ਫਿਰੋਜ਼ਪੁਰ ਸੈਸ਼ਨ ਕੋਰਟ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਜ਼ਮਾਨਤ ਅਰਜ਼ੀ ਕੀਤੀ ਖ਼ਾਰਜ

Ferozepur,14 June,2024,(Azad Soch News):- ਇਰਾਦਾ ਕਤਲ ਮਾਮਲੇ ’ਚ ਨਾਮਜ਼ਦ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ (MLA Kulbir Singh Zira) ਦੀ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ,ਅੱਜ ਫਿਰੋਜ਼ਪੁਰ ਸੈਸ਼ਨ ਕੋਰਟ (Ferozepur Sessions Court) ਨੇ ਸਾਬਕਾ ਵਿਧਾਇਕ ਕਾਂਗਰਸ ਕੁਲਬੀਰ ਜੀਰਾ ਦੀ ਜਮਾਨਤ ਅਰਜੀ ਰੱਦ ਕਰ ਦਿੱਤੀ ਹੈ,ਦੱਸਣਯੋਗ ਹੈ ਕਿ ਕੁਲਬੀਰ ਜ਼ੀਰਾ ਸਮੇਤ 9 ਵਿਅਕਤੀਆਂ ਵਿਰੁੱਧ ਜ਼ੀਰਾ ਪੁਲਿਸ (Zira Police) ਵਲੋਂ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ,ਫਿਰੋਜ਼ਪੁਰ ਦੇ ਕਸਬਾ ਜੀਰਾ ਦੇ ਥਾਣਾ ਸਦਰ ’ਚ ਸਾਬਕਾ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜੀਰਾ ’ਤੇ 307, ਹੱਤਿਆ ਦੀ ਕੌਸ਼ਿਸ਼ ਅਤੇ ਆਰਮਜ ਐਕਟ ਸਹਿਤ ਹੋਰ ਧਾਰਾਵਾਂ ਦੇ ਤਹਿਤ ਮੁਕੱਦਮਾ ਦਰਜ ਹੋਇਆ ਹੈ,ਬੀਤੇ ਕੁਝ ਦਿਨ ਪਹਿਲਾਂ ਕੁਲਬੀਰ ਸਿੰਘ ਜੀਰਾ ਦੇ ਚਾਚਾ ਮਹਿੰਦਰਜੀਤ ਸਣੇ ਕੁਝ ਲੋਕਾਂ ਦੇ ਖ਼ਿਲਾਫ਼ ਜ਼ਮੀਨ ’ਤੇ ਕਬਜ਼ੇ ਨੂੰ ਲੈ ਕੇ ਮੁਕੱਦਮਾ ਦਰਜ਼ ਕੀਤਾ ਗਿਆ ਸੀ,ਕਬਜ਼ੇ ਦੌਰਾਨ ਦੋ ਧਿਰਾਂ ’ਚ ਚੱਲੀ ਗੋਲ਼ੀਬਾਰੀ ਦੌਰਾਨ ਦੋ ਲੋਕਾਂ ਨੂੰ ਗੋਲ਼ੀ ਲੱਗੀ ਸੀ,ਇਸ ਮਾਮਲੇ ’ਚ ਹੁਣ ਕੁਲਬੀਰ ਸਿੰਘ ਜੀਰਾ ਨੂੰ ਵੀ ਪੁਲਿਸ ਨੇ ਨਾਮਜ਼ਦ ਕੀਤਾ ਸੀ।
Related Posts
Latest News
