ਕਿਸਾਨ ਅੱਜ ਸ਼ੰਭੂ ਬਾਰਡਰ ‘ਤੇ ਰੇਲ ਰੋਕੋ ਅੰਦੋਲਨ ਇੱਕ ਦਿਨ ਲਈ ਮੁਲਤਵੀ

Shambhu Border,09 April,2024,(Azad Soch News):- ਸੰਯੁਕਤ ਕਿਸਾਨ ਮੋਰਚਾ (United Kisan Morcha) ਗੈਰ ਰਾਜਨੀਤੀ ਅਤੇ ਕਿਸਾਨ ਮਜ਼ਦੂਰ ਮੋਰਚਾ (Kisan Mazdoor Morcha) ਨੇ ਅੱਜ ਯਾਨੀ 9 ਅਪ੍ਰੈਲ ਨੂੰ ਹੋਣ ਵਾਲਾ ਰੇਲ ਰੋਕੋ ਅੰਦੋਲਨ ਇੱਕ ਦਿਨ ਲਈ ਮੁਲਤਵੀ ਕਰ ਦਿੱਤਾ ਹੈ,ਇਹ ਫੈਸਲਾ ਪਟਿਆਲਾ ਵਿੱਚ ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਲਿਆ ਗਿਆ ਹੈ,ਇਹ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਿੱਤੀ,ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਸਰਕਾਰ ਵੀ ਗੱਲ ਕਰਨ ਲਈ ਤਿਆਰ ਹੈ,ਕੱਲ੍ਹ ਦਾ ਰੇਲਵੇ ਅੰਦੋਲਨ 1 ਦਿਨ ਲਈ ਮੁਲਤਵੀ ਕਰ ਦਿੱਤਾ ਗਿਆ ਹੈ,ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 10 ਅਪ੍ਰੈਲ ਨੂੰ ਕਿਸਾਨ ਸ਼ੰਭੂ ਬਾਰਡਰ ‘ਤੇ ਰੇਲਾਂ ਰੋਕਣਗੇ,ਦੱਸ ਦਈਏ ਕਿ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਅਤੇ ਹੋਰ ਕਿਸਾਨਾਂ ਦੀ ਰਿਹਾਈ ਲਈ ਕਿਸਾਨਾਂ ਨੇ ਰੇਲਵੇ ਅੱਗੇ ਅੰਦੋਲਨ ਕਰਨ ਦਾ ਐਲਾਨ ਕੀਤਾ ਹੈ,ਸ਼ੰਭੂ ਸਰਹੱਦ (Shambhu Border) ‘ਤੇ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਚਾਰ ਕਿਸਾਨ ਆਗੂਆਂ ਨੂੰ ਤਾਮਿਲਨਾਡੂ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ,ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਗੁਰਮੀਤ ਸਿੰਘ ਮਾਂਗਟ, ਮਨਜੀਤ ਸਿੰਘ ਰਾਏ ਅਤੇ ਹਰਵਿੰਦਰ ਸਿੰਘ ਮਸਾਨੀਆ ਸ਼ਨੀਵਾਰ ਨੂੰ ਹੀ ਤਾਮਿਲਨਾਡੂ ਪੁੱਜੇ ਸਨ,ਹਾਲਾਂਕਿ ਦੇਰ ਸ਼ਾਮ ਕਿਸਾਨਾਂ ਨੂੰ ਤਾਮਿਲਨਾਡੂ ਪੁਲਿਸ (Tamil Nadu Police) ਨੇ ਛੱਡ ਦਿੱਤਾ।
Latest News
