ਯੋਗਤਾ ਮਿਤੀ ਦੇ ਆਧਾਰ ਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ 7 ਜਨਵਰੀ ਨੂੰ —ਜ਼ਿਲ੍ਹਾ ਚੋਣ ਅਫਸਰ

ਯੋਗਤਾ ਮਿਤੀ ਦੇ ਆਧਾਰ ਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ 7 ਜਨਵਰੀ ਨੂੰ —ਜ਼ਿਲ੍ਹਾ ਚੋਣ ਅਫਸਰ

ਸ੍ਰੀ ਮੁਕਤਸਰ ਸਾਹਿਬ, 4 ਜਨਵਰੀ

                       ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਤਾ ਮਿਤੀ: 01.01.2025 ਦੇ ਆਧਾਰ ਤੇ ਤਿਆਰ ਫੋਟੋ ਵੋਟਰ ਸੂਚੀ ਦੀ ਭਾਰਤ ਚੋਣ ਕਮਿਸ਼ਨ ਦੀਆਂ  ਹਦਾਇਤਾਂ ਅਨੁਸਾਰ ਅੰਤਿਮ ਪ੍ਰਕਾਸ਼ਨਾ 07 ਜਨਵਰੀ 2025 ਨੂੰ ਕਰਵਾਈ ਜਾ ਰਹੀ ਹੈ।

                           ਇਸ ਸਬੰਧੀ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ ਨਵੀਆਂ ਬਣੀਆਂ ਵੋਟਾਂ, ਕਟੌਤੀ ਦੀ ਲਿਸਟਾਂ ਅਤੇ ਵੋਟਰਾਂ ਦੇ ਵੇਰਵਿਆਂ ਵਿੱਚ ਕਰਵਾਈ ਗਈ ਦਰੁੱਸਤੀ ਦੀਆਂ ਸੰਕਲਿਤ ਲਿਸਟਾਂ ਬੂਥ ਲੈਵਲ ਅਫਸਰਾਂ, ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦੇ ਦਫਤਰ ਅਤੇ ਜਿਲ੍ਹਾ ਚੋਣ ਦਫਤਰ ਵਿਖੇ ਆਮ ਜਨਤਾ ਦੇ ਵੇਖਣ ਲਈ ਉਲੱਬਧ ਹੋਣਗੀਆਂ

                           ਕੋਈ ਵੀ ਵੋਟਰ ਜਿਸ ਨੇ ਵੋਟਰ ਸੂਚੀ ਦੀ ਇਸ ਸੁਧਾਈ ਦੌਰਾਨ ਵੋਟ ਬਣਵਾਈ ਹੋਵੇ ਜਾਂ ਆਪਣੇ ਵੇਰਵਿਆਂ ਵਿੱਚ ਕੋਈ ਦਰੁਸਤੀ  ਕਰਵਾਈ ਹੋਵੇ ਤਾਂ ਉਹ ਮੁੱਖ ਚੋਣ ਅਫਸਰ, ਪੰਜਾਬ ਜੀ ਦੀ ਵੈਬਸਾਈਟ ceopunjab.gov.in ਉੱਪਰ ਵੀ ਆਪਣੀ ਵੋਟ ਚੈੱਕ ਕਰ ਸਕਦਾ ਹੈ। ਇਸ ਦੇ ਨਾਲ ਹੀ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਵੋਟ ਬਣਵਾਉਣ, ਕਟਵਾਉਣ, ਸੋਧ ਕਰਵਾਉਣ ਜਾਂ ਵੋਟਿੰਗ ਪ੍ਰਕਿਰਿਆ ਸਬੰਧੀ ਕਿਸੇ ਕਿਸਮ ਦੀ ਵੀ ਜਾਣਕਾਰੀ ਪ੍ਰਾਪਤ ਕਰਨ ਲਈ ਜਾਂ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ 1950 ਵੋਟਰ ਹੈਲਪਲਾਈਨ ਨੰਬਰ ਤੇ ਦਫਤਰੀ ਸਮੇਂ ਦੌਰਾਨ ਕਾਲ ਕੀਤੀ ਜਾ ਸਕਦੀ ਹੈ।

Tags:

Advertisement

Latest News

ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ
*ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ...
ਚੀਨ ਤੋਂ ਆਏ ਨਵੇਂ ਵਾਇਰਸ ਨੂੰ ਲੈ ਕੇ ਪੂਰੀ ਦੁਨੀਆ ‘ਚ ਦਹਿਸ਼ਤ ਦਾ ਮਾਹੌਲ
ਚੰਡੀਗੜ੍ਹ ਦੇ ਸੈਕਟਰ 17 ਵਿੱਚ ਸੋਮਵਾਰ ਸਵੇਰੇ 7 ਵਜੇ ਇੱਕ ਬਹੁ ਮੰਜ਼ਿਲਾ ਇਮਾਰਤ ਡਿੱਗ ਗਈ
ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ
ਦਿੱਲੀ 'ਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ
Canada News: ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਆਸਟ੍ਰੇਲੀਆ ਨੇ ਸਿਡਨੀ 'ਚ ਭਾਰਤ ਖਿਲਾਫ 5 ਟੈਸਟ ਮੈਚਾਂ ਦੀ ਸੀਰੀਜ਼ ਦਾ ਪੰਜਵਾਂ ਮੈਚ 6 ਵਿਕਟਾਂ ਨਾਲ ਜਿੱਤ ਲਿਆ