ਪਰਾਲੀ ਪ੍ਰਬੰਧਨ ਸੰਬੰਧੀ ਪੰਜ ਰੋਜਾ ਸਿਖਲਾਈ ਪ੍ਰੋਗਰਾਮ ਸ਼ੁਰੂ

ਪਰਾਲੀ ਪ੍ਰਬੰਧਨ ਸੰਬੰਧੀ ਪੰਜ ਰੋਜਾ ਸਿਖਲਾਈ ਪ੍ਰੋਗਰਾਮ ਸ਼ੁਰੂ

ਬਠਿੰਡਾ16 ਸਤੰਬਰ : ਸਥਾਨਕ ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਪੰਜ ਰੋਜਾ ਸਿਖਲਾਈ ਪ੍ਰੋਗਰਾਮ ਪਿੰਡ ਫਰੀਦਕੋਟ ਕੋਟਲੀ ਬਲਾਕ ਸੰਗਤ ਵਿਖੇ ਸ਼ੁਰੂ ਕੀਤਾ ਗਿਆਜੋ ਕਿ 20 ਸਤੰਬਰ 2024 ਤੱਕ ਚੱਲੇਗਾ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖੇਤੀ ਮਸ਼ੀਨਰੀ ਦੀ ਯੋਗ ਵਰਤੋਂ ਕਰਨ ਸੰਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਨਾ ਹੈ।

ਇਸ ਮੌਕੇ ਡਾ. ਗੁਰਦੀਪ ਸਿੰਘ ਸਿੱਧੂਡਿਪਟੀ ਡਾਇਰੈਕਟਰ (ਸਿਖਲਾਈ)ਕ੍ਰਿਸ਼ੀ ਵਿਗਿਆਨ ਕੇਂਦਰਨੇ ਦੱਸਿਆ ਕਿ ਪਰਾਲੀ ਪ੍ਰਬੰਧ ਅਧੀਨ ਚੁਣੇ ਗਏ ਪਿੰਡਾਂ ਵਿੱਚੋਂ 25-25 ਕਿਸਾਨਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧ ਬਾਰੇ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਇਹ ਕਿਸਾਨ ਆਪਣੇ ਅਤੇ ਨਾਲ ਦੇ ਪਿੰਡਾਂ ਦੇ ਹੋਰਨਾਂ ਕਿਸਾਨਾਂ ਦਾ ਪਰਾਲੀ ਪ੍ਰਬੰਧ ਸੰਬੰਧੀ ਗਿਆਨ ਵਿੱਚ ਵਾਧਾ ਕਰਨ। ਉਨ੍ਹਾਂ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲਗਾਤਾਰ 3-4 ਸਾਲ ਪਰਾਲੀ ਨੂੰ ਖੇਤ ਵਿੱਚ ਦਬਾਉਣ ਨਾਲ ਜਮੀਨ ਵਿਚਲੀ ਮੱਲੜ ਦੀ ਮਾਤਰਾ ਵੱਧ ਜਾਂਦੀ ਹੈ ਅਤੇ ਪਰਾਲੀ ਜ਼ਮੀਨ ਵਿੱਚ ਮਿਲਾਉਣ ਨਾਲ ਫਸਲਾਂ ਉੱਪਰ ਮਾੜੇ ਪਾਣੀ ਦਾ ਅਸਰ ਵੀ ਘੱਟਦਾ ਹੈ।

ਉਨ੍ਹਾਂ ਵੱਲੋਂ ਪੀ.ਏ.ਯੂ. ਵੱਲੋਂ ਪਰਾਲੀ ਪ੍ਰਬੰਧ ਲਈ ਵਿਕਸਤ ਵੱਖ-ਵੱਖ ਤਰ੍ਹਾਂ ਦੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰਸਮਾਰਟ ਸੀਡਰਸੁਪਰ ਸੀਡਰਸਰਫੇਸ ਸੀਡਰ ਦੀ ਵਰਤੋਂ ਦੇ ਤਜਰਬੇ ਸਾਂਝੇ ਕਰਦਿਆ ਜਾਣਕਾਰੀ ਕਿਹਾ ਕਿ ਕਿਸਾਨ ਇਸ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਪ੍ਰਬੰਧ ਕਰ ਸਕਦੇ ਹਨ।

ਇਸ ਮੌਕੇ ਡਾ. ਗੁਰਮੀਤ ਸਿੰਘ ਢਿੱਲੋਂ (ਪ੍ਰੋਫੈਸਰ ਪਸਾਰ ਸਿੱਖਿਆ) ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਕਟਾਈ ਐਸਐਮਐਸ ਵਾਲੀ ਮਸ਼ੀਨ ਕੰਬਾਇਨ ਨਾਲ ਹੀ ਕਰਵਾਉਣ ਤਾਂ ਜੋ ਕਿਸਾਨ ਬਾਅਦ ਵਿੱਚ ਪਰਾਲੀ ਨੂੰ ਸੌਖੇ ਤਰੀਕੇ ਨਾਲ ਪ੍ਰਬੰਧ ਕਰਕੇ ਕਣਕ ਦੀ ਬਿਜਾਈ ਸਮੇਂ ਸਿਰ ਕਰ ਸਕਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਹੱਈਆ ਕਰਵਾਈ ਜਾਣ ਵਾਲੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਪ੍ਰਬੰਧ ਕਰ ਸਕਦੇ ਹਨ।

ਉਨ੍ਹਾਂ ਕਿਹਾ ਹੈਪੀ ਸੀਡਰ ਜਾਂ ਸਰਫੇਸ ਸੀਡਰ ਨਾਲ ਪਰਾਲੀ ਪ੍ਰਬੰਧ ਕਰਕੇ ਬੀਜੀ ਕਣਕ ਵਿੱਚ ਨਦੀਨਾਂ ਦੀ ਸਮੱਸਿਆ ਘੱਟ ਆਉਂਦੀ ਹੈਪਾਣੀ ਦੀ ਬੱਚਤ ਹੁੰਦੀ ਹੈ ਅਤੇ ਇਸ ਵਿਧੀ ਨਾਲ ਬੀਜੀ ਕਣਕ ਉੱਪਰ ਮੌਸਮ ਦਾ ਮਾੜਾ ਪ੍ਰਭਾਵ ਵੀ ਘੱਟ ਪੈਂਦਾ ਹੈ। ਇਸ ਮੌਕੇ ਪ੍ਰਕਾਸ ਸਿੰਘ ਸਿੱਧੂ ਨੇ ਪਰਾਲੀ ਪ੍ਰਬੰਧ ਸੰਬੰਧੀ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਨੂੰ ਅਪਣਾ ਕੇ ਖੇਤੀ ਨੂੰ ਲਾਹੇਵੰਦ ਬਣਾ ਸਕਦੇ ਹਨ।

Tags:

Advertisement

Latest News

ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ
Chandigarh,19 Sep,2024,(Azad Soch News):- ਕਾਂਗਰਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ...
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ