ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ

ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ

ਅੰਮ੍ਰਿਤਸਰ, 27 ਜਨਵਰੀ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਉਨ੍ਹਾਂ ਨੂੰ ਆਪਣੇ ਇਸ ਘਿਨਾਉਣੇ ਕਾਰੇ ਲਈ ਸਖ਼ਤ ਤੋਂ ਸਖ਼ਤ ਸਜਾ ਮਿਲੇ।

ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਪਿੱਛੇ ਅਸਲ ਸਾਜ਼ਿਸ਼ਕਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਘਟਨਾ ਵਿੱਚ ਸ਼ਾਮਿਲ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੰਜਾਬ ਸਰਕਾਰ ਉਸ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਅਸੀਂ ਉਦੋਂ ਤੱਕ ਚੈਨ ਨਹੀਂ ਬੈਠਾਂਗੇ ਜਦੋਂ ਤੱਕ ਸਾਰੇ ਸਾਜ਼ਿਸ਼ਕਰਤਾਵਾਂ ਨੂੰ ਨਿਆਂ ਦੇ ਘੇਰੇ ਵਿੱਚ ਨਹੀਂ ਲਿਆਂਦਾ ਜਾਂਦਾ।

ਪੰਜਾਬ ਵਾਸੀਆਂ ਨੂੰ ਭਾਰਤੀ ਸੰਵਿਧਾਨ ਵਿੱਚ ਦਰਜ ਕਦਰਾਂ-ਕੀਮਤਾਂ ਅਤੇ ਡਾ: ਅੰਬੇਡਕਰ ਦੀ ਵਿਰਾਸਤ ਨੂੰ ਸੰਭਾਲਦੇ ਹੋਏ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੀ ਵਿਰਾਸਤ ਦਾ ਸਤਿਕਾਰ ਕਰਦਿਆਂ ਅਜਿਹੀਆਂ ਵੰਡੀਆਂ ਪਾਉਣ ਵਾਲੀਆਂ ਨਫ਼ਰਤ ਭਰੀਆਂ ਹਰਕਤਾਂ ਵਿਰੁੱਧ ਇੱਕਜੁੱਟ ਹੋ ਕੇ ਇੰਨ੍ਹਾਂ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਇੱਥੇ ਨਫ਼ਰਤ ਦੇ ਬੀਜ ਨਹੀਂ ਉੱਘ ਸਕਦੇ। ਉਨ੍ਹਾਂ ਕਿਹਾ ਕਿ ਸਾਡਾ ਭਾਈਚਾਰਾ ਸਦੀਆਂ ਤੋਂ ਕਾਇਮ ਹੈ ਅਤੇ ਹਮੇਸ਼ਾਂ ਕਾਇਮ ਰਹੇਗਾ।

Tags:

Advertisement

Latest News

 ਬਰਤਾਨੀਆ ਦੀਆਂ 200 ਕੰਪਨੀਆਂ ਨੇ ਬਿਨਾਂ ਕਿਸੇ ਤਨਖਾਹ ਵਿੱਚ ਕਟੌਤੀ ਦੇ ਆਪਣੇ ਸਾਰੇ ਕਰਮਚਾਰੀਆਂ ਲਈ ਚਾਰ ਦਿਨ ਦਾ ਕੰਮਕਾਜੀ ਹਫ਼ਤਾ ਲਾਗੂ ਬਰਤਾਨੀਆ ਦੀਆਂ 200 ਕੰਪਨੀਆਂ ਨੇ ਬਿਨਾਂ ਕਿਸੇ ਤਨਖਾਹ ਵਿੱਚ ਕਟੌਤੀ ਦੇ ਆਪਣੇ ਸਾਰੇ ਕਰਮਚਾਰੀਆਂ ਲਈ ਚਾਰ ਦਿਨ ਦਾ ਕੰਮਕਾਜੀ ਹਫ਼ਤਾ ਲਾਗੂ
London,29 JAN,2025,(Azad Soch News:- ਬਰਤਾਨੀਆ ਦੀਆਂ 200 ਕੰਪਨੀਆਂ ਨੇ ਬਿਨਾਂ ਕਿਸੇ ਤਨਖਾਹ ਵਿੱਚ ਕਟੌਤੀ ਦੇ ਆਪਣੇ ਸਾਰੇ ਕਰਮਚਾਰੀਆਂ ਲਈ ਚਾਰ...
ਤੇਲੰਗਾਨਾ ਹਾਈ ਕੋਰਟ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਰਾਤ 11 ਵਜੇ ਤੋਂ ਬਾਅਦ ਸਿਨੇਮਾ ਘਰਾਂ ’ਚ ਫਿਲਮਾਂ ਵੇਖਣ ਤੋਂ ਰੋਕ
'ਆਪ' ਆਗੂ ਜਤਿੰਦਰ ਭਾਟੀਆ ਨੇ ਅੰਮ੍ਰਿਤਸਰ ਦੇ ਮੇਅਰ ਵਜੋਂ ਸੰਭਾਲਿਆ ਅਹੁਦਾ
ਗਾਇਕ ਰਵਿੰਦਰ ਗਰੇਵਾਲ ਦਾ ਨਵਾਂ ਗੀਤ ਜਲਦ ਹੀ ਰਿਲੀਜ਼ ਹੋਣਾ ਜਾ ਰਿਹਾ ਹੈ
ਸਿਹਤ ਲਈ ਰਾਮਬਾਣ ਹੈ ਲੀਚੀ,ਜਾਣੋ ਇਸ ਦੇ ਜ਼ਬਰਦਸਤ ਫ਼ਾਇਦੇ
21 ਮਾਰਚ ਤੋਂ ਸ਼ੁਰੂ ਹੋਵੇਗਾ IPL 2025
ਰਾਜਾ ਵੜਿੰਗ ਨੇ ਪੰਜਾਬ ਦੇ ਰਾਜਪਾਲਲਾਲ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ