ਫਿਰੋਜ਼ਪੁਰ ਪੁਲਿਸ ਨੇ ਚਲਾਇਆ ਨਾਇਟ ਡੌਮੀਨੇਸ਼ਨ ਆਪਰੇਸ਼ਨ

-ਫਿਰੋਜ਼ਪੁਰ ਪੁਲਿਸ ਨੇ ਚਲਾਇਆ ਨਾਇਟ ਡੌਮੀਨੇਸ਼ਨ ਆਪਰੇਸ਼ਨ
-ਡੀਆਈਜੀ ਫਿਰੋਜ਼ਪੁਰ ਰੇਂਜ ਅਤੇ ਐਸਐਸਪੀ ਫਿਰੋਜ਼ਪੁਰ ਵਲੋਂ ਪੁਲਿਸ ਟੀਮ ਨਾਲ ਦੇਰ -ਰਾਤ ਸਖ਼ਤ ਨਾਕਾਬੰਦੀ ਕਰਕੇ ਸ਼ੱਕੀਆਂ ਦੀ ਕੀਤੀ ਗਈ ਜਾਂਚ
ਸੰਵੇਦਨਸ਼ੀਲ ਥਾਵਾਂ ਉੱਪਰ ਨਿਗਰਾਨੀ ਹੋਰ ਵਧਾਈ
ਫਿਰੋਜ਼ਪੁਰ , 11 ਅਪ੍ਰੈਲ 2025 ( ਸੁਖਵਿੰਦਰ ਸਿੰਘ ):- ਪੰਜਾਬ ਪੁਲਿਸ ਵੱਲੋਂ ਅਮਨ ਕਾਨੂੰਨ ਨੂੰ ਹੋਰ ਪੁਖਤਾ ਕਰਨ ਹਿੱਤ ਨਾਇਟ ਡੌਨੀਨੇਸ਼ਨ ਆਪ੍ਰੇਸ਼ਨ ਤਹਿਤ ਡੀਆਈਜੀ ਫਿਰੋਜ਼ਪੁਰ ਰੇਂਜ ਹਰਮਨਬੀਰ ਗਿੱਲ ਅਤੇ ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਫਿਰੋਜ਼ਪੁਰ ਪੁਲਿਸ ਵੱਲੋਂ ਰਾਤ ਭਰ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀਆਂ ਕੋਲ਼ੋਂ ਪੁੱਛ-ਗਿੱਛ ਕੀਤੀ ਗਈ ।
ਆਪਰੇਸ਼ਨ ਤਹਿਤ ਪੁਲਿਸ ਵੱਲੋਂ ਜ਼ਿਲ੍ਹੇ ਦੀਆਂ ਮਹੱਤਵਪੂਰਨ ਥਾਵਾਂ ਉੱਪਰ ਸਖ਼ਤ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਗਈ । ਪੁਲਿਸ ਉੱਚ ਅਧਿਕਾਰੀਆਂ ਵਲੋੰ ਹਾਈਟੈਕ ਨਾਕਿਆਂ ਆਦਿ ਦੀ ਵੀ ਜਾਂਚ ਕੀਤੀ ਗਈ ਤੇ ਹਾਈਟੈਕ ਨਾਕਿਆਂ ਉੱਪਰ ਨਿਗਰਾਨੀ ਹੋਰ ਵਧਾਉਣ ਦੇ ਹੁਕਮ ਦਿੱਤੇ ।
ਡੀਆਈਜੀ ਹਰਮਨਬੀਰ ਗਿੱਲ ਅਤੇ ਐਸਐਸਪੀ ਭੁਪਿੰਦਰ ਸਿੰਘ
ਨੇ ਦੱਸਿਆ ਕਿ ਆਪ੍ਰੇਸ਼ਨ ਦਾ ਮਕਸਦ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ - ਨਾਲ ਸਮਾਜ ਵਿਰੋਧੀ ਤੱਤਾਂ ਉੱਪਰ ਨਕੇਲ ਕੱਸਣਾ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਰੋਧੀ ਤੱਤਾਂ ਨੂੰ ਨੱਥ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਤੇ ਉਨ੍ਹਾਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
Latest News
