ਸਮਾਰਟਫੋਨ Vivo Y18t ਲਾਂਚ
New Delhi,14,NOV,2024,(Azad Soch News):- Vivo ਨੇ ਭਾਰਤ 'ਚ ਨਵਾਂ ਸਮਾਰਟਫੋਨ Vivo Y18t ਲਾਂਚ ਕਰ ਦਿੱਤਾ ਹੈ,Vivo ਮੋਬਾਈਲ ਫੋਨ ਦੀ ਭਾਰਤੀ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-11-2024 ਅੰਗ 650
ਸਰਕਾਰੀ ਨੌਕਰੀਆਂ ਵਿੱਚ ਅਨੁਸੂਚਿਤ ਜਾਤੀ ਦੇ ਰਾਖਵੇਂ ਵਿੱਚ ਵਰਗੀਕਰਣ ਦਾ ਫ਼ੈਸਲਾ ਅੱਜ ਤੋਂ ਪੂਰੇ ਸੂਬੇ ਵਿੱਚ ਲਾਗੂ -ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ
ਭਾਰਤੀ ਕ੍ਰਿਕਟ ਟੀਮ ਨੇ ਪਾਕਿਸਤਾਨ ਜਾਣ ਤੋਂ ਕੀਤਾ ਇਨਕਾਰ
ਹਰਿਆਣਾ ਸਰਕਾਰ ਗਰੁੱਪ 'ਸੀ' ਅਤੇ 'ਡੀ' ਮਹਿਲਾ ਕਰਮਚਾਰੀਆਂ ਨੂੰ ਆਪਣੀ ਪਸੰਦ ਦੇ ਜ਼ਿਲ੍ਹੇ ਵਿੱਚ ਪੋਸਟਿੰਗ ਦੇਵੇਗੀ
ਸਰਦੀਆਂ ‘ਚ ਅਜਵਾਇਨ ਦਾ ਜ਼ਰੂਰ ਕਰੋ ਸੇਵਨ
ਪਿੰਡਾਂ ਵਿੱਚ ਵਿਕਾਸ ਕੰਮਾਂ ਨੂੰ ਲੈ ਕੇ ਧਾਲੀਵਾਲ ਵੱਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ