ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਖੇਤੀਬਾੜੀ ਅਫ਼ਸਰ

ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਖੇਤੀਬਾੜੀ ਅਫ਼ਸਰ

ਮਾਨਸਾ, 22 ਨਵੰਬਰ :
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਡੀ.ਏ.ਪੀ. (ਡਾਈ ਅਮੋਨੀਅਮ ਫਾਸਫੇਟ) ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋੜ ਮੁਤਾਬਕ ਡੀ.ਏ.ਪੀ. ਦੀ ਸਪਲਾਈ ਕਿਸਾਨਾਂ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕਰੀਬ 1 ਲੱਖ 73 ਹਜ਼ਾਰ 730 ਹੈਕਟੇਅਰ ਰਕਬੇ ਵਿਚ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ ਜਿਸ ਲਈ 25 ਹਜ਼ਾਰ ਮੀਟਰਕ ਟਨ ਖਾਦ ਦੀ ਜਰੂਰਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜਿਸ ਵਿੱਚੋਂ 22966 ਮੀਟਰਕ ਟਨ ਖਾਦ ਦੀ ਜ਼ਿਲ੍ਹੇ ਅੰਦਰ ਆਮਦ ਹੋ ਚੁੱਕੀ ਹੈ ਜਿਸ ਵਿੱਚ 20499 ਮੀਟਰਕ ਟਨ ਡੀ.ਏ.ਪੀ. ਖਾਦ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ 10072 ਮੀਟਰਕ ਟਨ ਪ੍ਰਾਈਵੇਟ ਡੀਲਰਾਂ ਅਤੇ 10427 ਮੀਟਰਕ ਟਨ ਸਹਿਕਾਰੀ ਸਭਾਵਾਂ ਨੂੰ ਮੁਹੱਈਆ ਕਰਵਾਈ ਜਾ ਚੁੱਕੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਬਾਕੀ ਦੀ ਖਾਦ ਡੀ.ਏ.ਪੀ. ਦੇ ਬਦਲ ਵਜੋਂ ਜਿਵੇਂ ਟੀ.ਐਸ.ਪੀ. 0:46:0, ਐਨਪੀਕੇ 12:32:16 ਅਤੇ 16:16:16 ਮੌਜੂਦ ਹੈ। ਬਾਕੀ ਰਹਿੰਦੀ ਡੀ.ਏ.ਪੀ. ਖਾਦ ਦੇ ਰੈਕਾਂ ਦੀ ਸਪਲਾਈ ਵੀ ਜਲਦ ਜ਼ਿਲ੍ਹੇ ਅੰਦਰ ਪੁੱਜ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਬਦਲ ਵਜੋਂ ਹੋਰ ਮਨਜ਼ੂਰਸ਼ੁਦਾ ਫਾਸਫੋਟਿਕ ਖਾਦਾਂ ਦੀ ਵਰਤੋਂ ਵੀ ਕਰ ਸਕਦੇ ਹਨ। 
Tags:

Advertisement

Latest News

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ
ਚੰਡੀਗੜ੍ਹ, 22 ਨਵੰਬਰਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਦੇ ਸਰਵਪੱਖੀ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਹੋਰ ਚੁਸਤ ਦਰੁਸਤ...
ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ
ਬੈਂਕ ਨਾਲ 34,92,299 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਭਗੌੜਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਪੰਜਾਬ ਪੁਲਿਸ ਨੇ ਵਿਦੇਸ਼ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਛੇ ਵਿਅਕਤੀ ਕਾਬੂ
ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ
30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ