ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ

ਚੰਡੀਗੜ੍ਹ, 9 ਅਪ੍ਰੈਲ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਸਥਾਰ ਵਿੱਚ ਚਰਚਾ ਕਰਦਿਆਂ ਇਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।

ਇਥੇ ਪੰਜਾਬ ਸਕੱਤਰੇਤ ਵਿੱਚ ਆਪਣੇ ਦਫਤਰ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਵਧੀਕ ਮੁੱਖ ਸਕੱਤਰ (ਟਰਾਂਸਪੋਰਟ) ਡੀ.ਕੇ. ਤਿਵਾੜੀ ਦੀ ਹਾਜਰੀ ਵਿੱਚ ਮੁਲਾਕਾਤ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਉਨ੍ਹਾਂ ਦੀ ਅਗਵਾਈ ਹੇਠ ਬਣੀ ਕੈਬਨਿਟ ਸਬ-ਕਮੇਟੀ ਵੱਲੋਂ ਵੱਡੀ ਗਿਣਤੀ ਵਿੱਚ ਕੰਟਰੈਕਟ ਅਧਾਰਤ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਅਜਿਹੀ ਨੀਤੀ ਅਪਣਾਈ ਗਈ ਜਿਸ ਤਹਿਤ ਕਿਸੇ ਵੀ ਮੁਲਾਜ਼ਮ ਨੂੰ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਯੂਨੀਅਨ ਦੀਆਂ ਮੰਗਾਂ ਅਤੇ ਇਸ ਦੇ ਹੱਲ ਲਈ ਰਿਪੋਰਟ ਬਨਾਉਣ ਲਈ ਕਿਹਾ। ਉਨ੍ਹਾਂ ਟਰਾਂਸਪੋਰਟ ਵਿਭਾਗ ਨੂੰ ਯੂਨੀਅਨ ਨਾਲ ਹੋਣ ਵਾਲੀ ਅਗਲੀ ਮੀਟਿੰਗ ਵਿੱਚ ਇਸ ਸਬੰਧੀ ਰਿਪੋਰਟ ਪੇਸ਼ ਕਰਨ ਲਈ ਕਿਹਾ ਤਾਂ ਜੋ ਲੋੜੀਂਦੀ ਕਾਰਵਾਈ ਜਲਦ ਤੋਂ ਜਲਦ ਆਰੰਭ ਕੀਤੀ ਜਾ ਸਕੇ।

ਖੁਸ਼ਗਵਾਰ ਮਾਹੌਲ ਵਿੱਚ ਹੋਈ ਇਸ ਮੀਟਿੰਗ ਵਿੱਚ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਅਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਯੂਨੀਅਨ ਦੇ ਹੋਰ ਆਗੂ ਤੇ ਵਰਕਰਜ਼ ਸ਼ਾਮਲ ਸਨ।
-------
Tags:

Advertisement

Latest News

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 13 ਮਈ:ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ...
ਕਮਿਸ਼ਨਰੇਟ ਪੁਲਿਸ ਜਲੰਧਰ ਨੇ ਤਿੰਨ ਦਿਨਾਂ ਟ੍ਰੈਫਿਕ ਇਨਫੋਰਸਮੈਂਟ ਮੁਹਿੰਮ ਚਲਾਈ
ਫਾਜ਼ਿਲਕਾ ਵਿੱਚ "ਨਸ਼ਿਆਂ ਵਿਰੁੱਧ ਜੰਗ" ਮੁਹਿੰਮ ਤਹਿਤ ਨਸ਼ਾ ਛੱਡਣ ਵਾਲਿਆਂ ਨੂੰ ਯੋਗਾ ਨਾਲ ਜੋੜਨ ਦੀ ਪਹਿਲ
’ਯੁੱਧ ਨਸ਼ਿਆਂ ਵਿਰੁੱਧ’ ਦੇ 73ਵੇਂ ਦਿਨ ਪੰਜਾਬ ਪੁਲਿਸ ਵੱਲੋਂ 156 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੱਕਾਂ ਦੀ ਡੱਟ ਕੇ ਕਰ ਰਹੀ ਹੈ ਰਾਖੀ: ਕੈਬਨਿਟ ਮੰਤਰੀ ਬਲਜੀਤ ਕੌਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼
4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ