ਫਰਿਸ਼ਤੇ ਸਕੀਮ: ਸੁਤੰਤਰਤਾ ਦਿਵਸ ਮੌਕੇ, ਪੰਜਾਬ ਸਰਕਾਰ ਵੱਲੋਂ 16 ਫਰਿਸ਼ਤਿਆਂ ਨੂੰ ਪ੍ਰਸ਼ੰਸਾ ਪੱਤਰ, ਨਕਦ ਇਨਾਮ ਨਾਲ ਕੀਤਾ ਜਾਵੇਗਾ ਸਨਮਾਨਿਤ

ਫਰਿਸ਼ਤੇ ਸਕੀਮ: ਸੁਤੰਤਰਤਾ ਦਿਵਸ ਮੌਕੇ, ਪੰਜਾਬ ਸਰਕਾਰ ਵੱਲੋਂ 16 ਫਰਿਸ਼ਤਿਆਂ ਨੂੰ ਪ੍ਰਸ਼ੰਸਾ ਪੱਤਰ, ਨਕਦ ਇਨਾਮ ਨਾਲ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 14 ਅਗਸਤ:

ਸੂਬੇ ਵਿੱਚ ਦੁਰਘਟਨਾਵਾਂ ਦੇ ਪੀੜਤਾਂ ਦੀ ਸਹਾਇਤਾ ਕਰਨ ਵਾਲੇ ਵਿਅਕਤੀਆਂ ਦੇ ਯਤਨਾਂ ਨੂੰ ਮਾਨਤਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੀ ਪ੍ਰਮੁੱਖ 'ਫਰਿਸ਼ਤੇ' ਸਕੀਮ ਤਹਿਤ ਸੁਤੰਤਰਤਾ ਦਿਵਸ-2024 ਮੌਕੇ 16 ਫਰਿਸ਼ਤਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਹਾਦਸੇ ਦੇ ਪੀੜਤਾਂ ਦੀ ਜਾਨ ਬਚਾਉਣ ਵਿੱਚ ਮਦਦ ਕਰਨ ਵਾਲੇ ਸਾਰੇ ਫਰਿਸ਼ਤਿਆਂ ਨੂੰ ਉਨ੍ਹਾਂ ਦੇ ਸਬੰਧਤ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਪ੍ਰਸ਼ੰਸਾ ਪੱਤਰ ਅਤੇ 2000 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਫਰਿਸ਼ਤਿਆਂ ਵਿੱਚ ਫਤਿਹਗੜ੍ਹ ਸਾਹਿਬ ਤੋਂ ਵਰਿੰਦਰ ਸਿੰਘ ਅਤੇ ਜਗਤਾਰ ਸਿੰਘ; ਫਿਰੋਜ਼ਪੁਰ ਤੋਂ ਗੁਰਨਾਇਬ ਸਿੰਘ ਅਤੇ ਸੁਖਚੈਨ ਸਿੰਘ; ਜਲੰਧਰ ਤੋਂ ਅਨੂ ਕੁਮਾਰ, ਰਜਿੰਦਰ ਕੁਮਾਰ ਅਤੇ ਅਭਿਸ਼ੇਕ ਸ਼ਰਮਾ; ਮੋਗਾ ਤੋਂ ਹਰਪਾਲ ਸਿੰਘ ਅਤੇ ਰਜਨੀਤ ਕੌਰ; ਪਠਾਨਕੋਟ ਤੋਂ ਨੰਦ ਲਾਲ; ਪਟਿਆਲਾ ਤੋਂ ਅਰਜੁਨ, ਗੁਰਸੇਵਕ ਸਿੰਘ, ਹੈਪੀ, ਇਕਬਾਲ ਸਿੰਘ, ਲਵਪ੍ਰੀਤ ਅਤੇ ਵਿਨੋਦ ਕੁਮਾਰ ਸ਼ਾਮਲ ਹਨ।
ਸਿਹਤ ਮੰਤਰੀ ਨੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਇਨ੍ਹਾਂ ਫਰਿਸ਼ਤਿਆਂ ਨੂੰ ਉਨ੍ਹਾਂ ਦੇ ਸਬੰਧਤ ਜ਼ਿਲਾ ਹੈੱਡਕੁਆਰਟਰ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਮਾਨਤਾ ਦਿੱਤੀ ਜਾਵੇਗੀ ਅਤੇ ਨਕਦ ਇਨਾਮ ਸਿੱਧੇ ਫਰਿਸ਼ਤਿਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣਗੇ।
ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ ਵਾਲੀਆਂ ਦੀ ਮੌਤ ਦਰ ਨੂੰ ਘਟਾਉਣ ਅਤੇ ਉਪਲਬਧ ਸਰਕਾਰੀ/ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਤੁਰੰਤ, ਨਿਰਵਿਘਨ ਇਲਾਜ ਦੀ ਸਹੂਲਤ ਦੇਣ ਦੇ ਇਰਾਦੇ ਨਾਲ ਇਹ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਵਿੱਚ ਕੁੱਲ 180 ਸਰਕਾਰੀ ਅਤੇ 313 ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਅੱਗੇ ਆਉਣ ਅਤੇ ਦੁਰਘਟਨਾ ਪੀੜਤਾਂ ਦੀ ਮਦਦ ਕਰਨ ਅਤੇ ਪੀੜਤਾਂ ਦੀ ਜਾਨ ਬਚਾਉਣ ਲਈ ਉਤਸ਼ਾਹਿਤ ਕਰਨ ਲਈ ਅਜਿਹੇ “ਫਰਿਸ਼ਤਿਆਂ” ਨੂੰ ਨਕਦ ਇਨਾਮ, ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਕਾਨੂੰਨੀ ਉਲਝਣਾਂ ਅਤੇ ਪੁਲਿਸ ਪੁੱਛਗਿੱਛ ਤੋਂ ਛੋਟ ਦਿੱਤੀ ਜਾਂਦੀ ਹੈ।
ਜ਼ਿਕਰਯੋਗ ਹੈ ਕਿ ਇਹ ਸਕੀਮ ਰਾਜ ਸਿਹਤ ਏਜੰਸੀ (ਐਸ.ਐਚ.ਏ.) ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਕਲੇਰ ਦੀ ਅਗਵਾਈ ਅਤੇ ਡਿਪਟੀ ਡਾਇਰੈਕਟਰ ਐਸਐਚਏ-ਕਮ-ਨੋਡਲ ਅਫ਼ਸਰ ਫਰਿਸ਼ਤੇ ਸਕੀਮ ਸ਼ਰਨਜੀਤ ਕੌਰ ਦੀ ਦੇਖ-ਰੇਖ ਹੇਠ ਸਫ਼ਲਤਾਪੂਰਵਕ ਚੱਲ ਰਹੀ ਹੈ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ