ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਦੋ ਪਿੰਡਾਂ ਦੇ 4 ਸਕੂਲਾਂ ਵਿੱਚ 155 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਦੋ ਪਿੰਡਾਂ ਦੇ 4 ਸਕੂਲਾਂ ਵਿੱਚ 155 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਅਬੋਹਰ 15 ਅਪ੍ਰੈਲ
ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਅਬੋਹਰ ਦੇ ਸਾਬਕਾ ਵਿਧਾਇਕ ਸ਼੍ਰੀ ਅਰੁਣ ਨਾਰੰਗ ਨੇ ਅੱਜ ਹਲਕੇ ਦੇ ਦੋ ਪਿੰਡਾਂ ਦੇ ਚਾਰ ਸਕੂਲਾਂ ਵਿੱਚ ਇੱਕ ਕਰੋੜ 55 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ ਅਤੇ ਸਕੂਲਾਂ ਦੀਆਂ ਬੁਨਿਆਦੀ ਜਰੂਰਤਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਲਈ ਸਿੱਖਿਆ ਅਤੇ ਸਿਹਤ ਦੋ ਤਰਜੀਹੀ ਖੇਤਰ ਹਨ ਅਤੇ ਸਾਡੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਸਹੂਲਤ ਮਿਲੇ ਇਸ ਲਈ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਜੰਡਵਾਲਾ ਹਨੁਵੰਤਾ ਵਿੱਚ 15 ਲੱਖ 2000 ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ । ਇਸੇ ਤਰ੍ਹਾਂ ਉਨ੍ਹਾਂ ਨੇ ਸਰਕਾਰੀ ਹਾਈ ਸਕੂਲ ਜੰਡਵਾਲਾ ਹਨੁਮਤਾ ਵਿੱਚ 51 ਲੱਖ 74 ਹਜਾਰ ਦੇ ਵਿਕਾਸ ਉਪਰੋਜੈਕਟ ਲੋਕ ਸਮਰਪਿਤ ਕੀਤੇ। ਪਿੰਡ ਕੱਲਰ ਖੇੜਾ ਦੇ ਦੌਰੇ ਦੌਰਾਨ ਉਨਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 46.40 ਲੱਖ ਰੁਪਏ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਿੱਚ 42 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸ਼ਤੀਸ਼ ਕੁਮਾਰ ਵੀ ਵਿਸ਼ੇਸ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਰਹੇ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਵੀ ਵੇਖੀਆਂ ਅਤੇ ਸਕੂਲ ਵਿਚ ਨਵਾਂ ਪੌਦਾ ਵੀ ਲਗਾਇਆ ।

Tags:

Advertisement

Latest News

Vivo T4 5G 7300mAh ਬੈਟਰੀ, 90W ਚਾਰਜਿੰਗ ਦੇ ਨਾਲ ਆ ਰਿਹਾ ਹੈ Vivo T4 5G 7300mAh ਬੈਟਰੀ, 90W ਚਾਰਜਿੰਗ ਦੇ ਨਾਲ ਆ ਰਿਹਾ ਹੈ
New Delhi, 21,APRIL,2025,(Azad Soch News):- Vivo T4 ਸਮਾਰਟਫੋਨ ਲਾਂਚ 22 ਅਪ੍ਰੈਲ ਨੂੰ ਹੋਣ ਵਾਲਾ ਹੈ। ਇਸਦਾ ਮਤਲਬ ਹੈ ਕਿ ਫੋਨ...
'ਇੱਕ ਰਾਸ਼ਟਰ ਇੱਕ ਚੋਣ' ਸਬੰਧੀ ਦਿੱਲੀ ਭਾਜਪਾ ਦੀ ਮਹੱਤਵਪੂਰਨ ਮੀਟਿੰਗ
‘ਕੇਸਰੀ ਚੈਪਟਰ 2’ ਨੇ ਦੁਨੀਆ ਭਰ ਦੇ ਬਾਕਸ ਆਫਿਸ 'ਤੇ ਮਚਾਈ ਧਮਾਲ
ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਤਰੱਕੀ ਦੀ ਦੇਖ ਰਹੇ ਉਮੀਦ-ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਿਸਾਨਾਂ ਦੀਆਂ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਹੈ 
ਈਸਟਰ ’ਤੇ ਜੰਗਬੰਦੀ ਦੇ ਐਲਾਨ ਦੇ ਬਾਵਜੂਦ ਰੂਸੀ ਹਮਲੇ ਜਾਰੀ : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਜ਼ੇਲੇਂਸਕੀ
ਕਈ ਬੀਮਾਰੀਆਂ ਨੂੰ ਦੂਰ ਕਰਦਾ ਹੈ ਪੁਦੀਨੇ ਦਾ ਸੇਵਨ