ਨਵੇਂ ਸਾਈਬਰ ਥਾਣੇ ਦਾ ਕੀਤਾ ਰਸਮੀ ਉਦਘਾਟਨ

ਨਵੇਂ ਸਾਈਬਰ ਥਾਣੇ ਦਾ ਕੀਤਾ ਰਸਮੀ ਉਦਘਾਟਨ

ਬਠਿੰਡਾ, 3 ਜੁਲਾਈ : ਸ੍ਰੀ ਗੋਰਵ ਯਾਦਵ, ਆਈਪੀਐਸਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਐਸ.ਪੀ.ਐਸ. ਪਰਮਾਰ ਆਈਪੀਐਸਏ.ਡੀ.ਜੀ.ਪੀ. ਬਠਿੰਡਾ ਦੇ ਮਾਰਗ ਦਰਸ਼ਨ ਅਨੁਸਾਰ ਸ੍ਰੀ ਦੀਪਕ ਪਾਰੀਕ ਆਈਪੀਐਸਸੀਨਅਰ ਕਪਤਾਨ ਪੁਲਿਸ ਬਠਿੰਡਾ ਦੀ ਰਹਿਨੁਮਾਈ ਹੇਠ ਸ੍ਰੀ ਅਜੇ ਗਾਂਧੀ ਆਈਪੀਐਸਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਬਠਿੰਡਾ ਅਤੇ ਸ੍ਰੀ ਮਨਮੋਹਨ ਸ਼ਰਨਾ ਡੀ.ਐੱਸ.ਪੀ ਸਾਈਬਰ ਕਰਾਈਮ ਬਠਿੰਡਾ ਦੀ ਅਗਵਾਈ ਵਿੱਚ ਥਾਣਾ ਸਦਰ ਬਠਿੰਡਾ ਵਿਖੇ ਵੱਧ ਰਹੇ ਸਾਈਬਰ ਕਰਾਈਮ ਦੇ ਕੇਸਾਂ ਲਈ ਡਿਜੀਟਲ ਸੁਰੱਖਿਆ ਨੂੰ ਵਧਾਉਣ ਤੇ ਸਾਈਬਰ ਖਤਰਿਆਂ ਨਾਲ ਨਜਿੱਠਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏਬਠਿੰਡਾ ਪੁਲਿਸ ਵੱਲੋਂ ਇੱਕ ਸਮਰਪਿਤ ਸਾਈਬਰ ਕਰਾਈਮ ਪੁਲਿਸ ਸਟੇਸ਼ਨ ਦੀ ਸਥਾਪਨਾ ਕੀਤੀ ਗਈ।

ਸ੍ਰੀ ਦੀਪਕ ਪਾਰੀਕ ਆਈ.ਪੀ.ਐਸ ਐਸ.ਐੱਸ.ਪੀ ਬਠਿੰਡਾ ਨੇ ਪ੍ਰੈੱਸ ਨੋਟ ਜਾਰੀ ਕਰਦਿਆ ਕਿ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅੱਜ ਦੇ ਸਮੇਂ ਵਿੱਚ ਵੱਧ ਰਹੇ ਸਾਈਬਰ ਕਰਾਈਮ ਦੇ ਮਾਮਲਿਆਂ ਨੂੰ ਦੇਖਦੇ ਹੋਏ ਸਾਈਬਰ ਕਰਾਈਮ ਅਤੇ ਆਨਲਾਈਨ ਧੋਖਾਧੜੀ ਨੂੰ ਠੱਲ ਪਾਉਣ ਲਈ ਪੰਜਾਬ ਵਿੱਚ ਨਵੇਂ ਸਾਈਬਰ ਕਾਰਈਮ ਬਾਣਿਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਜਿਵੇ ਕਿ ਪਿਛਲੇ ਕੁਝ ਦਿਨਾਂ ਵਿੱਚ ਵੱਖ- ਵੱਖ ਜਿਲ੍ਹਿਆਂ ਅੰਦਰ ਸਾਈਬਰ ਕਰਾਈਮ ਪੁਲਿਸ ਸਟੇਸ਼ਨਾਂ ਦਾ ਨਿਰਮਾਣ ਕੀਤਾ ਗਿਆ ਹੈ। ਉਸਦੀ ਲੜੀ ਵਿੱਚ ਅੱਜ ਥਾਣਾ ਸਦਰ ਬਠਿੰਡਾ ਦੀ ਇਮਾਰਤ ਵਿੱਚ ਸਾਈਬਰ ਪੁਲਿਸ ਸਟੇਸ਼ਨ ਸਥਾਪਿਤ ਕੀਤਾ ਗਿਆ ਹੈ। ਇਹ ਸਾਈਬਰ ਪੁਲਿਸ ਸਟੇਸ਼ਨ ਸਾਈਬਰ ਕਰਾਈਮ ਨਾਲ ਸਬੰਧਿਤ ਮਾਮਲਿਆ ਦੀ ਤਫਤੀਸ਼ ਕਰੇਗਾ ਅਤੇ ਜਿਵੇ ਕਿ ਅੱਜ ਕੱਲ ਸਾਈਬਰ ਠੱਗਾਂ ਵੱਲੋਂ ਆਮ ਪਬਲਿਕ ਨਾਲ ਸਾਈਬਰ ਧੋਖਾਧੜੀ ਕੀਤੀ ਜਾ ਰਹੀ ਹੈ। ਇਹਨਾਂ ਮਾਮਲਿਆ ਨੂੰ ਨਜਿੱਠੇਗਾ। ਇਸ ਪੁਲਿਸ ਸਟੇਸ਼ਨ ਦਾ ਰਸਮੀ ਉਦਘਾਟਨ ਮਾਨਯੋਗ ਸ਼੍ਰੀ ਐਸ.ਪੀ.ਐਸ. ਪਰਮਾਰ IPS, ਏ.ਡੀ.ਜੀ.ਪੀ. ਬਠਿੰਡਾ ਵੱਲੋਂ ਕੀਤਾ ਗਿਆ।

ਇਸ ਮੌਕੇ ਸਾਈਬਰ ਪੁਲਿਸ ਦੀ ਇਮਾਰਤ ਅੰਦਰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਪ੍ਰਕਾਸ਼ ਕਰਵਾਇਆ ਗਿਆ। ਇਸ ਮੌਕੇ ਦੀਪਕ ਪਾਰੀਕ ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾਸ੍ਰੀ ਅਜੈ ਗਾਂਧੀ IPS, ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਬਠਿੰਡਾ ਅਤੇ ਸ੍ਰੀ ਮਨਮੋਹਨ ਸ਼ਰਨਾ ਡੀ.ਐੱਸ.ਪੀ ਸਾਈਬਰ ਕਰਾਈਮ ਬਠਿੰਡਾਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਅਤੇ ਸਮੂਹ ਸਟਾਫ ਸਾਈਬਰ ਪੁਲਿਸ ਸਟੇਸ਼ਨ ਅਤੇ ਥਾਣਾ ਸਦਰ ਬਠਿੰਡਾ ਹਾਜਰ ਸਨ।

Tags:

Advertisement

Latest News

ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ  ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਮਾਨਸਾ, 07 ਜੁਲਾਈ:ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪਥ ਸਕੀਮ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ।...
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਪ੍ਰਸ਼ਾਸਨ ਵੱਲੋਂ ਪਿੰਡ ਖਿਓ ਵਾਲੀ ਢਾਬ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ
ਮਿਸ਼ਨ ਨਿਸ਼ਚੈ ਦੇ ਤਹਿਤ ਪਿੰਡ ਖਿਓਵਾਲੀ ਢਾਬ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨਾਲ ਲਾਈ ਸੱਥ
ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ