ਮਿੱਟੀ ਪਰਖ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ- ਮੁੱਖ ਖੇਤੀਬਾੜੀ ਅਫ਼ਸਰ

ਮਿੱਟੀ ਪਰਖ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ- ਮੁੱਖ ਖੇਤੀਬਾੜੀ ਅਫ਼ਸਰ

ਮਾਨਸਾ, 12 ਦਸੰਬਰ :
ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਾੜੀ ਦੀਆਂ ਫਸਲਾਂ ਲਈ  ਯੂਰੀਆ ਦੀ ਵਰਤੋਂ ਸ਼ਿਫਾਰਿਸ ਕੀਤੀ ਗਈ ਮਾਤਰਾ ਅਨੁਸਾਰ ਹੀ ਪਾਈ ਜਾਵੇ। ਇਸ ਲਈ ਬਿਹਤਰ ਹੋਵੇਗਾ ਕਿ ਕਿਸਾਨ ਆਪਣੇ ਖੇਤ ਦੀ ਮਿੱਟੀ ਪਰਖ ਕਰਵਾਉਣ ਅਤੇ ਮਿੱਟੀ ਪਰਖ ਦੇ ਅਧਾਰ ’ਤੇ ਵਿਭਾਗ ਵੱਲੋਂ ਦਿੱਤੇ ਗਏ ਮਿੱਟੀ ਸਿਹਤ ਕਾਰਡ ਅਨੁਸਾਰ ਖਾਦਾਂ ਦੀ ਵਰਤੋਂ ਕਰਨ।
ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਹਾੜੀ ਦੀਆਂ ਫਸਲਾਂ ਲਈ ਕੁੱਲ 65000 ਮੀਟਰਕ ਟਨ ਯੂਰੀਆ ਖਾਦ ਦੀ ਜਰੂਰਤ ਹੁੰਦੀ ਹੈ, ਜਿਸ ਵਿੱਚੋਂ ਹੁਣ ਤੱਕ ਕਰੀਬ 45,000 ਮੀਟਰਕ ਟਨ ਯੂਰੀਆ ਖਾਦ ਜ਼ਿਲ੍ਹੇ ਅੰਦਰ ਸਹਿਕਾਰੀ ਸਭਾਵਾਂ ਅਤੇ ਪ੍ਰਾਈਵੇਟ ਡੀਲਰਾਂ ਕੋਲ ਆ ਚੁੱਕੀ ਹੈ। ਉਨ੍ਹਾਂ ਕਿਹਾ ਰਹਿੰਦੀ ਯੂਰੀਆ ਖਾਦ ਵੀ ਜਲਦੀ ਉਪਲਬੱਧ ਕਰਵਾ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਯੂਰੀਆ ਖਾਦ ਨੂੰ ਲੈ ਕੇ ਕਿਸਾਨਾਂ ਵਿੱਚ ਘਬਰਾਹਟ ਵੇਖੀ ਗਈ ਹੈ, ਪ੍ਰੰਤੂ ਕਿਸਾਨਾਂ ਨੂੰ ਘਬਰਾਉਣ ਦੀ ਜਰੂਰਤ ਨਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਯੂਰੀਆ ਖਾਦ ਵੀ ਆ ਜਾਵੇਗੀ।  
ਉਨ੍ਹਾਂ ਖਾਦ ਵਿਕਰੇਤਾਵਾ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦੇ ਅੱਗੇ ਖਾਦਾਂ ਦੇ ਰੇਟ ਅਤੇ ਸਟਾਕ ਨੂੰ ਦਰਸ਼ਾਉਂਦਾ ਸਟਾਕ ਬੋਰਡ ਜ਼ਰੂਰ ਲਗਾਉਣ, ਤਾਂ ਜੋ ਕਿਸਾਨਾਂ ਨੂੰ ਖਾਦਾਂ ਦੀ ਖਰੀਦ ਸਮੇਂ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਾਦਾਂ ਨਾਲ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਖੇਤੀ ਸਮੱਗਰੀ ਦੀ ਟੈਗਿੰਗ ਨਾ ਕੀਤੀ ਜਾਵੇ ਅਤੇ ਕਿਸੇ ਵੀ ਕਿਸਾਨ ਨੂੰ ਬਿਨ੍ਹਾਂ ਪੱਕੇ ਬਿੱਲ ਤੋ ਖਾਦ ਦੀ ਵਿਕਰੀ ਨਾ ਕੀਤੀ ਜਾਵੇ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਉਹ ਜਦ ਵੀ ਖੇਤੀਬਾੜੀ ਸਬੰਧਤ ਕਿਸੇ ਵੀ ਖੇਤੀ ਸਮੱਗਰੀ ਦੀ ਖਰੀਦ ਕਰਨ ਤਾਂ ਉਸ ਦਾ ਪੱਕਾ ਬਿੱਲ ਜਰੂਰ ਲੈਣ।

 
Tags:

Advertisement

Latest News

ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਵਿੱਚ ਸਭ ਤੋਂ ਬਿਹਤਰ: ਮੁੱਖ ਮੰਤਰੀ ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਵਿੱਚ ਸਭ ਤੋਂ ਬਿਹਤਰ: ਮੁੱਖ ਮੰਤਰੀ
*'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ...
ਡੀ.ਸੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਖਿਡਾਰੀਆਂ ਲਈ ਜਿਮ ਦੀ ਕਾਇਆਕਲਪ ਕਰਨ ਦਾ ਐਲਾਨ
ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਅਤੇ ਉਸਾਰੀਆਂ ਉੱਪਰ ਚੱਲਿਆ ਪੀਲਾ ਪੰਜਾ
ਮਿੱਟੀ ਪਰਖ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ- ਮੁੱਖ ਖੇਤੀਬਾੜੀ ਅਫ਼ਸਰ
ਸ਼ਹੀਦ ਨੰਦ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ
1984 ਦੇ ਦੰਗਾ ਪੀੜਤ ਪਰਿਵਾਰਾਂ ਦੀਆਂ ਲੰਬਿਤ ਮੁਸ਼ਕਲਾਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰ ਖੇਡਾਂ ਫਰੀਦਕੋਟ ਵਿਖੇ ਜਾਰੀ